ਗਉੜੀ ਮਹਲਾ ੫ ॥
Gauree, Fifth Mehl:
ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥
(ਹੇ ਭਾਈ !) ਮੈਂ ਸਤਿਗੁਰੂ ਜੀ ਦੇ ਦਰਸਨ ਤੋਂ ਸਦਕੇ ਜਾਂਦਾ ਹਾਂ ।
I am a sacrifice to the Blessed Vision of the Guru's Darshan.
ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥
ਸਤਿਗੁਰੂ ਦਾ ਨਾਮ ਚੇਤੇ ਕਰ ਕੇ ਮੇਰੇ ਅੰਦਰ ਉੱਚਾ ਆਤਮਕ ਜੀਵਨ ਪੈਦਾ ਹੁੰਦਾ ਹੈ ।੧।
Chanting and meditating on the Name of the True Guru, I live. ||1||
ਪਾਰਬ੍ਰਹਮ ਪੂਰਨ ਗੁਰਦੇਵ ॥
ਹੇ ਪੂਰਨ ਪਾਰਬ੍ਰਹਮ ! ਹੇ ਗੁਰਦੇਵ !
O Supreme Lord God, O Perfect Divine Guru,
ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥
ਕਿਰਪਾ ਕਰ, ਮੈਂ ਤੇਰੀ ਸੇਵਾ-ਭਗਤੀ ਵਿਚ ਲੱਗਾ ਰਹਾਂ ।੧।ਰਹਾਉ।
show mercy to me, and commit me to Your service. ||1||Pause||
ਚਰਨ ਕਮਲ ਹਿਰਦੈ ਉਰ ਧਾਰੀ ॥
(ਇਸ ਵਾਸਤੇ, ਹੇ ਭਾਈ ! ਗੁਰੂ ਦੇ) ਸੋਹਣੇ ਚਰਨ ਮੈਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾਂਦਾ ਹਾਂ ।
I enshrine His Lotus Feet within my heart.
ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥
ਗੁਰੂ ਦੇ ਚਰਨ ਮੇਰੇ ਮਨ ਦਾ ਮੇਰੇ ਤਨ ਦਾ ਮੇਰੇ ਧਨ ਦਾ ਮੇਰੀ ਜਿੰਦ ਦਾ ਆਸਰਾ ਹਨ ।੨।
I offer my mind, body and wealth to the Guru, the Support of the breath of life. ||2||
ਸਫਲ ਜਨਮੁ ਹੋਵੈ ਪਰਵਾਣੁ ॥
(ਇਸ ਤਰ੍ਹਾਂ ਤੇਰਾ ਮਨੁੱਖਾ) ਜਨਮ ਕਾਮਯਾਬ ਹੋ ਜਾਇਂਗਾ ਤੂੰ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਇਂਗਾ
My life is prosperous, fruitful and approved;
ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥
(ਹੇ ਭਾਈ !) ਗੁਰੂ ਨੂੰ ਪਾਰਬ੍ਰਹਮ ਪ੍ਰਭੂ ਨੂੰ (ਸਦਾ ਆਪਣੇ) ਨੇੜੇ ਵੱਸਦਾ ਸਮਝ । ।੩।
I know that the Guru, the Supreme Lord God, is near me. ||3||
ਸੰਤ ਧੂਰਿ ਪਾਈਐ ਵਡਭਾਗੀ ॥
ਗੁਰੂ-ਸੰਤ ਦੇ ਚਰਨਾਂ ਦੀ ਧੂੜ ਵੱਡੇ ਭਾਗਾਂ ਨਾਲ ਮਿਲਦੀ ਹੈ ।
By great good fortune, I have obtained the dust of the feet of the Saints.
ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥
ਹੇ ਨਾਨਕ ! ਗੁਰੂ ਨੂੰ ਮਿਲਿਆਂ ਪਰਮਾਤਮਾ (ਦੇ ਚਰਨਾਂ) ਨਾਲ ਲਗਨ ਲੱਗ ਜਾਂਦੀ ਹੈ ।੪।੭੦।੧੩੯।
O Nanak, meeting the Guru, I have fallen in love with the Lord. ||4||70||139||