ਗਉੜੀ ਮਹਲਾ ੫ ॥
Gauree, Fifth Mehl:
 
ਤਾਪ ਗਏ ਪਾਈ ਪ੍ਰਭਿ ਸਾਂਤਿ ॥
ਜਿਨ੍ਹਾਂ ਨੂੰ ਪਰਮਾਤਮਾ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਹ ਠੰਡੇ ਜਿਗਰੇ ਵਾਲੇ ਬਣ ਜਾਂਦੇ ਹਨ ।
The fever has departed; God has showered us with peace and tranquility.
 
ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥
ਪਰਮਾਤਮਾ ਨੇ ਉਹਨਾਂ ਦੇ ਅੰਦਰ ਐਸੀ ਆਤਮਕ ਠੰਢ ਵਰਤਾ ਦਿੱਤੀ ਹੁੰਦੀ ਹੈ ਕਿ ਉਹਨਾਂ ਦੇ ਸਾਰੇ ਤਾਪ-ਕਲੇਸ਼ ਦੂਰ ਹੋ ਜਾਂਦੇ ਹਨ ।੧।
A cooling peace prevails; God has granted this gift. ||1||
 
ਪ੍ਰਭ ਕਿਰਪਾ ਤੇ ਭਏ ਸੁਹੇਲੇ ॥
(ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਹ ਮਨੁੱਖ) ਪਰਮਾਤਮਾ ਦੀ ਕਿਰਪਾ ਨਾਲ ਸੌਖੇ (ਜੀਵਨ ਵਾਲੇ) ਹੋ ਜਾਂਦੇ ਹਨ,
By God's Grace, we have become comfortable.
 
ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥
ਉਹਨਾਂ ਨੂੰ ਅਨੇਕਾਂ ਜਨਮਾਂ ਦੇ ਵਿੱਛੁੜਿਆਂ ਨੂੰ ਪਰਮਾਤਮਾ (ਆਪਣੇ ਨਾਲ) ਮਿਲਾ ਲੈਂਦਾ ਹੈ ।੧।ਰਹਾਉ।
Separated from Him for countless incarnations, we are now reunited with Him. ||1||Pause||
 
ਸਿਮਰਤ ਸਿਮਰਤ ਪ੍ਰਭ ਕਾ ਨਾਉ ॥
(ਜਿਨ੍ਹਾਂ ਨੂੰ ਪਰਮਾਤਮਾ ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ
Meditating, meditating in remembrance on God's Name,
 
ਸਗਲ ਰੋਗ ਕਾ ਬਿਨਸਿਆ ਥਾਉ ॥੨॥
(ਉਹਨਾਂ ਦੇ ਅੰਦਰੋਂ) ਸਾਰੇ ਰੋਗਾਂ ਦਾ ਨਿਸ਼ਾਨ ਹੀ ਮਿਟ ਜਾਂਦਾ ਹੈ ।੨।
the dwelling of all disease is destroyed. ||2||
 
ਸਹਜਿ ਸੁਭਾਇ ਬੋਲੈ ਹਰਿ ਬਾਣੀ ॥
(ਜਿਸ ਮਨੁੱਖ ਨੂੰ ਪਰਮਾਤਮਾ ਨਾਮ ਦੀ ਦਾਤਿ ਦੇਂਦਾ ਹੈ ਉਹ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ-ਪਿਆਰ ਵਿਚ ਲੀਨ ਹੋ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ ।
In intuitive peace and poise, chant the Word of the Lord's Bani.
 
ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥
ਹੇ ਪ੍ਰਾਣੀ ! (ਤੂੰ ਭੀ ਉਸ ਦੇ ਦਰ ਤੋਂ ਨਾਮ ਦੀ ਦਾਤਿ ਮੰਗ, ਤੇ) ਅੱਠੇ ਪਹਰ ਪ੍ਰਭੂ ਦਾ ਨਾਮ ਸਿਮਰਦਾ ਰਹੁ ।੩।
Twenty-four hours a day, O mortal, meditate on God. ||3||
 
ਦੂਖੁ ਦਰਦੁ ਜਮੁ ਨੇੜਿ ਨ ਆਵੈ ॥
ਕੋਈ ਦੁੱਖ-ਦਰਦ ਉਸ ਦੇ ਨੇੜੇ ਨਹੀਂ ਆਉਂਦਾ, ਉਸ ਨੂੰ ਮੌਤ ਦਾ ਡਰ ਨਹੀਂ ਪੋਂਹਦਾ (ਆਤਮਕ ਮੌਤ ਦਾ ਉਸ ਨੂੰ ਖ਼ਤਰਾ ਨਹੀਂ ਰਹਿ ਜਾਂਦਾ) ।੪।੫੯।੧੨੮।
Pain, suffering and the Messenger of Death do not even approach that one,
 
ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥
ਹੇ ਨਾਨਕ ! ਆਖ—(ਪਰਮਾਤਮਾ ਦੀ ਮਿਹਰ ਨਾਲ) ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ
says Nanak, who sings the Glorious Praises of the Lord. ||4||59||128||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by