ਗਉੜੀ ਮਹਲਾ ੫ ॥
Gauree, Fifth Mehl:
ਏਕਸੁ ਸਿਉ ਜਾ ਕਾ ਮਨੁ ਰਾਤਾ ॥
(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦਾ ਮਨ ਇਕ ਪਰਮਾਤਮਾ ਨਾਲ ਹੀ ਰੰਗਿਆ ਰਹਿੰਦਾ ਹੈ
Those whose minds are imbued with the One Lord,
ਵਿਸਰੀ ਤਿਸੈ ਪਰਾਈ ਤਾਤਾ ॥੧॥
ਉਸ ਨੂੰ ਹੋਰਨਾਂ ਨਾਲ ਈਰਖਾ ਕਰਨੀ ਭੁੱਲ ਜਾਂਦੀ ਹੈ ।੧।
forget to feel jealous of others. ||1||
ਬਿਨੁ ਗੋਬਿੰਦ ਨ ਦੀਸੈ ਕੋਈ ॥
(ਜਿਸ ਮਨੁੱਖ ਉਤੇ ਗੁਰੂ ਦੀ ਕਿਰਪਾ ਹੁੰਦੀ ਹੈ, ਉਸ ਨੂੰ ਕਿਤੇ ਭੀ) ਗੋਬਿੰਦ ਤੋਂ ਬਿਨਾਂ ਹੋਰ ਕੋਈ (ਦੂਜਾ) ਨਹੀਂ ਦਿੱਸਦਾ ।
They see none other than the Lord of the Universe.
ਕਰਨ ਕਰਾਵਨ ਕਰਤਾ ਸੋਈ ॥੧॥ ਰਹਾਉ ॥
(ਉਸ ਨੂੰ ਹਰ ਥਾਂ) ਉਹੀ ਕਰਤਾਰ ਦਿੱਸਦਾ ਹੈ ਜੋ ਸਭ ਕੁਝ ਕਰਨ ਦੀ ਸਮਰੱਥਾ ਵਾਲਾ ਹੈ ਤੇ ਸਭ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ ।੧।ਰਹਾਉ।
The Creator is the Doer, the Cause of causes. ||1||Pause||
ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥
(ਗੁਰੂ ਦੀ ਕਿਰਪਾ ਨਾਲ ਜਿਹੜਾ ਮਨੁੱਖ) ਮਨ ਲਾ ਕੇ ਸਿਮਰਨ ਦੀ ਕਮਾਈ ਕਰਦਾ ਹੈ ਤੇ ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਦਾ ਹੈ
Those who work willingly, and chant the Name of the Lord, Har, Har
ਸੋ ਜਨੁ ਇਤ ਉਤ ਕਤਹਿ ਨ ਡੋਲੈ ॥੨॥
ਉਹ ਮਨੁੱਖ (ਸੁੱਚੇ ਆਤਮਕ ਜੀਵਨ ਦੀ ਪੱਧਰ ਤੋਂ) ਕਦੇ ਭੀ ਨਹੀਂ ਡੋਲਦਾ, ਨਾਹ ਇਸ ਲੋਕ ਵਿਚ ਤੇ ਨਾਹ ਹੀ ਪਰਲੋਕ ਵਿਚ ।੨।
- they do not waver, here or hereafter. ||2||
ਜਾ ਕੈ ਹਰਿ ਧਨੁ ਸੋ ਸਚ ਸਾਹੁ ॥
(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ, ਉਹ ਐਸਾ ਸ਼ਾਹੂਕਾਰ ਹੈ, ਜੋ ਸਦਾ ਹੀ ਸ਼ਾਹੂਕਾਰ ਟਿਕਿਆ ਰਹਿੰਦਾ ਹੈ ।
Those who possess the wealth of the Lord are the true bankers.
ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥੩॥
ਪੂਰੇ ਗੁਰੂ ਨੇ (ਪਰਮਾਤਮਾ ਦੀ ਹਜ਼ੂਰੀ ਵਿਚ ਉਸ ਦੀ) ਸਾਖ ਬਣਾ ਦਿੱਤੀ ਹੈ ।੩।
The Perfect Guru has established their line of credit. ||3||
ਜੀਵਨ ਪੁਰਖੁ ਮਿਲਿਆ ਹਰਿ ਰਾਇਆ ॥
ਹੇ ਨਾਨਕ ! ਆਖ—(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਨੂੰ ਸਰਬ-ਵਿਆਪਕ ਪ੍ਰਭੂ ਸਭ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਪ੍ਰਭੂ ਮਿਲ ਪਿਆ ਹ
The Giver of life, the Sovereign Lord King meets them.
ਕਹੁ ਨਾਨਕ ਪਰਮ ਪਦੁ ਪਾਇਆ ॥੪॥੪੮॥੧੧੭॥
ਉਸਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ ਹੈ ।੪।੪੮।੧੧੭।
Says Nanak, they attain the supreme status. ||4||48||117||