ਗਉੜੀ ਮਹਲਾ ੫ ॥
Gauree, Fifth Mehl:
ਨਾਮੁ ਭਗਤ ਕੈ ਪ੍ਰਾਨ ਅਧਾਰੁ ॥
ਭਗਤੀ ਕਰਨ ਵਾਲੇ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਉਸ ਦੀ ਜ਼ਿੰਦਗੀ ਦਾ ਸਹਾਰਾ ਹੈ
The Naam, the Name of the Lord, is the Support of the breath of life of His devotees.
ਨਾਮੋ ਧਨੁ ਨਾਮੋ ਬਿਉਹਾਰੁ ॥੧॥
ਨਾਮ ਹੀ ਉਸ ਦੇ ਵਾਸਤੇ ਧਨ ਹੈ, ਤੇ ਨਾਮ ਹੀ ਉਸ ਦੇ ਵਾਸਤੇ (ਅਸਲੀ) ਵਣਜ-ਵਪਾਰ ਹੈ ।੧।
The Naam is their wealth, the Naam is their occupation. ||1||
ਨਾਮ ਵਡਾਈ ਜਨੁ ਸੋਭਾ ਪਾਏ ॥
(ਹੇ ਭਾਈ ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਹੈ, ਉਹ ਮਨੁੱਖ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ
By the greatness of the Naam, His humble servants are blessed with glory.
ਕਰਿ ਕਿਰਪਾ ਜਿਸੁ ਆਪਿ ਦਿਵਾਏ ॥੧॥ ਰਹਾਉ ॥
ਸੋਭਾ ਖੱਟਦਾ ਹੈ (ਪਰ ਇਹ ਹਰਿ-ਨਾਮ ਉਸੇ ਮਨੁੱਖ ਨੂੰ ਮਿਲਦਾ ਹੈ) ਜਿਸ ਨੂੰ ਮਿਹਰ ਕਰ ਕੇ ਪਰਮਾਤਮਾ ਆਪ (ਗੁਰੂ ਪਾਸੋਂ) ਦਿਵਾਂਦਾ ਹੈ ।੧।ਰਹਾਉ।
The Lord Himself bestows it, in His Mercy. ||1||Pause||
ਨਾਮੁ ਭਗਤ ਕੈ ਸੁਖ ਅਸਥਾਨੁ ॥
ਪਰਮਾਤਮਾ ਦਾ ਨਾਮ ਭਗਤ ਦੇ ਹਿਰਦੇ ਵਿਚ ਆਤਮਕ ਆਨੰਦ ਦੇਣ ਦਾ ਵਸੀਲਾ ਹੈ ।
The Naam is the home of peace of His devotees.
ਨਾਮ ਰਤੁ ਸੋ ਭਗਤੁ ਪਰਵਾਨੁ ॥੨॥
ਜੇਹੜਾ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਹੋਇਆ ਹੈ, ਉਹੀ ਭਗਤ ਹੈ । ਉਹ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੈ ।੨।
Attuned to the Naam, His devotees are approved. ||2||
ਹਰਿ ਕਾ ਨਾਮੁ ਜਨ ਕਉ ਧਾਰੈ ॥
ਪਰਮਾਤਮਾ ਦਾ ਨਾਮ (ਪਰਮਾਤਮਾ ਦੇ) ਸੇਵਕ ਨੂੰ ਸਹਾਰਾ ਦੇਂਦਾ ਹੈ
The Name of the Lord is the support of His humble servants.
ਸਾਸਿ ਸਾਸਿ ਜਨੁ ਨਾਮੁ ਸਮਾਰੈ ॥੩॥
ਸੇਵਕ ਆਪਣੇ ਇਕ ਇਕ ਸਾਹ ਦੇ ਨਾਲ ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖਦਾ ਹੈ ।੩।
With each and every breath, they remember the Naam. ||3||
ਕਹੁ ਨਾਨਕ ਜਿਸੁ ਪੂਰਾ ਭਾਗੁ ॥
ਹੇ ਨਾਨਕ ! ਆਖ—ਜਿਸ ਮਨੁੱਖ ਦੀ ਵੱਡੀ ਕਿਸਮਤ ਹੁੰਦੀ ਹੈ
Says Nanak, those who have perfect destiny
ਨਾਮ ਸੰਗਿ ਤਾ ਕਾ ਮਨੁ ਲਾਗੁ ॥੪॥੪੯॥੧੧੮॥
ਉਸ ਦਾ (ਹੀ) ਮਨ ਪਰਮਾਤਮਾ ਦੇ ਨਾਮ ਨਾਲ ਪਰਚਦਾ ਹੈ ।੪।੪੯।੧੧੮।
- their minds are attached to the Naam. ||4||49||118||