ਗਉੜੀ ਮਹਲਾ ੫ ॥
Gauree, Fifth Mehl:
ਹਰਿ ਸਿਮਰਤ ਸਭਿ ਮਿਟਹਿ ਕਲੇਸ ॥
ਪਰਮਾਤਮਾ ਦਾ ਨਾਮ ਸਿਮਰਿਆਂ ਮਨ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ
Meditating in remembrance on the Lord, all suffering is eradicated.
ਚਰਣ ਕਮਲ ਮਨ ਮਹਿ ਪਰਵੇਸ ॥੧॥
(ਹੇ ਭਾਈ !) ਆਪਣੇ ਮਨ ਵਿਚ ਪਰਮਾਤਮਾ ਦੇ ਸੋਹਣੇ ਚਰਨ ਵਸਾਈ ਰੱਖ ।।੧।
The Lord's Lotus Feet are enshrined within my mind. ||1||
ਉਚਰਹੁ ਰਾਮ ਨਾਮੁ ਲਖ ਬਾਰੀ ॥
ਹੇ ਪਿਆਰੀ ਜੀਭ ! ਲੱਖਾਂ ਵਾਰੀ ਪਰਮਾਤਮਾ ਦਾ ਨਾਮ ਉਚਾਰਦੀ ਰਹੁ
Chant the Lord's Name, hundreds of thousands of times, O my dear,
ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥
ਤੇ ਪਰਮਾਤਮਾ ਦਾ ਆਤਮਕ ਜੀਵਨ ਵਾਲਾ ਨਾਮ-ਰਸ ਪੀਂਦੀ ਰਹੁ ।੧।ਰਹਾਉ।
and drink deeply of the Ambrosial Essence of God. ||1||Pause||
ਸੂਖ ਸਹਜ ਰਸ ਮਹਾ ਅਨੰਦਾ ॥
ਉਹਨਾਂ ਦੇ ਅੰਦਰ ਆਤਮਕ ਅਡੋਲਤਾ ਦੇ ਵੱਡੇ ਸੁਖ ਆਨੰਦ ਬਣੇ ਰਹਿੰਦੇ ਹਨ ।੨।
Peace, celestial bliss, pleasures and the greatest ecstasy are obtained;
ਜਪਿ ਜਪਿ ਜੀਵੇ ਪਰਮਾਨੰਦਾ ॥੨॥
(ਹੇ ਭਾਈ ! ਜੇਹੜੇ ਮਨੁੱਖ ਸਭ ਤੋਂ ਸ੍ਰੇਸ਼ਟ ਆਤਮਕ ਆਨੰਦ ਦੇ ਮਾਲਕ-ਪ੍ਰਭੂ ਦਾ ਨਾਮ ਜਪਦੇ ਹਨ, ਉਹ ਆਤਮਕ ਜੀਵਨ ਹਾਸਲ ਕਰ ਲੈਂਦੇ ਹਨ
chanting and meditating, you shall live in supreme bliss. ||2||
ਕਾਮ ਕ੍ਰੋਧ ਲੋਭ ਮਦ ਖੋਏ ॥
(ਹੇ ਭਾਈ ! ਨਾਮ-ਰਸ ਪੀਣ ਵਾਲੇ ਮਨੁੱਖ ਆਪਣੇ ਅੰਦਰੋਂ) ਕਾਮ, ਕਰੋਧ, ਲੋਭ, ਅਹੰਕਾਰ (ਆਦਿਕ ਵਿਕਾਰ) ਨਾਸ ਕਰ ਲੈਂਦੇ ਹਨ ।
Sexual desire, anger, greed and ego are eradicated;
ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥
ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ (ਆਪਣੇ ਮਨ ਵਿਚੋਂ) ਸਾਰੇ ਪਾਪ ਧੋ ਲੈਂਦੇ ਹਨ ।੩।
in the Saadh Sangat, the Company of the Holy, all sinful mistakes are washed away. ||3||
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ !
Grant Your Grace, O God, O Merciful to the meek.
ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥
ਮਿਹਰ ਕਰ ਤੇ ਨਾਨਕ ਨੂੰ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼ ।੪।੭੫।੧੪੪।
Please bless Nanak with the dust of the feet of the Holy. ||4||75||144||