ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥
ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ ?
If I am pleasing to Him, then that is my pilgrimage and cleansing bath. Without pleasing Him, what good are ritual cleansings?
ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥
ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆ ਮੈਂ ਵੇਖਦਾ ਹਾਂ, (ਇਸ ਵਿੱਚ) ਪਰਮਾਤਮਾ ਦੀ ਕਿਰਪਾ ਤੋਂ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ।
I gaze upon all the created beings: without the karma of good actions, what are they given to receive?
ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥
ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੱੁਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ) ।
Within the mind are gems, jewels and rubies, if you listen to the Guru's Teachings, even once.
ਗੁਰਾ ਇਕ ਦੇਹਿ ਬੁਝਾਈ ॥
ਹੇ ਸਤਿਗੁਰੂ ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ।
The Guru has given me this one understanding:
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥
ਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ।੬।
there is only the One, the Giver of all souls. May I never forget Him! ||6||