ਗਉੜੀ ਮਹਲਾ ੫ ॥
Gauree, Fifth Mehl:
ਹਰਿ ਗੁਣ ਜਪਤ ਕਮਲੁ ਪਰਗਾਸੈ ॥
(ਹੇ ਭਾਈ !) ਪਰਮਾਤਮਾ ਦੇ ਗੁਣ ਗਾਂਦਿਆਂ (ਹਿਰਦਾ-) ਕੌਲ-ਫੁੱਲ ਖਿੜ ਪੈਂਦਾ ਹੈ
Meditating on the Glories of the Lord, the heart-lotus blossoms radiantly.
ਹਰਿ ਸਿਮਰਤ ਤ੍ਰਾਸ ਸਭ ਨਾਸੈ ॥੧॥
ਪਰਮਾਤਮਾ ਦਾ ਨਾਮ ਸਿਮਰਦਿਆਂ ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ ।੧।
Remembering the Lord in meditation, all fears are dispelled. ||1||
ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥
(ਹੇ ਭਾਈ !) ਉਹੀ ਅਕਲ ਉਕਾਈ ਕਰਨ ਤੋਂ ਬਚੀ ਹੋਈ ਸਮਝੋ, ਜਿਸ ਅਕਲ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ
Perfect is that intellect, by which the Glorious Praises of the Lord are sung.
ਵਡੈ ਭਾਗਿ ਸਾਧੂ ਸੰਗੁ ਪਾਵੈ ॥੧॥ ਰਹਾਉ ॥
(ਪਰ ਇਹ ਅਕਲ ਉਸ ਮਨੁੱਖ ਦੇ ਅੰਦਰ ਪੈਦਾ ਹੁੰਦੀ ਹੈ ਜੋ) ਵੱਡੀ ਕਿਸਮਤਿ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦਾ ਹੈ ।੧।ਰਹਾਉ।
By great good fortune, one finds the Saadh Sangat, the Company of the Holy. ||1||Pause||
ਸਾਧਸੰਗਿ ਪਾਈਐ ਨਿਧਿ ਨਾਮਾ ॥
(ਹੇ ਭਾਈ !) ਗੁਰੂ ਦੀ ਸੰਗਤਿ ਵਿੱਚ ਰਿਹਾਂ ਪਰਮਾਤਮਾ ਦਾ ਨਾਮ ਖ਼ਜ਼ਾਨਾ ਮਿਲ ਜਾਂਦਾ ਹੈ
In the Saadh Sangat, the treasure of the Name is obtained.
ਸਾਧਸੰਗਿ ਪੂਰਨ ਸਭਿ ਕਾਮਾ ॥੨॥
ਤੇ, ਗੁਰੂ ਦੀ ਸੰਗਤਿ ਵਿੱਚ ਰਿਹਾਂ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨।
In the Saadh Sangat, all one's works are brought to fruition. ||2||
ਹਰਿ ਕੀ ਭਗਤਿ ਜਨਮੁ ਪਰਵਾਣੁ ॥
ਪਰਮਾਤਮਾ ਦੀ ਭਗਤੀ ਕੀਤਿਆਂ ਮਨੁੱਖਾ ਜਨਮ ਸਫਲ ਹੋ ਜਾਂਦਾ ਹੈ
Through devotion to the Lord, one's life is approved.
ਗੁਰ ਕਿਰਪਾ ਤੇ ਨਾਮੁ ਵਖਾਣੁ ॥੩॥
(ਪਰ ਪਰਮਾਤਮਾ ਦੀ ਭਗਤੀ) ਪਰਮਾਤਮਾ ਦਾ ਨਾਮ ਉਚਾਰਨਾ ਗੁਰੂ ਦੀ ਕਿਰਪਾ ਨਾਲ (ਹੀ) ਮਿਲਦਾ ਹੈ ।੩।
By Guru's Grace, one chants the Naam, the Name of the Lord. ||3||
ਕਹੁ ਨਾਨਕ ਸੋ ਜਨੁ ਪਰਵਾਨੁ ॥
ਹੇ ਨਾਨਕ ! ਆਖ—(ਸਿਰਫ਼) ਉਹ ਮਨੁੱਖ (ਪਰਮਾਤਮਾ ਦੀ ਦਰਗਾਹ ਵਿਚ) ਕਬੂਲ ਹੁੰਦਾ ਹੈ
Says Nanak, that humble being is accepted,
ਜਾ ਕੈ ਰਿਦੈ ਵਸੈ ਭਗਵਾਨੁ ॥੪॥੪੭॥੧੧੬॥
ਜਿਸ ਦੇ ਹਿਰਦੇ ਵਿਚ (ਸਦਾ) ਪਰਮਾਤਮਾ (ਦਾ ਨਾਮ) ਵੱਸਦਾ ਹੈ ।੪।੪੭।੧੧੬।
within whose heart the Lord God abides. ||4||47||116||