ਗਉੜੀ ਮਹਲਾ ੫ ॥
Gauree, Fifth Mehl:
ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥
(ਹੇ ਪਾਰਬ੍ਰਹਮ ਪ੍ਰਭੂ !) ਤੇਰੀ ਮਿਹਰ ਨਾਲ ਹੀ (ਤੇਰਾ) ਨਾਮ ਜਪਿਆ ਜਾ ਸਕਦਾ ਹੈ ।
By Your Grace, I chant Your Name.
ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥੧॥
ਤੇਰੀ ਕਿਰਪਾ ਨਾਲ ਹੀ ਤੇਰੀ ਦਰਗਾਹ ਵਿਚ (ਜੀਵ ਨੂੰ) ਇੱਜ਼ਤ ਮਿਲ ਸਕਦੀ ਹੈ ।੧।
By Your Grace, I obtain a seat in Your Court. ||1||
ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥
ਹੇ ਪਾਰਬ੍ਰਹਮ ਪ੍ਰਭੂ ! ਤੈਥੋਂ ਬਿਨਾ (ਜੀਵਾਂ ਦਾ ਹੋਰ) ਕੋਈ (ਆਸਰਾ) ਨਹੀਂ ਹੈ ।
Without You, O Supreme Lord God, there is no one.
ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥੧॥ ਰਹਾਉ ॥
ਤੇਰੀ ਕਿਰਪਾ ਨਾਲ ਹੀ (ਜੀਵ ਨੂੰ) ਸਦਾ ਲਈ ਆਤਮਕ ਆਨੰਦ ਮਿਲ ਸਕਦਾ ਹੈ ।੧।ਰਹਾਉ।
By Your Grace, everlasting peace is obtained. ||1||Pause||
ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥
(ਹੇ ਪਾਰਬ੍ਰਹਮ ਪ੍ਰਭੂ !) ਜੇ ਤੂੰ (ਜੀਵ ਦੇ) ਮਨ ਵਿਚ ਆ ਵੱਸੇਂ ਤਾਂ (ਜੀਵ ਨੂੰ ਕੋਈ) ਦੁੱਖ ਪੋਹ ਨਹੀਂ ਸਕਦਾ
If You abide in the mind, we do not suffer in sorrow.
ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥੨॥
ਤੇਰੀ ਮਿਹਰ ਨਾਲ ਜੀਵ ਦੀ ਭਟਕਣਾ ਦੂਰ ਹੋ ਜਾਂਦੀ ਹੈ, ਜੀਵ ਦਾ ਡਰ-ਸਹਮ ਭੱਜ ਜਾਂਦਾ ਹੈ ।੨।
By Your Grace, doubt and fear run away. ||2||
ਪਾਰਬ੍ਰਹਮ ਅਪਰੰਪਰ ਸੁਆਮੀ ॥
ਹੇ ਪਾਰਬ੍ਰਹਮ ਪ੍ਰਭੂ ! ਹੇ ਬੇਅੰਤ ਪ੍ਰਭੂ ! ਹੇ ਜਗਤ ਦੇ ਮਾਲਕ ਪ੍ਰਭੂ !
O Supreme Lord God, Infinite Lord and Master,
ਸਗਲ ਘਟਾ ਕੇ ਅੰਤਰਜਾਮੀ ॥੩॥
ਹੇ ਸਾਰੇ ਜੀਵਾਂ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ ! ।੩।
You are the Inner-knower, the Searcher of all hearts. ||3||
ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥
(ਜੇ ਤੇਰੀ ਮਿਹਰ ਹੋਵੇ ਤਾਂ ਹੀ) ਮੈਂ ਆਪਣੇ ਗੁਰੂ ਅੱਗੇ (ਇਹ) ਅਰਦਾਸ ਕਰ ਸਕਦਾ ਹਾਂ
I offer this prayer to the True Guru:
ਨਾਨਕ ਨਾਮੁ ਮਿਲੈ ਸਚੁ ਰਾਸਿ ॥੪॥੬੪॥੧੩੩॥
ਕਿ ਮੈਨੂੰ ਨਾਨਕ ਨੂੰ ਪ੍ਰਭੂ ਦਾ ਨਾਮ ਮਿਲੇ (ਨਾਨਕ ਵਾਸਤੇ ਨਾਮ ਹੀ) ਸਦਾ ਕਾਇਮ ਰਹਿਣ ਵਾਲਾ ਸਰਮਾਇਆ ਹੈ ।੪।੬੪।੧੩੩।
O Nanak, may I be blessed with the treasure of the True Name. ||4||64||133||