ਸ਼ਬਦ. ੫੯ 
 
ਸਿਰੀਰਾਗੁ ਮਹਲੁ ੧ ॥
Siree Raag, First Mehl:
 
ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥
(ਹੇ ਭਾਈ ! ਮਾਇਆ ਦਾ) ਮੋਹ ਸਾੜ ਕੇ (ਉਸ ਨੂੰ) ਘਸਾ ਕੇ ਸਿਆਹੀ ਬਣਾ ਤੇ (ਆਪਣੀ) ਅਕਲ ਨੂੰ ਸੋਹਣਾ ਕਾਗ਼ਜ਼ ਬਣਾ
Burn emotional attachment, and grind it into ink. Transform your intelligence into the purest of paper.
 
ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥
ਪ੍ਰੇਮ ਨੂੰ ਕਲਮ, ਤੇ ਆਪਣੇ ਮਨ ਨੂੰ ਲਿਖਾਰੀ ਬਣਾ । ਗੁਰੂ ਦੀ ਸਿਖਿਆ ਲੈ ਕੇ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰਨੀ ਲਿਖ
Make the love of the Lord your pen, and let your consciousness be the scribe. Then, seek the Guru's Instructions, and record these deliberations.
 
ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥
ਪ੍ਰਭੂ ਦਾ ਨਾਮ ਲਿਖ, ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖ, ਇਹ ਲਿਖ ਕਿ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਾਰਲਾ-ਉਰਲਾ ਬੰਨਾ ਨਹੀਂ ਲੱਭ ਸਕਦਾ ।੧।
Write the Praises of the Naam, the Name of the Lord; write over and over again that He has no end or limitation. ||1||
 
ਬਾਬਾ ਏਹੁ ਲੇਖਾ ਲਿਖਿ ਜਾਣੁ ॥
ਹੇ ਭਾਈ ! ਇਹ ਲੇਖਾ ਲਿਖਣ ਦੀ ਜਾਚ ਸਿੱਖ
O Baba, write such an account,
 
ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥
ਜਿਸ ਥਾਂ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ, ਉਥੇ ਇਹ ਲੇਖਾ ਸੱਚੀ ਰਾਹਦਾਰੀ ਬਣਦਾ ਹੈ ।੧।ਰਹਾਉ।
that when it is asked for, it will bring the Mark of Truth. ||1||Pause||
 
ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥
ਉਹਨਾਂ ਨੂੰ ਸਦਾ ਦੀਆਂ ਖੁਸ਼ੀਆਂ ਤੇ ਆਤਮ ਹੁਲਾਰੇ ਮਿਲਦੇ ਹਨ
There, where greatness, eternal peace and everlasting joy are bestowed,
 
ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ (ਪ੍ਰਭੂ ਦਾ) ਸਦਾ-ਥਿਰ ਨਾਮ ਵੱਸਦਾ ਹੈ (ਲੇਖਾ ਮੰਗਣ ਵਾਲੇ ਥਾਂ) ਉਹਨਾਂ ਦੇ ਮੂੰਹ ਉਤੇ ਟਿੱਕੇ ਲੱਗਦੇ ਹਨ, ਉਹਨਾਂ ਨੂੰ ਵਡਿਆਈਆਂ ਮਿਲਦੀਆਂ ਹਨ,
the faces of those whose minds are attuned to the True Name are anointed with the Mark of Grace.
 
ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥
ਪਰ ਪ੍ਰਭੂ ਦਾ ਨਾਮ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ, ਹਵਾਈ ਫ਼ਜ਼ੂਲ ਗੱਲਾਂ ਨਾਲ ਨਹੀਂ ਮਿਲਦਾ ।੨।
If one receives God's Grace, then such honors are received, and not by mere words. ||2||
 
ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥
(ਸੰਸਾਰ ਵਿਚ) ਬੇਅੰਤ ਜੀਵ ਆਉਂਦੇ ਹਨ (ਤੇ ਜੀਵਨ-ਸਫ਼ਰ ਮੁਕਾ ਕੇ ਇਥੋਂ) ਕੂਚ ਕਰ ਜਾਂਦੇ ਹਨ, (ਕਈਆਂ ਦੇ) ਸਰਦਾਰ (ਆਦਿਕ ਵੱਡੇ ਵੱਡੇ) ਨਾਮ ਰੱਖੀਦੇ ਹਨ
Some come, and some arise and depart. They give themselves lofty names.
 
ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥
ਕਈ (ਜਗਤ ਵਿਚ) ਮੰਗਤੇ ਹੀ ਜੰਮੇ, ਕਈਆਂ ਦੇ ਵੱਡੇ ਵੱਡੇ ਦਰਬਾਰ ਲੱਗਦੇ ਹਨ
Some are born beggars, and some hold vast courts.
 
ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥
(ਪਰ ਦਰਬਾਰਾਂ ਵਾਲੇ ਸਰਦਾਰ ਹੋਣ ਚਾਹੇ ਕੰਗਾਲ ਹੋਣ) ਜੀਵਨ-ਸਫ਼ਰ ਮੁਕਾਇਆਂ ਸਮਝ ਆਉਂਦੀ ਹੈ ਕਿ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਇਹ ਸਭ) ਜੀਵਨ ਵਿਅਰਥ (ਗੰਵਾ ਜਾਂਦੇ ਹਨ) ।੩।
Going to the world hereafter, everyone shall realize that without the Name, it is all useless. ||3||
 
ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥
ਹੇ ਨਾਨਕ ! (ਆਖ—ਹੇ ਪ੍ਰਭੂ !) ਤੈਥੋਂ ਦੂਰ ਦੂਰ ਰਿਹਾਂ ਸੰਸਾਰ ਦਾ ਤੌਖ਼ਲਾ ਬਹੁਤ ਵਿਆਪਦਾ ਹੈ, (ਇਸ ਤੌਖ਼ਲੇ ਵਿਚ) ਖਿੱਝ ਖਿੱਝ ਕੇ ਸਰੀਰ ਭੀ ਢਹਿੰਦਾ ਜਾਂਦਾ ਹੈ
I am terrified by the Fear of You, God. Bothered and bewildered, my body is wasting away.
 
ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥
ਜਿਨ੍ਹਾਂ ਦੇ ਨਾਮ ਖ਼ਾਨ ਸੁਲਤਾਨ ਕਰ ਕੇ ਵੱਜਦੇ ਹਨ ਸਭ (ਇਥੇ ਹੀ) ਮਿੱਟੀ ਵਿਚ ਮਿਲ ਜਾਂਦੇ ਹਨ
Those who are known as sultans and emperors shall be reduced to dust in the end.
 
ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥
ਜਗਤ ਤੋਂ ਤੁਰਨ ਵੇਲੇ ਸਾਰੇ ਝੂਠੇ ਮੋਹ-ਪਿਆਰ ਮੁੱਕ ਜਾਂਦੇ ਹਨ
O Nanak, arising and departing, all false attachments are cut away. ||4||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by