ਸਿਰੀਰਾਗੁ ਮਹਲਾ ੧ ॥
Siree Raag, First Mehl:
ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥
ਦੇਣਹਾਰ ਪ੍ਰਭੂ ਨੇ ਆਪ ਹੀ ਜਗਤ ਦਾ ਮੋਹ-ਰੂਪ ਅਫੀਮ ਦਾ ਗੋਲਾ ਜੀਵ ਨੂੰ ਦਿੱਤਾ ਹੋਇਆ ਹੈ
The Great Giver has given the intoxicating drug of falsehood.
ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥
(ਇਸ ਮੋਹ-ਅਫੀਮ ਨੂੰ ਖਾ ਕੇ) ਮਸਤ ਹੋਈ ਜਿੰਦ ਨੇ ਮੌਤ ਭੁਲਾ ਦਿੱਤੀ ਹੈ, ਚਾਰ ਦਿਨ ਜ਼ਿੰਦਗੀ ਵਿਚ ਰੰਗ-ਰਲੀਆਂ ਮਾਣ ਰਹੀ ਹੈ
The people are intoxicated; they have forgotten death, and they have fun for a few days.
ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥
ਜਿਨ੍ਹਾਂ ਨੇ ਮੋਹ-ਨਸ਼ਾ ਛੱਡ ਕੇ ਪਰਮਾਤਮਾ ਦਾ ਦਰ ਮੱਲਣ ਦਾ ਆਹਰ ਕੀਤਾ, ਉਹਨਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪਿਆ ।੧।
Those who do not use intoxicants are true; they dwell in the Court of the Lord. ||1||
ਨਾਨਕ ਸਾਚੇ ਕਉ ਸਚੁ ਜਾਣੁ ॥
ਹੇ ਨਾਨਕ ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸੱਚੀ ਸਾਂਝ ਬਣਾ
O Nanak, know the True Lord as True.
ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥
ਜਿਸ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ । (ਤੇ ਅਰਦਾਸ ਕਰ ਕਿ ਹੇ ਪ੍ਰਭੂ ! ਆਪਣਾ ਨਾਮ ਦੇਹ ਜਿਸ ਕਰਕੇ) ਤੇਰੀ ਹਜ਼ੂਰੀ ਵਿਚ ਆਦਰ ਮਿਲ ਸਕੇ ।੧।ਰਹਾਉ।
Serving Him, peace is obtained; you shall go to His Court with honor. ||1||Pause||
ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥
ਸਦਾ ਦੀ ਮਸਤੀ ਕਾਇਮ ਰੱਖਣ ਵਾਲਾ ਸ਼ਰਾਬ ਗੁੜ ਤੋਂ ਬਿਨਾ ਹੀ ਤਿਆਰ ਕਰੀਦਾ ਹੈ, ਉਸ (ਸ਼ਰਾਬ) ਵਿਚ ਪ੍ਰਭੂ ਦਾ ਨਾਮ ਹੁੰਦਾ ਹੈ (ਪ੍ਰਭੂ ਦਾ ਨਾਮ ਹੀ ਸ਼ਰਾਬ ਹੈ ਜੋ ਦੁਨੀਆ ਵਲੋਂ ਬੇ-ਪਰਵਾਹ ਕਰ ਦੇਂਦਾ ਹੈ)
The Wine of Truth is not fermented from molasses. The True Name is contained within it.
ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥
ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜੋ ਪ੍ਰਭੂ ਦਾ ਨਾਮ ਸੁਣਦੇ ਤੇ ਉਚਾਰਦੇ ਹਨ
I am a sacrifice to those who hear and chant the True Name.
ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥
ਮਨ ਨੂੰ ਤਦੋਂ ਹੀ ਮਸਤ ਹੋਇਆ ਜਾਣੋ, ਜਦੋਂ ਇਹ ਪ੍ਰਭੂ ਦੀ ਯਾਦ ਵਿਚ ਟਿਕ ਜਾਏ (ਤੇ, ਮਨ ਟਿਕਦਾ ਹੈ ਸਿਮਰਨ ਦੀ ਬਰਕਤਿ ਨਾਲ) ।੨।
Only one who obtains a room in the Mansion of the Lord's Presence is deemed to be truly intoxicated. ||2||
ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥
ਪ੍ਰਭੂ ਦਾ ਨਾਮ ਤੇ ਸਿਫ਼ਤਿ-ਸਾਲਾਹ ਹੀ (ਮੂੰਹ ਉਜਲਾ ਕਰਨ ਲਈ) ਪਾਣੀ ਹੈ, ਤੇ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਬਣਿਆ ਹੋਇਆ) ਸੁੱਚਾ ਆਚਰਨ ਸਰੀਰ ਉਤੇ ਲਾਣ ਲਈ ਸੁਗੰਧੀ ਹੈ
Bathe in the waters of Goodness and apply the scented oil of Truth to your body,
ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥
ਪਰਮਾਤਮਾ ਦਾ ਨਾਮ ਤੇ ਸਿਫ਼ਤਿ-ਸਾਲਾਹ ਹੋਰ ਸਭ ਦਾਤਾਂ ਨਾਲੋਂ ਵਧੀਆ ਦਾਤ ਹੈ, ਸਿਫ਼ਤਿ-ਸਾਲਾਹ ਨਾਲ ਹੀ ਮਨੁੱਖ ਦਾ ਮੂੰਹ ਸੋਹਣਾ ਲੱਗਦਾ ਹੈ
and your face shall become radiant. This is the gift of 100,000 gifts.
ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥
ਦੁੱਖਾਂ ਦੀ (ਨਿਵਿਰਤੀ) ਤੇ ਸੁੱਖਾਂ ਦੀ (ਪ੍ਰਾਪਤੀ) ਦੀ ਅਰਜ਼ੋਈ ਪਰਮਾਤਮਾ ਅੱਗੇ ਹੀ ਕਰਨੀ ਚਾਹੀਦੀ ਹੈ ।੩।
Tell your troubles to the One who is the Source of all comfort. ||3||
ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥
ਜਿਸ ਪ੍ਰਭੂ ਦੀ ਬਖ਼ਸ਼ੀ ਹੋਈ ਇਹ ਜਿੰਦ-ਜਾਨ ਹੈ, ਉਸ ਨੂੰ ਕਦੇ ਮਨ ਤੋਂ ਭੁਲਾਣਾ ਨਹੀਂ ਚਾਹੀਦਾ
How can you forget the One who created your soul, and the praanaa, the breath of life?
ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥
ਪ੍ਰਭੂ ਨੂੰ ਵਿਸਾਰਿਆਂ ਖਾਣ ਪਹਿਨਣ ਦਾ ਸਾਰਾ ਹੀ ਉੱਦਮ ਮਨ ਨੂੰ ਹੋਰ ਹੋਰ ਮਲੀਨ ਕਰਦਾ ਹੈ
Without Him, all that we wear and eat is impure.
ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥
(ਕਿਉਂਕਿ) ਹੋਰ ਸਾਰੀਆਂ ਗੱਲਾਂ (ਮਨ ਨੂੰ) ਨਾਸਵੰਤ ਸੰਸਾਰ ਦੇ ਮੋਹ ਵਿਚ ਫਸਾਂਦੀਆਂ ਹਨ । (ਹੇ ਪ੍ਰਭੂ !) ਉਹੀ ਉੱਦਮ ਸੁਚੱਜਾ ਹੈ ਜੋ ਤੇਰੇ ਨਾਲ ਪ੍ਰੀਤ ਬਣਾਂਦਾ ਹੈ ।੪।੫।
Everything else is false. Whatever pleases Your Will is acceptable. ||4||5||