ਗਉੜੀ ਮਹਲਾ ੫ ॥
Gauree, Fifth Mehl:
ਅਨਿਕ ਰਸਾ ਖਾਏ ਜੈਸੇ ਢੋਰ ॥
ਜਿਵੇਂ ਪਸ਼ੂ (ਪੱਠਿਆਂ ਨਾਲ ਢਿੱਡ ਭਰ ਲੈਂਦੇ ਹਨ, ਤਿਵੇਂ ਸਾਧ ਸੰਗਤਿ ਤੋਂ ਵਾਂਜਿਆ ਰਹਿ ਕੇ ਆਤਮਕ ਮੌਤ ਮਰਿਆ ਹੋਇਆ ਮਨੁੱਖ) ਅਨੇਕਾਂ ਸੁਆਦਲੇ ਪਦਾਰਥ ਖਾਂਦਾ ਰਹਿੰਦਾ ਹੈ
Like beasts, they consume all sorts of tasty treats.
ਮੋਹ ਕੀ ਜੇਵਰੀ ਬਾਧਿਓ ਚੋਰ ॥੧॥
ਤੇ (ਸੰਨ੍ਹ ਤੋਂ ਫੜੇ ਹੋਏ) ਚੋਰਾਂ ਵਾਂਗ (ਮਾਇਆ) ਦੇ ਮੋਹ ਦੀ ਰੱਸੀ ਨਾਲ (ਹੋਰ ਹੋਰ ਵਧੀਕ) ਜਕੜਿਆ ਜਾਂਦਾ ਹੈ ।੧।
With the rope of emotional attachment, they are bound and gagged like thieves. ||1||
ਮਿਰਤਕ ਦੇਹ ਸਾਧਸੰਗ ਬਿਹੂਨਾ ॥
ਹੇ ਭਾਈ ! ਜੇਹੜਾ ਮਨੁੱਖ ਸਾਧ ਸੰਗਤਿ ਤੋਂ ਵਾਂਜਿਆ ਰਹਿੰਦਾ ਹੈ, ਉਸ ਦਾ ਸਰੀਰ ਮੁਰਦਾ ਹੈ (ਕਿਉਂਕਿ ਉਸ ਦੇ ਅੰਦਰ ਆਤਮਕ ਮੌਤੇ ਮਰੀ ਹੋਈ ਜਿੰਦ ਹੈ)
Their bodies are corpses, without the Saadh Sangat, the Company of the Holy.
ਆਵਤ ਜਾਤ ਜੋਨੀ ਦੁਖ ਖੀਨਾ ॥੧॥ ਰਹਾਉ ॥
ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜੂਨਾਂ ਦੇ ਦੁੱਖਾਂ ਦੇ ਕਾਰਨ ਉਸ ਦਾ ਆਤਮਕ ਜੀਵਨ ਹੋਰ ਹੋਰ ਕਮਜ਼ੋਰ ਹੁੰਦਾ ਜਾਂਦਾ ਹੈ ।੧।ਰਹਾਉ।
They come and go in reincarnation, and are destroyed by pain. ||1||Pause||
ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥
(ਆਤਮਕ ਮੌਤੇ ਮਰਿਆ ਮਨੁੱਖ) ਅਨੇਕਾਂ ਸੋਹਣੇ ਸੋਹਣੇ ਕੱਪੜੇ ਪਹਿਨਦਾ ਹੈ (ਗਰੀਬ ਮੈਲੇ ਕੱਪੜਿਆਂ ਵਾਲੇ ਮਨੁੱਖ ਉਸ ਤੋਂ ਡਰਦੇ ਰਤਾ ਪਰੇ ਪਰੇ ਰਹਿੰਦੇ ਹਨ ।
They wear all sorts of beautiful robes,
ਜਿਉ ਡਰਨਾ ਖੇਤ ਮਾਹਿ ਡਰਾਇਆ ॥੨॥
ਸੋ, ਗਰੀਬਾਂ ਦੇ ਵਾਸਤੇ ਉਹ ਇਉਂ ਹੀ ਹੁੰਦਾ ਹੈ) ਜਿਵੇਂ ਪੈਲੀ ਵਿਚ (ਜਾਨਵਰਾਂ ਨੂੰ) ਡਰਾਣ ਲਈ ਬਨਾਉਟੀ ਰਾਖਾ ਖੜਾ ਕੀਤਾ ਹੁੰਦਾ ਹੈ ।੨।
but they are still just scarecrows in the field, frightening away the birds. ||2||
ਸਗਲ ਸਰੀਰ ਆਵਤ ਸਭ ਕਾਮ ॥
(ਹੋਰ ਪਸ਼ੂ ਆਦਿਕਾਂ ਦੇ) ਸਾਰੇ ਸਰੀਰ (ਕਿਸੇ ਨ ਕਿਸੇ) ਕੰਮ ਆ ਜਾਂਦੇ ਹਨ ।
All bodies are of some use,
ਨਿਹਫਲ ਮਾਨੁਖੁ ਜਪੈ ਨਹੀ ਨਾਮ ॥੩॥
ਜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਜਪਦਾ, ਤਾਂ ਇਸ ਦਾ ਜਗਤ ਵਿਚ ਆਉਣਾ ਵਿਅਰਥ ਹੀ ਜਾਂਦਾ ਹੈ ।੩।
but those who do not meditate on the Naam, the Name of the Lord, are totally useless. ||3||
ਕਹੁ ਨਾਨਕ ਜਾ ਕਉ ਭਏ ਦਇਆਲਾ ॥
ਹੇ ਨਾਨਕ ! ਆਖ—ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ
Says Nanak, those unto whom the Lord becomes Merciful,
ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥੪॥੫੫॥੧੨੪॥
ਉਹ ਸਾਧ ਸੰਗਤਿ ਵਿਚ (ਸਤ ਸੰਗੀਆਂ ਨਾਲ) ਮਿਲ ਕੇ ਜਗਤ ਦੇ ਪਾਲਣਹਾਰ ਪ੍ਰਭੂ ਦਾ ਭਜਨ ਕਰਦੇ ਹਨ ।੪।੫੫।੧੨੪।
join the Saadh Sangat, and meditate on the Lord of the Universe. ||4||55||124||