ਗਉੜੀ ਮਹਲਾ ੫ ॥
Gauree, Fifth Mehl:
ਰਾਖਿ ਲੀਆ ਗੁਰਿ ਪੂਰੈ ਆਪਿ ॥
(ਹੇ ਭਾਈ ! ਜੇਹੜਾ ਮਨੁੱਖ ਗੁਰੂ ਦੇ ਅਨੁਸਾਰ ਰਹਿੰਦਾ ਹੈ) ਪੂਰੇ ਗੁਰੂ ਨੇ ਆਪ ਉਸ ਨੂੰ (ਸਦਾ ਕਾਮਾਦਿਕ ਵੈਰੀਆਂ ਤੋਂ) ਬਚਾ ਲਿਆ ਹੈ
The Perfect Guru Himself has saved me.
ਮਨਮੁਖ ਕਉ ਲਾਗੋ ਸੰਤਾਪੁ ॥੧॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ (ਇਹਨਾਂ ਦਾ) ਸੇਕ ਲੱਗਦਾ ਹੀ ਰਹਿੰਦਾ ਹੈ ।੧।
The self-willed manmukhs are afflicted with misfortune. ||1||
ਗੁਰੂ ਗੁਰੂ ਜਪਿ ਮੀਤ ਹਮਾਰੇ ॥
ਹੇ ਮੇਰੇ ਮਿੱਤਰੋ ! ਸਦਾ (ਆਪਣੇ) ਗੁਰੂ ਨੂੰ ਚੇਤੇ ਰੱਖੋ (ਗੁਰੂ ਦਾ ਉਪਦੇਸ਼ ਚੇਤੇ ਰੱਖਿਆਂ)
Chant and meditate on the Guru, the Guru, O my friend.
ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ ॥
ਤੁਹਾਡੇ ਮੂੰਹ ਪਰਮਾਤਮਾ ਦੀ ਦਰਗਾਹ ਵਿਚ ਰੌਸ਼ਨ ਹੋਣਗੇ ।੧।ਰਹਾਉ।
Your face shall be radiant in the Court of the Lord. ||1||Pause||
ਗੁਰ ਕੇ ਚਰਣ ਹਿਰਦੈ ਵਸਾਇ ॥
(ਹੇ ਭਾਈ ! ਤੂੰ ਆਪਣੇ) ਹਿਰਦੇ ਵਿਚ ਗੁਰੂ ਦੇ ਚਰਨ ਵਸਾਈ ਰੱਖ (ਗੁਰੂ ਤੇਰੇ ਸਾਰੇ) ਦੁੱਖ-ਕਲੇਸ਼ ਨਾਸ ਕਰੇਗਾ
Enshrine the Feet of the Guru within your heart;
ਦੁਖ ਦੁਸਮਨ ਤੇਰੀ ਹਤੈ ਬਲਾਇ ॥੨॥
(ਕਾਮਾਦਿਕ ਤੇਰੇ ਸਾਰੇ) ਵੈਰੀਆਂ ਨੂੰ ਮਾਰ ਮੁਕਾਏਗਾ (ਤੇਰੇ ਉਤੇ ਦਬਾਉ ਪਾਣ ਵਾਲੀ ਮਾਇਆ-) ਚੁੜੇਲ ਨੂੰ ਮੁਕਾ ਦੇਵੇਗਾ ।੨।
your pains, enemies and bad luck shall be destroyed. ||2||
ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥
ਹੇ ਭਾਈ ! ਗੁਰੂ ਦਾ ਸ਼ਬਦ ਹੀ ਤੇਰੇ ਨਾਲ (ਸਦਾ ਸਾਥ ਨਿਬਾਹੁਣ ਵਾਲਾ) ਸਾਥੀ ਹੈ
The Word of the Guru's Shabad is your Companion and Helper.
ਦਇਆਲ ਭਏ ਸਗਲੇ ਜੀਅ ਭਾਈ ॥੩॥
(ਗੁਰੂ ਦਾ ਸ਼ਬਦ ਹਿਰਦੇ ਵਿਚ ਪ੍ਰੋ ਰੱਖਿਆਂ) ਸਾਰੇ ਲੋਕ ਦਇਆਵਾਨ ਹੋ ਜਾਂਦੇ ਹਨ ।੩।
O Siblings of Destiny, all beings shall be kind to you. ||3||
ਗੁਰਿ ਪੂਰੈ ਜਬ ਕਿਰਪਾ ਕਰੀ ॥
ਨਾਨਕ ਆਖਦੇ ਹਨ—ਜਦੋਂ ਪੂਰੇ ਗੁਰੂ ਨੇ (ਮੇਰੇ ਉਤੇ) ਮਿਹਰ ਕੀਤੀ ਤਾਂ ਮੇਰੀ ਜੀਵਨ
When the Perfect Guru granted His Grace,
ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥
ਘਾਲ ਸਫਲ ਹੋ ਗਈ (ਕਾਮਾਦਿਕ ਵੈਰੀ ਮੇਰੇ ਉੱਤੇ ਹੱਲਾ ਕਰਨੋਂ ਹਟ ਗਏ) ।੪।੫੪।੧੨੩।
says Nanak, I was totally, completely fulfilled. ||4||54||123||