ਗਉੜੀ ਮਹਲਾ ੫ ॥
Gauree, Fifth Mehl:
ਅਪਨੇ ਲੋਭ ਕਉ ਕੀਨੋ ਮੀਤੁ ॥
(ਹੇ ਭਾਈ ! ਵੇਖੋ ਗੋਬਿੰਦ ਦੀ ਉਦਾਰਤਾ !) ਭਾਵੇਂ ਕੋਈ ਮਨੁੱਖ ਆਪਣੇ ਕਿਸੇ ਲਾਲਚ ਦੀ ਖ਼ਾਤਰ ਉਸ ਨੂੰ ਮਿੱਤਰ ਬਣਾਂਦਾ ਹ
For their own advantage, they make God their friend.
ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥
(ਫਿਰ ਭੀ ਉਹ ਉਸ ਦੇ) ਸਾਰੇ ਮਨੋਰਥ ਪੂਰੇ ਕਰ ਦੇਂਦਾ ਹੈ (ਤੇ ਉਸ ਨੂੰ) ਉਹ ਆਤਮਕ ਅਵਸਥਾ ਭੀ ਦੇ ਦੇਂਦਾ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ ।੧।
He fulfills all their desires, and blesses them with the state of liberation. ||1||
ਐਸਾ ਮੀਤੁ ਕਰਹੁ ਸਭੁ ਕੋਇ ॥
(ਹੇ ਭਾਈ !) ਹਰੇਕ ਮਨੁੱਖ ਇਹੋ ਜਿਹਾ (ਇਹੋ ਜਿਹੇ ਪ੍ਰਭੂ ਨੂੰ) ਮਿੱਤਰ ਬਣਾਓ
Everyone should make Him such a friend.
ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥
ਜਿਸ (ਦੇ ਦਰ) ਤੋਂ ਕੋਈ ਖ਼ਾਲੀ ਨਹੀਂ ਰਹਿੰਦਾ ।੧।ਰਹਾਉ।
No one goes away empty-handed from Him. ||1||Pause||
ਅਪੁਨੈ ਸੁਆਇ ਰਿਦੈ ਲੈ ਧਾਰਿਆ ॥
ਜਿਸ ਮਨੁੱਖ ਨੇ (ਉਸ ਗੋਬਿੰਦ ਨੂੰ) ਆਪਣੀ ਗ਼ਰਜ਼ ਵਾਸਤੇ ਭੀ ਆਪਣੇ ਹਿਰਦੇ ਵਿਚ ਲਿਆ ਟਿਕਾਇਆ ਹ
For their own purposes, they enshrine the Lord in the heart;
ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥
(ਗੋਬਿੰਦ ਨੇ ਉਸ ਦੇ) ਸਾਰੇ ਦੁੱਖ ਦਰਦ ਸਾਰੇ ਰੋਗ ਦੂਰ ਕਰ ਦਿੱਤੇ ਹਨ ।੨।
all pain, suffering and disease are taken away. ||2||
ਰਸਨਾ ਗੀਧੀ ਬੋਲਤ ਰਾਮ ॥
(ਹੇ ਭਾਈ !) ਜਿਸ ਮਨੁੱਖ ਦੀ ਜੀਭ ਗੋਬਿੰਦ ਦਾ ਨਾਮ ਉੱਚਾਰਨ ਲਈ ਤਾਂਘ ਕਰਦੀ ਹੈ
Their tongues learn the habit of chanting the Lord's Name,
ਪੂਰਨ ਹੋਏ ਸਗਲੇ ਕਾਮ ॥੩॥
ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ ।੩।ੈ
and all their works are brought to perfection. ||3||
ਅਨਿਕ ਬਾਰ ਨਾਨਕ ਬਲਿਹਾਰਾ ॥
ਹੇ ਨਾਨਕ ! (ਆਖ—) ਅਸੀ ਆਪਣੇ ਗੋਬਿੰਦ ਤੋਂ ਅਨੇਕਾਂ ਵਾਰੀ ਕੁਰਬਾਨ ਜਾਂਦੇ ਹਾਂ,
So many times, Nanak is a sacrifice to Him;
ਸਫਲ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥
ਸਾਡਾ ਗੋਬਿੰਦ ਐਸਾ ਹੈ ਕਿ ਉਸ ਦਾ ਦਰਸਨ ਸਾਰੇ ਫਲ ਦੇਂਦਾ ਹੈ ।੪।੭੯।੧੪੮।
fruitful is the Blessed Vision, the Darshan, of my Lord of the Universe. ||4||79||148||