ਗਉੜੀ ਮਹਲਾ ੫ ॥
Gauree, Fifth Mehl:
ਜਿਸ ਕਾ ਦੀਆ ਪੈਨੈ ਖਾਇ ॥
ਹੇ ਮਾਂ ! ਜਿਸ ਪਰਮਾਤਮਾ ਦਾ ਦਿੱਤਾ ਹੋਇਆ (ਅੰਨ) ਮਨੁੱਖ ਖਾਂਦਾ ਹੈ (ਦਿੱਤਾ ਹੋਇਆ ਕੱਪੜਾ ਮਨੁੱਖ) ਪਹਿਨਦਾ ਹੈ
They wear and eat the gifts from the Lord;
ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥
ਉਸ ਦੀ ਯਾਦ ਵਲੋਂ ਆਲਸ ਕਰਨਾ ਕਿਸੇ ਤਰ੍ਹਾਂ ਭੀ ਫਬਦਾ ਨਹੀਂ ।੧।
how can laziness help them, O mother? ||1||
ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥
(ਹੇ ਭਾਈ ! ਜੇਹੜੇ ਮਨੁੱਖ) ਮਾਲਕ-ਪ੍ਰਭੂ (ਦੀ ਯਾਦ) ਭੁਲਾ ਕੇ ਹੋਰ ਹੋਰ ਕੰਮ ਵਿਚ ਰੁੱਝੇ ਰਹਿੰਦੇ ਹਨ, ਉਹ ਨਕਾਰੀ ਮਾਇਆ ਦੇ ਵੱਟੇ ਵਿਚ ਆਪਣਾ ਕੀਮਤੀ ਮਨੱੁਖਾ ਜਨਮ ਗਵਾ ਲੈਂਦੇ ਹਨ ।
Forgetting her Husband Lord, and attaching herself to other affairs,
ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥
(ਉਹ ਰਤਨ ਤਾਂ ਸੁੱਟ ਦੇਂਦੇ ਹਨ, ਪਰ ਕਉਡੀ ਨੂੰ ਸਾਂਭਦੇ ਹਨ) ।੧।ਰਹਾਉ।
the soul-bride throws away the precious jewel in exchange for a mere shell. ||1||Pause||
ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥
(ਹੇ ਭਾਈ !) ਪਰਮਾਤਮਾ ਨੂੰ ਛੱਡ ਕੇ ਹੋਰ (ਪਦਾਰਥਾਂ ਦੇ) ਲੋਭ ਵਿਚ ਲੱਗਿਆਂ
Forsaking God, she is attached to other desires.
ਦਾਸਿ ਸਲਾਮੁ ਕਰਤ ਕਤ ਸੋਭਾ ॥੨॥
ਤੇ (ਪਰਮਾਤਮਾ ਦੀ) ਦਾਸੀ ਮਾਇਆ ਨੂੰ ਸਲਾਮ ਕੀਤਿਆਂ ਕਿਤੇ ਭੀ ਸੋਭਾ ਨਹੀਂ ਮਿਲ ਸਕਦੀ ।੨।
But who has gained honor by saluting the slave? ||2||
ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥
(ਹੇ ਭਾਈ !) ਕੁੱਤੇ (ਦੇ ਸੁਭਾਅ ਵਾਲੇ ਮਨੁੱਖ) ਸੁਆਦਲੇ ਭੋਜਨ ਖਾਂਦੇ ਹਨ, ਚੰਗੇ ਚੰਗੇ ਖਾਣੇ ਖਾਂਦੇ ਹਨ, ਪੀਣ ਵਾਲੀਆਂ ਚੀਜ਼ਾਂ ਪੀਂਦੇ ਹਨ,
They consume food and drink, delicious and sublime as ambrosial nectar.
ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥
ਪਰ ਜਿਸ ਪਰਮਾਤਮਾ ਨੇ (ਇਹ ਸਾਰੇ ਪਦਾਰਥ) ਦਿੱਤੇ ਹੋਏ ਹਨ ਉਸ ਨੂੰ ਜਾਣਦੇ-ਪਛਾਣਦੇ ਭੀ ਨਹੀਂ ।੩।
But the dog does not know the One who has bestowed these. ||3||
ਕਹੁ ਨਾਨਕ ਹਮ ਲੂਣ ਹਰਾਮੀ ॥
ਹੇ ਨਾਨਕ ! ਆਖ—ਹੇ ਪ੍ਰਭੂ ! ਅਸੀ ਜੀਵ ਨਾ-ਸ਼ੁਕਰੇ ਹਾਂ ।
Says Nanak, I have been unfaithful to my own nature.
ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥
ਹੇ ਜੀਵਾਂ ਦੇ ਦਿਲ ਜਾਣਨ ਵਾਲੇ ਪ੍ਰਭੂ ! ਸਾਨੂੰ ਬਖ਼ਸ਼ ਲੈ ।੪।੭੬।੧੪੫।
Please forgive me, O God, O Searcher of hearts. ||4||76||145||