ਗਉੜੀ ਮਹਲਾ ੫ ॥
Gauree, Fifth Mehl:
ਸਿਮਰਤ ਸੁਆਮੀ ਕਿਲਵਿਖ ਨਾਸੇ ॥
(ਹੇ ਭਾਈ !) ਮਾਲਕ-ਪ੍ਰਭੂ ਦਾ ਨਾਮ ਸਿਮਰਦਿਆਂ (ਪਰਮਾਤਮਾ ਦੇ ਸੇਵਕਾਂ ਦੇ ਸਾਰੇ) ਪਾਪ ਨਾਸ ਹੋ ਜਾਂਦੇ ਹਨ
Meditating in remembrance on the Lord Master, sinful mistakes are erased,
ਸੂਖ ਸਹਜ ਆਨੰਦ ਨਿਵਾਸੇ ॥੧॥
(ਉਹਨਾਂ ਦੇ ਅੰਦਰ) ਆਤਮਕ ਅਡੋਲਤਾ ਦੇ ਸੁਖਾਂ ਆਨੰਦਾਂ ਦਾ ਨਿਵਾਸ ਬਣਿਆ ਰਹਿੰਦਾ ਹੈ ।੧।
and one comes to abide in peace, celestial joy and bliss. ||1||
ਰਾਮ ਜਨਾ ਕਉ ਰਾਮ ਭਰੋਸਾ ॥
(ਹੇ ਭਾਈ !) ਪਰਮਾਤਮਾ ਦੇ ਸੇਵਕਾਂ ਨੂੰ (ਹਰ ਵੇਲੇ) ਪਰਮਾਤਮਾ (ਦੀ ਸਹਾਇਤਾ) ਦਾ ਭਰੋਸਾ ਬਣਿਆ ਰਹਿੰਦਾ ਹੈ
The Lord's humble servants place their faith in the Lord.
ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥
(ਇਸ ਵਾਸਤੇ) ਪਰਮਾਤਮਾ ਦਾ ਨਾਮ ਜਪਦਿਆਂ (ਉਹਨਾਂ ਦੇ ਅੰਦਰੋਂ) ਹਰੇਕ ਫ਼ਿਕਰ ਮਿਟਿਆ ਰਹਿੰਦਾ ਹੈ ।੧।ਰਹਾਉ।
Chanting the Naam, the Name of the Lord, all anxieties are dispelled. ||1||Pause||
ਸਾਧਸੰਗਿ ਕਛੁ ਭਉ ਨ ਭਰਾਤੀ ॥
(ਹੇ ਭਾਈ !) ਸਾਧ ਸੰਗਤਿ ਵਿਚ ਰਹਿਣ ਕਰਕੇ (ਪਰਮਾਤਮਾ ਦੇ ਸੇਵਕਾਂ ਨੂੰ) ਕੋਈ ਡਰ ਨਹੀਂ ਪੋਹ ਸਕਦਾ ਕੋਈ ਭਟਕਣਾ ਨਹੀਂ ਪੋਹ ਸਕਦੀ
In the Saadh Sangat, the Company of the Holy, there is no fear or doubt.
ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥
(ਕਿਉਂਕਿ ਪਰਮਾਤਮਾ ਦੇ ਸੇਵਕਾਂ ਦੇ ਹਿਰਦੇ ਵਿਚ) ਦਿਨ ਰਾਤ ਗੋਪਾਲ-ਪ੍ਰਭੂ ਦੇ ਗੁਣ ਗਾਏ ਜਾਂਦੇ ਹਨ (ਉਹਨਾਂ ਦੇ ਅੰਦਰ ਹਰ ਵੇਲੇ ਸਿਫ਼ਤਿ-ਸਾਲਾਹ ਟਿਕੀ ਰਹਿੰਦੀ ਹੈ ।੨।
The Glorious Praises of the Lord are sung there, day and night. ||2||
ਕਰਿ ਕਿਰਪਾ ਪ੍ਰਭ ਬੰਧਨ ਛੋਟ ॥
(ਹੇ ਭਾਈ !) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਜੀ ਨੇ ਮਿਹਰ ਕਰ
Granting His Grace, God has released me from bondage.
ਚਰਣ ਕਮਲ ਕੀ ਦੀਨੀ ਓਟ ॥੩॥
(ਆਪਣੇ ਸੇਵਕਾਂ ਨੂੰ ਆਪਣੇ) ਸੋਹਣੇ ਚਰਨਾਂ ਦਾ ਸਹਾਰਾ (ਸਦਾ) ਬਖ਼ਸ਼ਿਆ ਹੁੰਦਾ ਹੈ ।੩।
He has given me the Support of His Lotus Feet. ||3||
ਕਹੁ ਨਾਨਕ ਮਨਿ ਭਈ ਪਰਤੀਤਿ ॥ ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥
(ਇਸ ਵਾਸਤੇ) ਹੇ ਨਾਨਕ ! ਆਖ—(ਪਰਮਾਤਮਾ ਦੇ ਸੇਵਕਾਂ ਦੇ) ਮਨ ਵਿਚ (ਪਰਮਾਤਮਾ ਦੀ ਓਟ ਆਸਰੇ ਦਾ) ਨਿਸ਼ਚਾ ਬਣਿਆ ਰਹਿੰਦਾ ਹੈ, ਤੇ ਪਰਮਾਤਮਾ ਦੇ ਸੇਵਕ ਸਦਾ (ਜੀਵਨ ਨੂੰ) ਪਵਿਤ੍ਰ ਕਰਨ ਵਾਲਾ ਸਿਫ਼ਤਿ-ਸਾਲਾਹ ਦਾ ਅੰਮ੍ਰਿਤ ਪੀਂਦੇ ਰਹਿੰਦੇ ਹਨ ।੪।੭੩।੧੪੨।
Says Nanak, faith comes into the mind of His servant, who continually drinks in the Immaculate Praises of the Lord. ||4||73||142||