ਗਉੜੀ ਮਹਲਾ ੫ ॥
Gauree, Fifth Mehl:
ਕਣ ਬਿਨਾ ਜੈਸੇ ਥੋਥਰ ਤੁਖਾ ॥
(ਹੇ ਭਾਈ !) ਜਿਵੇਂ ਦਾਣਿਆਂ ਤੋਂ ਬਿਨਾ ਖ਼ਾਲੀ ਤੋਹ (ਕਿਸੇ ਕੰਮ ਨਹੀਂ ਆਉਂਦੇ, ਇਸੇ ਤਰ੍ਹਾਂ)
As the husk is empty without the grain,
ਨਾਮ ਬਿਹੂਨ ਸੂਨੇ ਸੇ ਮੁਖਾ ॥੧॥
ਉਹ ਮੂੰਹ ਸੰੁਞੇ ਹਨ ਜੋ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹਨ ।੧।
so is the mouth empty without the Naam, the Name of the Lord. ||1||
ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥
ਹੇ ਪ੍ਰਾਣੀ ! ਸਦਾ ਪਰਮਾਤਮਾ ਦਾ ਨਾਮ ਸਿਮਰਦੇ ਰਹੋ ।
O mortal, chant continually the Name of the Lord, Har, Har.
ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥੧॥ ਰਹਾਉ ॥
ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਸਰੀਰ ਜੋ ਆਖ਼ਿਰ ਪਰਾਇਆ ਹੋ ਜਾਂਦਾ ਹੈ (ਜੋ ਮੌਤ ਆਉਣ ਤੇ ਛੱਡਣਾ ਪੈਂਦਾ ਹੈ) ਫਿਟਕਾਰ-ਜੋਗ (ਕਿਹਾ ਜਾਂਦਾ) ਹੈ ।੧।ਰਹਾਉ।
Without the Naam, cursed is the body, which shall be taken back by Death. ||1||Pause||
ਨਾਮ ਬਿਨਾ ਨਾਹੀ ਮੁਖਿ ਭਾਗੁ ॥
(ਹੇ ਭਾਈ !) ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਕਿਸੇ ਮੱਥੇ ਉਤੇ ਭਾਗ ਨਹੀਂ ਖੁਲ੍ਹਦਾ ।
Without the Naam, no one's face shows good fortune.
ਭਰਤ ਬਿਹੂਨ ਕਹਾ ਸੋਹਾਗੁ ॥੨॥
ਖਸਮ ਤੋਂ ਬਿਨਾ (ਇਸਤ੍ਰੀ ਦਾ) ਸੁਹਾਗ ਨਹੀਂ ਹੋ ਸਕਦਾ ।੨।
Without the Husband, where is the marriage? ||2||
ਨਾਮੁ ਬਿਸਾਰਿ ਲਗੈ ਅਨ ਸੁਆਇ ॥
(ਹੇ ਭਾਈ !) ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਭੁਲਾ ਕੇ ਹੋਰ ਹੋਰ ਸੁਆਦ ਵਿਚ ਰੁੱਝਦਾ ਹੈ,
Forgetting the Naam, and attached to other tastes,
ਤਾ ਕੀ ਆਸ ਨ ਪੂਜੈ ਕਾਇ ॥੩॥
ਉਸ ਦੀ ਕੋਈ ਆਸ ਸਿਰੇ ਨਹੀਂ ਚੜ੍ਹਦੀ ।੩।
no desires are fulfilled. ||3||
ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥
(ਆਖ—) ਹੇ ਪ੍ਰਭੂ ! ਮਿਹਰ ਕਰ ਕੇ ਤੂੰ ਜਿਸ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ ਬਖ਼ਸ਼ਦਾ ਹੈਂ
O God, grant Your Grace, and give me this gift.
ਨਾਨਕ ਨਾਮੁ ਜਪੈ ਦਿਨ ਰਾਤਿ ॥੪॥੬੫॥੧੩੪॥
ਹੇ ਨਾਨਕ ! ਉਹੀ ਦਿਨ ਰਾਤ ਤੇਰਾ ਨਾਮ ਜਪਦਾ ਹੈ ।੪।੬੫।੧੩੪।
Please, let Nanak chant Your Name, day and night. ||4||65||134||