ਗਉੜੀ ਮਹਲਾ ੫ ॥
Gauree, Fifth Mehl:
ਜਿਸੁ ਸਿਮਰਤ ਦੂਖੁ ਸਭੁ ਜਾਇ ॥
(ਹੇ ਭਾਈ ! ਉਸ ਗੋਬਿੰਦ ਦੀ ਬਾਣੀ ਜਪ) ਜਿਸ ਦਾ ਸਿਮਰਨ ਕੀਤਿਆਂ ਹਰੇਕ ਕਿਸਮ ਦਾ ਦੁੱਖ ਦੂਰ ਹੋ ਜਾਂਦਾ ਹੈ
Remembering Him in meditation, all pains are gone.
ਨਾਮੁ ਰਤਨੁ ਵਸੈ ਮਨਿ ਆਇ ॥੧॥
(ਤੇ, ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦਾ ਅਮੋਲਕ ਨਾਮ ਮਨ ਵਿਚ ਆ ਵੱਸਦਾ ਹੈ ।੧।
The jewel of the Naam, the Name of the Lord, comes to dwell in the mind. ||1||
ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥
ਹੇ ਮੇਰੇ ਮਨ ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦਾ ਉੱਚਾਰਨ ਕਰ ।
O my mind, chant the Bani, the Hymns of the Lord of the Universe.
ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥
(ਇਸ ਬਾਣੀ ਦੀ ਰਾਹੀਂ ਹੀ) ਸੰਤ ਜਨ ਆਪਣੀ ਜੀਭ ਨਾਲ ਪਰਮਾਤਮਾ ਦੇ ਗੁਣ ਗਾਂਦੇ ਹਨ ।੧।ਰਹਾਉ।
The Holy People chant the Lord's Name with their tongues. ||1||Pause||
ਇਕਸੁ ਬਿਨੁ ਨਾਹੀ ਦੂਜਾ ਕੋਇ ॥
ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।੨।
Without the One Lord, there is no other at all.
ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥੨॥
(ਹੇ ਭਾਈ ! ਉਸ ਗੋਬਿੰਦ ਦੀ ਸਿਫ਼ਤਿ-ਸਾਲਾਹ ਕਰਦਾ ਰਹੁ) ਜਿਸ ਦੀ ਮਿਹਰ ਦੀ ਨਿਗਾਹ ਨਾਲ ਸਦਾ ਆਤਮਕ ਆਨੰਦ ਮਿਲਦਾ ਹੈ
By His Glance of Grace, eternal peace is obtained. ||2||
ਸਾਜਨੁ ਮੀਤੁ ਸਖਾ ਕਰਿ ਏਕੁ ॥
(ਹੇ ਭਾਈ ! ਉਸ) ਇੱਕ ਗੋਬਿੰਦ ਨੂੰ ਆਪਣਾ ਸੱਜਣ ਮਿੱਤਰ ਸਾਥੀ ਬਣਾ
Make the One Lord your friend, intimate and companion.
ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥
ਤੇ ਉਸ ਹਰੀ ਦੀ ਸਿਫ਼ਤਿ-ਸਾਲਾਹ ਦੇ ਅੱਖਰ (ਸੰਸਕਾਰ) ਆਪਣੇ ਮਨ ਵਿਚ ਉੱਕਰ ਲੈ ।੩।
Write in your mind the Word of the Lord, Har, Har. ||3||
ਰਵਿ ਰਹਿਆ ਸਰਬਤ ਸੁਆਮੀ ॥
(ਹੇ ਭਾਈ ! ਸਾਰੇ ਜਗਤ ਦਾ ਉਹ) ਮਾਲਕ ਹਰ ਥਾਂ ਵਿਆਪਕ ਹੈ ਤੇ ਹਰੇਕ ਦੇ ਦਿਲ ਦੀ ਜਾਣਦਾ ਹੈ,
The Lord Master is totally pervading everywhere.
ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥
ਨਾਨਕ (ਭੀ) ਉਸ ਅੰਤਰਜਾਮੀ ਸੁਆਮੀ ਦੇ ਗੁਣ ਗਾਂਦਾ ਹੈ ।੪।੬੨।੧੩੧।
Nanak sings the Praises of the Inner-knower, the Searcher of hearts. ||4||62||131||