ਗਉੜੀ ਮਹਲਾ ੫ ॥
Gauree, Fifth Mehl:
ਹਰਿ ਸਿਮਰਤ ਤੇਰੀ ਜਾਇ ਬਲਾਇ ॥
(ਹੇ ਭਾਈ !) ਪਰਮਾਤਮਾ ਦਾ ਸਿਰਮਨ ਕਰਦਿਆਂ ਤੇਰੀ ਵੈਰਨ (ਮਾਇਆ ਡਾਇਣ) ਤੈਥੋਂ ਪਰੇ ਹਟ ਜਾਏਗੀ ।
Remembering the Lord in meditation, your misfortune shall be taken away,
ਸਰਬ ਕਲਿਆਣ ਵਸੈ ਮਨਿ ਆਇ ॥੧॥
(ਜੇ ਪਰਮਾਤਮਾ ਦਾ ਨਾਮ ਤੇਰੇ) ਮਨ ਵਿਚ ਆ ਵੱਸੇ ਤਾਂ (ਤੇਰੇ ਅੰਦਰ) ਸਾਰੇ ਸੁਖ (ਆ ਵੱਸਣਗੇ) ।੧।
and all joy shall come to abide in your mind. ||1||
ਭਜੁ ਮਨ ਮੇਰੇ ਏਕੋ ਨਾਮ ॥
ਹੇ ਮੇਰੇ ਮਨ ! ਇਕ ਪਰਮਾਤਮਾ ਦਾ ਹੀ ਨਾਮ ਸਿਮਰਦਾ ਰਹੁ ।
Meditate, O my mind, on the One Name.
ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥
ਇਹ ਨਾਮ ਹੀ ਤੇਰੀ ਜਿੰਦ ਦੇ ਕੰਮ ਆਵੇਗਾ (ਜਿੰਦ ਦੇ ਨਾਲ ਸਦਾ ਨਿਭੇਗਾ) ।੧।ਰਹਾਉ।
It alone shall be of use to your soul. ||1||Pause||
ਰੈਣਿ ਦਿਨਸੁ ਗੁਣ ਗਾਉ ਅਨੰਤਾ ॥
ਦਿਨ ਰਾਤ ਬੇਅੰਤ ਪਰਮਾਤਮਾ ਦੇ ਗੁਣ ਗਾਇਆ ਕਰ
Night and day, sing the Glorious Praises of the Infinite Lord,
ਗੁਰ ਪੂਰੇ ਕਾ ਨਿਰਮਲ ਮੰਤਾ ॥੨॥
(ਹੇ ਭਾਈ !) ਪੂਰੇ ਗੁਰੂ ਦਾ ਪਵਿੱਤਰ ਉਪਦੇਸ਼ ਲੈ ।੨।
through the Pure Mantra of the Perfect Guru. ||2||
ਛੋਡਿ ਉਪਾਵ ਏਕ ਟੇਕ ਰਾਖੁ ॥
(ਹੇ ਭਾਈ ! ਸੰਸਾਰ-ਸਮੰੁਦਰ ਤੋਂ ਪਾਰ ਲੰਘਣ ਲਈ) ਹੋਰ ਸਾਰੇ ਹੀਲੇ ਛੱਡ, ਤੇ ਇਕ ਪਰਮਾਤਮਾ (ਦੇ ਨਾਮ) ਦਾ ਆਸਰਾ ਰੱਖ ।
Give up other efforts, and place your faith in the Support of the One Lord.
ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥
ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੱਖ—ਇਹੀ ਹੈ ਸਭ ਪਦਾਰਥਾਂ ਤੋਂ ਸ੍ਰੇਸ਼ਟ ਪਦਾਰਥ ।੩।
Taste the Ambrosial Essence of this, the greatest treasure. ||3||
ਬਿਖਮ ਸਾਗਰੁ ਤੇਈ ਜਨ ਤਰੇ ॥
ਹੇ ਨਾਨਕ ! ਉਹੀ ਮਨੁੱਖ ਔਖੇ (ਸੰਸਾਰ) ਸਮੰੁਦਰ ਤੋਂ (ਆਤਮਕ ਪੂੰਜੀ ਸਮੇਤ) ਪਾਰ ਲੰਘਦੇ ਹਨ
They alone cross over the treacherous world-ocean,
ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥
ਜਿਨ੍ਹਾਂ ਤੇ (ਪਰਮਾਤਮਾ ਆਪ ਮਿਹਰ ਦੀ) ਨਜ਼ਰ ਕਰਦਾ ਹੈ ।੪।੬੮।੧੩੭।
O Nanak, upon whom the Lord casts His Glance of Grace. ||4||68||137||