ਸ਼ਬਦ. ੫੭ 
 
ਸਿਰੀਰਾਗੁ ਮਹਲਾ ੧ ॥
Siree Raag, First Mehl:
 
ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥
ਹੇ ਮੇਰੇ ਕਰਤਾਰ ! ਮੇਰੀਆਂ ਤਾਂ ਇਹ ਕਰਤੂਤਾਂ ਹਨ—ਖਾਣ ਦਾ ਲਾਲਚ (ਮੇਰੇ ਅੰਦਰ) ਕੁੱਤਾ ਹੈ (ਜੋ ਹਰ ਵੇਲੇ ਖਾਣ ਨੂੰ ਮੰਗਦਾ ਹੈ ਭੌਂਕਦਾ ਹੈ), ਝੂਠ (ਬੋਲਣ ਦੀ ਵਾਦੀ ਮੇਰੇ ਅੰਦਰ) ਚੂਹੜਾ ਹੈ (ਜਿਸ ਨੇ ਮੈਨੂੰ ਬਹੁਤ ਨੀਵਾਂ ਕਰ ਦਿੱਤਾ ਹੈ), (ਦੂਜਿਆਂ ਨੂੰ) ਠੱਗ ਕੇ ਖਾਣਾ (ਮੇਰੇ ਅੰਦਰ) ਮੁਰਦਾਰ ਹੈ
Greed is a dog; falsehood is a filthy street-sweeper. Cheating is eating a rotting carcass.
 
ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥
ਪਰਾਈ ਨਿੰਦਿਆ ਮੇਰੇ ਮੂੰਹ ਵਿਚ ਸਮੂਲਚੀ ਪਰਾਈ ਮੈਲ ਹੈ, ਕ੍ਰੋਧ-ਅੱਗ (ਮੇਰੇ ਅੰਦਰ) ਚੰਡਾਲ (ਬਣੀ ਪਈ ਹੈ)
Slandering others is putting the filth of others into your own mouth. The fire of anger is the outcaste who burns dead bodies at the crematorium.
 
ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥
ਮੈਨੂੰ ਕਈ ਚਸਕੇ ਹਨ, ਮੈਂ ਆਪਣੇ ਆਪ ਨੂੰ ਵਡਿਆਉਂਦਾ ਹਾਂ ।੧।
I am caught in these tastes and flavors, and in self-conceited praise. These are my actions, O my Creator! ||1||
 
ਬਾਬਾ ਬੋਲੀਐ ਪਤਿ ਹੋਇ ॥
ਹੇ ਭਾਈ ! ਉਹ ਬੋਲ ਬੋਲਣਾ ਚਾਹੀਦਾ ਹੈ (ਜਿਸ ਨਾਲ ਪ੍ਰਭੂ ਦੀ ਹਜ਼ੂਰੀ ਵਿਚ) ਇੱਜ਼ਤ ਮਿਲੇ
O Baba, speak only that which will bring you honor.
 
ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥
ਉਹੀ ਮਨੁੱਖ (ਅਸਲ ਵਿਚ) ਚੰਗੇ ਹਨ, ਜੋ ਪ੍ਰਭੂ ਦੀ ਹਜ਼ੂਰੀ ਵਿਚ ਚੰਗੇ ਆਖੇ ਜਾਂਦੇ ਹਨ, ਮੰਦ-ਕਰਮੀ ਬੰਦੇ ਬੈਠੇ ਝੁਰਦੇ ਹੀ ਹਨ ।੧।ਰਹਾਉ।
They alone are good, who are judged good at the Lord's Door. Those with bad karma can only sit and weep. ||1||Pause||
 
ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥
ਸੋਨਾ ਚਾਂਦੀ (ਇਕੱਠਾ ਕਰਨ) ਦਾ ਚਸਕਾ, ਇਸਤ੍ਰੀ (ਭਾਵ, ਕਾਮ) ਦਾ ਚਸਕਾ, ਸੁਗੰਧੀਆਂ ਦੀ ਲਗਨ
The pleasures of gold and silver, the pleasures of women, the pleasure of the fragrance of sandalwood,
 
ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥
ਘੋੜਿਆਂ (ਦੀ ਸਵਾਰੀ) ਦਾ ਸ਼ੌਂਕ, (ਨਰਮ ਨਰਮ) ਸੇਜਾਂ ਤੇ (ਸੋਹਣੇ) ਮਹਲ-ਮਾੜੀਆਂ ਦੀ ਲਾਲਸਾ, (ਸੁਆਦਲੇ) ਮਿੱਠੇ ਪਦਾਰਥ, ਤੇ ਮਾਸ (ਖਾਣ) ਦਾ ਚਸਕਾ
the pleasure of horses, the pleasure of a soft bed in a palace, the pleasure of sweet treats and the pleasure of hearty meals
 
ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥
ਜੇ ਮਨੁੱਖਾ ਸਰੀਰ ਨੂੰ ਇਤਨੇ ਚਸਕੇ ਲੱਗੇ ਹੋਏ ਹੋਣ, ਤਾਂ ਪਰਮਾਤਮਾ ਦੇ ਨਾਮ ਦਾ ਟਿਕਾਣਾ ਕਿਸ ਹਿਰਦੇ ਵਿਚ ਹੋ ਸਕਦਾ ਹੈ ?੨।
-these pleasures of the human body are so numerous; how can the Naam, the Name of the Lord, find its dwelling in the heart? ||2||
 
ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥
ਉਹੀ ਬੋਲ ਬੋਲਿਆ ਹੋਇਆ ਸੁਚੱਜਾ ਹੈ ਜਿਸ ਦੇ ਬੋਲਣ ਨਾਲ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਮਿਲਦਾ ਹੈ
Those words are acceptable, which, when spoken, bring honor.
 
ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥
ਹੇ ਮੂਰਖ ਅੰਞਾਣ ਮਨ ! ਸੁਣ, ਫਿੱਕਾ (ਨਾਮ-ਰਸ ਤੋਂ ਸੱਖਣਾ) ਬੋਲ ਬੋਲਿਆਂ ਖ਼ੁਆਰ ਹੋਈਦਾ ਹੈ (ਭਾਵ, ਜੇ ਸਾਰੀ ਉਮਰ ਨਿਰੀਆਂ ਉਹੀ ਗੱਲਾਂ ਕਰਦੇ ਰਹੀਏ ਜੋ ਪ੍ਰਭੂ ਦੀ ਯਾਦ ਤੋਂ ਖ਼ਾਲੀ ਹੋਣ ਤਾਂ ਦੁਖੀ ਹੀ ਰਹੀਦਾ ਹੈ)
Harsh words bring only grief. Listen, O foolish and ignorant mind!
 
ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥
ਪ੍ਰਭੂ ਭੀ ਸਿਫ਼ਤਿ-ਸਾਲਾਹ ਤੋਂ ਬਿਨਾ ਹੋਰ ਗੱਲਾਂ ਵਿਅਰਥ ਹਨ । ਜੋ ਮਨੁੱਖ (ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ) ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ ।੩।
Those who are pleasing to Him are good. What else is there to be said? ||3||
 
ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥
ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ ਪ੍ਰਭੂ ਹਰ ਵੇਲੇ ਵੱਸ ਰਿਹਾ ਹੈ, ਉਹ ਅਕਲ ਵਾਲੇ ਹਨ, ਇੱਜ਼ਤ ਵਾਲੇ ਹਨ ਤੇ ਧਨ ਵਾਲੇ ਹਨ
Wisdom, honor and wealth are in the laps of those whose hearts remain permeated with the Lord.
 
ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥
ਐਸੇ ਭਲੇ ਮਨੁੱਖਾਂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ । ਉਹਨਾਂ ਵਰਗਾ ਸੋਹਣਾ ਹੋਰ ਕੌਣ ਹੈ ?
What praise can be offered to them? What other adornments can be bestowed upon them?
 
ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥
ਹੇ ਨਾਨਕ ! ਪ੍ਰਭੂ ਦੀ ਮਿਹਰ ਦੀ ਨਜ਼ਰ ਤੋਂ ਵਾਂਜੇ ਬੰਦੇ ਉਸ ਦੇ ਨਾਮ ਵਿਚ ਨਹੀਂ ਜੁੜਦੇ, ਉਸ ਦੇ ਦਿੱਤੇ ਧਨ ਪਦਾਰਥ ਵਿਚ ਮਸਤ ਰਹਿੰਦੇ ਹਨ ।੪।੪।
O Nanak, those who lack the Lord's Glance of Grace cherish neither charity nor the Lord's Name. ||4||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by