ਗਉੜੀ ਮਹਲਾ ੫ ॥
Gauree, Fifth Mehl:
ਸੂਕੇ ਹਰੇ ਕੀਏ ਖਿਨ ਮਾਹੇ ॥
ਉਹਨਾਂ ਆਤਮਕ ਜੀਵਨ ਦੇ ਰਸ ਤੋਂ ਸੁੰਞੇ ਹੋ ਚੱੁਕੇ ਮਨੁੱਖਾਂ ਨੂੰ ਗੁਰੂ ਇਕ ਖਿਨ ਵਿਚ ਹਰੇ (ਭਾਵ, ਆਤਮਕ ਜੀਵਨ ਵਾਲੇ) ਬਣਾ ਦੇਂਦਾ ਹੈ ।੧।
The dried branches are made green again in an instant.
ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥
ਆਤਮਕ ਜੀਵਨ ਦੇਣ ਵਾਲੀ ਨਿਗਾਹ ਕਰ ਕੇ ਗੁਰੂ ਨਾਮ-ਜਲ ਸਿੰਜ ਕੇ ਜਿਨ੍ਹਾਂ ਨੂੰ ਆਤਮਕ ਜੀਵਨ ਬਖ਼ਸ਼ਦਾ ਹੈ,
His Ambrosial Glance irrigates and revives them. ||1||
ਕਾਟੇ ਕਸਟ ਪੂਰੇ ਗੁਰਦੇਵ ॥
ਪੂਰੇ ਗੁਰੂ ਨੇ ਉਸ ਦੇ ਸਾਰੇ ਕਸ਼ਟ ਕੱਟ ਦਿੱਤੇ ।੧।ਰਹਾਉ।
The Perfect Divine Guru has removed my sorrow.
ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥
ਜਿਸ ਸੇਵਕ ਨੂੰ (ਪਰਮਾਤਮਾ ਨੇ) ਆਪਣੀ ਸੇਵਾ-ਭਗਤੀ (ਦੀ ਦਾਤਿ) ਦਿੱਤੀ,
He blesses His servant with His service. ||1||Pause||
ਮਿਟਿ ਗਈ ਚਿੰਤ ਪੁਨੀ ਮਨ ਆਸਾ ॥
ਉਸ ਦੀ (ਹਰੇਕ ਕਿਸਮ ਦੀ) ਚਿੰਤਾ ਮਿਟ ਗਈ, ਉਸ ਦੇ ਮਨ ਦੀ (ਹਰੇਕ) ਆਸ ਪੂਰੀ ਹੋ ਗਈ ।੨।
Anxiety is removed, and the desires of the mind are fulfilled,
ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥
ਗੁਣਾਂ ਦੇ ਖ਼ਜ਼ਾਨੇ ਸਤਿਗੁਰੂ ਨੇ ਜਿਸ ਮਨੁੱਖ ਉਤੇ ਮਿਹਰ ਕੀਤੀ,
when the True Guru, the Treasure of Excellence, shows His Kindness. ||2||
ਦੁਖ ਨਾਠੇ ਸੁਖ ਆਇ ਸਮਾਏ ॥
ਉਸ ਦੇ ਸਾਰੇ ਦੁੱਖ ਦੂਰ ਹੋ ਗਏ, ਉਸ ਦੇ ਅੰਦਰ (ਸਾਰੇ) ਸੁਖ ਆ ਕੇ ਟਿਕ ਗਏ ।੩।
Pain is driven far away, and peace comes in its place;
ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥
ਜਦੋਂ ਗੁਰੂ ਨੇ ਜਿਸ ਮਨੁੱਖ ਉਤੇ ਬਖ਼ਸ਼ਸ਼ ਹੋਣ ਦਾ ਹੁਕਮ ਕੀਤਾ, ਰਤਾ ਭੀ ਢਿੱਲ ਨਾਹ ਹੋਈ,
there is no delay, when the Guru gives the Order. ||3||
ਇਛ ਪੁਨੀ ਪੂਰੇ ਗੁਰ ਮਿਲੇ ॥
ਜੇਹੜੇ ਮਨੁੱਖ ਪੂਰੇ ਗੁਰੂ ਨੂੰ ਮਿਲ ਪਏ, ਉਹਨਾਂ ਦੀ (ਹਰੇਕ ਕਿਸਮ ਦੀ) ਇੱਛਾ ਪੂਰੀ ਹੋ ਗਈ,
Desires are fulfilled, when one meets the True Guru;
ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥
ਹੇ ਨਾਨਕ ! ਉਹਨਾਂ ਨੂੰ ਉੱਚੇ ਆਤਮਕ ਗੁਣਾਂ ਦੇ ਸੋਹਣੇ ਫਲ ਲੱਗ ਪਏ ।੪।੫੮।੧੨੭।
O Nanak, His humble servant is fruitful and prosperous. ||4||58||127||