ਗਉੜੀ ਮਹਲਾ ੫ ॥
Gauree, Fifth Mehl:
ਭੈ ਮਹਿ ਰਚਿਓ ਸਭੁ ਸੰਸਾਰਾ ॥
(ਹੇ ਭਾਈ !) ਸਾਰਾ ਸੰਸਾਰ (ਕਿਸੇ ਨ ਕਿਸੇ) ਡਰ-ਸਹਮ ਦੇ ਹੇਠ ਦਬਿਆ ਰਹਿੰਦਾ ਹੈ
The whole world is engrossed in fear.
ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥੧॥
ਸਿਰਫ਼ ਉਸ ਮਨੁੱਖ ਉਤੇ (ਕੋਈ) ਡਰ ਆਪਣਾ ਜ਼ੋਰ ਨਹੀਂ ਪਾ ਸਕਦਾ ਜਿਸ ਨੂੰ (ਪਰਮਾਤਮਾ ਦਾ) ਨਾਮ (ਜੀਵਨ ਵਾਸਤੇ) ਸਹਾਰਾ ਮਿਲਿਆ ਹੋਇਆ ਹੈ ।੧।
Those who have the Naam, the Name of the Lord, as their Support, feel no fear. ||1||
ਭਉ ਨ ਵਿਆਪੈ ਤੇਰੀ ਸਰਣਾ ॥
ਹੇ ਪ੍ਰਭੂ ! ਤੇਰੀ ਸਰਣ ਪਿਆਂ (ਤੇਰਾ ਪੱਲਾ ਫੜਿਆਂ) ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ (ਕਿਉਂਕਿ ਫਿਰ ਇਹ ਨਿਸ਼ਚਾ ਬਣ ਜਾਂਦਾ ਹੈ ਕਿ)
Fear does not affect those who take to Your Sanctuary.
ਜੋ ਤੁਧੁ ਭਾਵੈ ਸੋਈ ਕਰਣਾ ॥੧॥ ਰਹਾਉ ॥
ਉਹੀ ਕੰਮ ਕੀਤਾ ਜਾ ਸਕਦਾ ਹੈ ਜੋ (ਹੇ ਪ੍ਰਭੂ !) ਤੈਨੂੰ ਚੰਗਾ ਲੱਗਦਾ ਹੈ ।੧।ਰਹਾਉ।
You do whatever You please. ||1||Pause||
ਸੋਗ ਹਰਖ ਮਹਿ ਆਵਣ ਜਾਣਾ ॥
ਦੁੱਖ ਮੰਨਣ ਵਿਚ ਜਾਂ ਖ਼ੁਸ਼ੀ ਮਨਾਣ ਵਿਚ (ਸੰਸਾਰੀ ਜੀਵ ਵਾਸਤੇ ਡਰ-ਸਹਮ ਦਾ) ਆਉਣਾ ਜਾਣਾ ਬਣਿਆ ਰਹਿੰਦਾ ਹੈ ।
In pleasure and in pain, the world is coming and going in reincarnation.
ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥੨॥
ਸਿਰਫ਼ ਉਸ ਮਨੁੱਖ ਨੇ (ਟਿਕਵਾਂ) ਆਤਮਕ ਆਨੰਦ ਪ੍ਰਾਪਤ ਕੀਤਾ ਹੈ ਜੇਹੜਾ ਪ੍ਰਭੂ ਨੂੰ ਪਿਆਰਾ ਲੱਗਦਾ ਹੈ (ਜੋ ਪ੍ਰਭੂ ਦੀ ਰਜ਼ਾ ਵਿਚ ਤੁਰਦਾ ਹੈ) ।੨।
Those who are pleasing to God, find peace. ||2||
ਅਗਨਿ ਸਾਗਰੁ ਮਹਾ ਵਿਆਪੈ ਮਾਇਆ ॥
(ਹੇ ਭਾਈ ! ਇਹ ਸੰਸਾਰ ਤ੍ਰਿਸ਼ਨਾ ਦੀ) ਅੱਗ ਦਾ ਸਮੁੰਦਰ ਹੈ (ਇਸ ਵਿਚ ਜੀਵਾਂ ਉਤੇ) ਮਾਇਆ ਆਪਣਾ ਬਹੁਤ ਜ਼ੋਰ ਪਾਈ ਰੱਖਦੀ ਹੈ ।
Maya pervades the awesome ocean of fire.
ਸੇ ਸੀਤਲ ਜਿਨ ਸਤਿਗੁਰੁ ਪਾਇਆ ॥੩॥
ਜਿਨ੍ਹਾਂ (ਵਡ-ਭਾਗੀਆਂ) ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹ (ਇਸ ਅਗਨਿ-ਸਾਗਰ ਵਿਚ ਵਿਚਰਦੇ ਹੋਏ ਭੀ ਅੰਤਰ-ਆਤਮੇ) ਠੰਡੇ-ਠਾਰ ਟਿਕੇ ਰਹਿੰਦੇ ਹਨ ।੩।
Those who have found the True Guru are calm and cool. ||3||
ਰਾਖਿ ਲੇਇ ਪ੍ਰਭੁ ਰਾਖਨਹਾਰਾ ॥
(ਪਰ) ਹੇ ਨਾਨਕ ! (ਡਰ-ਸਹਮ ਤੋਂ ਬਚਣ ਲਈ, ਅਗਨਿ-ਸਾਗਰ ਦੇ ਵਿਕਾਰਾਂ ਦੇ ਸੇਕ ਤੋਂ ਬਚਣ ਲਈ) ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ ?
Please preserve me, O God, O Great Preserver!
ਕਹੁ ਨਾਨਕ ਕਿਆ ਜੰਤ ਵਿਚਾਰਾ ॥੪॥੬੩॥੧੩੨॥
ਬਚਾਣ ਦੀ ਤਾਕਤ ਰੱਖਣ ਵਾਲਾ ਪਰਮਾਤਮਾ ਆਪ ਹੀ ਬਚਾਂਦਾ ਹੈ (ਇਸ ਵਾਸਤੇ, ਹੇ ਨਾਨਕ ! ਉਸ ਪਰਮਾਤਮਾ ਦਾ ਪੱਲਾ ਫੜੀ ਰੱਖ) ।੪।੬੩।੧੩੨।
Says Nanak, what a helpless creature I am! ||4||63||132||