ਸਿਰੀਰਾਗੁ ਮਹਲਾ ੧ ॥
Siree Raag, First Mehl:
ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥
ਜੇ ਮਨ ਪ੍ਰਭੂ ਦੀ ਯਾਦ ਵਿਚ ਪਰਚ ਜਾਏ, ਤਾਂ ਇਸ ਨੂੰ (ਦੁਨੀਆ ਦੇ) ਸਾਰੇ ਮਿੱਠੇ ਸੁਆਦ ਵਾਲੇ ਪਦਾਰਥ ਸਮਝੋ । ਜੇ ਸੁਰਤਿ ਹਰੀ ਦੇ ਨਾਮ ਵਿਚ ਜੁੜਨ ਲੱਗ ਪਏ, ਤਾਂ ਇਸ ਨੂੰ ਲੂਣ ਵਾਲੇ ਪਦਾਰਥ ਜਾਣੋ
Believing, all tastes are sweet. Hearing, the salty flavors are tasted;
ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥
ਮੂੰਹ ਨਾਲ ਪ੍ਰਭੂ ਦਾ ਨਾਮ ਉਚਾਰਨਾ ਖੱਟੇ ਸੁਆਦ ਵਾਲੇ ਪਦਾਰਥ ਸਮਝੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਕੀਰਤਨ ਮਸਾਲੇ ਜਾਣੋ
chanting with one's mouth, the spicy flavors are savored. All these spices have been made from the Sound-current of the Naad.
ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥
ਪਰਮਾਤਮਾ ਨਾਲ ਇਕ-ਰਸ ਪ੍ਰੇਮ ਛੱਤੀ ਕਿਸਮਾਂ ਦੇ ਸੁਆਦਲੇ ਭੋਜਨ ਹਨ । (ਪਰ ਇਹ ਉੱਚੀ ਦਾਤਿ ਉਸੇ ਨੂੰ ਮਿਲਦੀ ਹੈ) ਜਿਸ ਉਤੇ (ਪ੍ਰਭੂ ਮਿਹਰ ਦੀ) ਨਜ਼ਰ ਕਰਦਾ ਹੈ ।੧।
The thirty-six flavors of ambrosial nectar are in the Love of the One Lord; they are tasted only by one who is blessed by His Glance of Grace. ||1||
ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥
ਹੇ ਭਾਈ !ਉਹਨਾਂ ਪਦਾਰਥਾਂ ਨੂੰ ਖਾਣ ਨਾਲ ਖ਼ੁਆਰ ਹੋਈਦਾ ਹੈ
O Baba, the pleasures of other foods are false.
ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
ਜਿਨ੍ਹਾਂ ਪਦਾਰਥਾਂ ਦੇ ਖਾਣ ਨਾਲ ਸਰੀਰ ਰੋਗੀ ਹੋ ਜਾਂਦਾ ਹੈ, ਅਤੇ ਮਨ ਵਿਚ (ਭੀ ਕਈ) ਮੰਦੇ ਖ਼ਿਆਲ ਤੁਰ ਪੈਂਦੇ ਹਨ
Eating them, the body is ruined, and wickedness and corruption enter into the mind. ||1||Pause||
ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥
ਪ੍ਰਭੂ-ਪ੍ਰੀਤ ਵਿਚ ਮਨ ਰੰਗਿਆ ਜਾਏ, ਇਹ ਲਾਲ ਪੁਸ਼ਾਕ (ਸਮਾਨ) ਹੈ, ਦਾਨ ਪੁੰਨ ਕਰਨਾ (ਲੋੜਵੰਦਿਆਂ ਦੀ ਸੇਵਾ ਕਰਨੀ) ਇਹ ਚਿੱਟੀ ਪੁਸ਼ਾਕ ਸਮਝੋ
My mind is imbued with the Lord's Love; it is dyed a deep crimson. Truth and charity are my white clothes.
ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥
ਆਪਣੇ ਮਨ ਵਿਚੋਂ ਕਾਲਖ਼ ਕੱਟ ਦੇਣੀ ਨੀਲੇ ਰੰਗ ਦੀ ਪੁਸ਼ਾਕ ਜਾਣੋ
The blackness of sin is erased by my wearing of blue clothes, and meditation on the Lord's Lotus Feet is my robe of honor.
ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥
ਹੇ ਪ੍ਰਭੂ ! ਸੰਤੋਖ ਨੂੰ ਮੈਂ ਆਪਣੇ ਲੱਕ ਦਾ ਪਟਕਾ ਬਣਾਇਆ ਹੈ, ਤੇਰਾ ਨਾਮ ਹੀ ਮੇਰਾ ਧਨ ਹੈ ਮੇਰੀ ਜੁਆਨੀ ਹੈ ।੨।
Contentment is my cummerbund, Your Name is my wealth and youth. ||2||
ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥
ਹੇ ਭਾਈ !ਇਹੋ ਜਿਹਾ ਪਹਿਨਣ ਦਾ ਸ਼ੌਂਕ ਤੇ ਚਾਉ ਖ਼ੁਆਰ ਕਰਦਾ ਹੈ
O Baba, the pleasures of other clothes are false.
ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
ਜਿਸ ਪਹਿਨਣ ਨਾਲ ਸਰੀਰ ਦੁਖੀ ਹੋਵੇ, ਤੇ ਮਨ ਵਿਚ ਭੀ ਭੈੜੇ ਖ਼ਿਆਲ ਤੁਰ ਪੈਣ, ਇਹੋ ਜਿਹਾ ਪਹਿਨਣ ਦਾ ਸ਼ੌਂਕ ਤੇ ਚਾਉ ਖ਼ੁਆਰ ਕਰਦਾ ਹੈ ।੧।ਰਹਾਉ।
Wearing them, the body is ruined, and wickedness and corruption enter into the mind. ||1||Pause||
ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥
ਹੇ ਪ੍ਰਭੂ ! ਤੇਰੇ ਚਰਨਾਂ ਵਿਚ ਜੁੜਨ ਦਾ ਜੀਵਨ-ਰਾਹ ਸਮਝਣਾ (ਮੇਰੇ ਵਾਸਤੇ) ਸੋਨੇ ਦੀ ਦੁਮਚੀ ਵਾਲੇ ਤੇ (ਸੋਹਣੀ) ਕਾਠੀ ਵਾਲੇ ਘੋੜਿਆਂ ਦੀ ਸਵਾਰੀ ਹੈ
The understanding of Your Way, Lord, is horses, saddles and bags of gold for me.
ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥
ਤੇਰੀ ਸਿਫ਼ਤਿ-ਸਾਲਾਹ ਦਾ ਉੱਦਮ ਕਰਨਾ (ਮੇਰੇ ਵਾਸਤੇ) ਭੱਥੇ ਤੀਰ ਕਮਾਨ ਬਰਛੀ ਤੇ ਤਲਵਾਰ ਦਾ ਗਾਤ੍ਰਾ ਹਨ
The pursuit of virtue is my bow and arrow, my quiver, sword and scabbard.
ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥
(ਤੇਰੇ ਦਰ ਤੇ) ਇੱਜ਼ਤ ਨਾਲ ਸੁਰਖ਼ਰੂ ਹੋਣਾ (ਮੇਰੇ ਵਾਸਤੇ) ਵਾਜਾ ਤੇ ਨੇਜਾ ਹਨ, ਤੇਰੀ ਮਿਹਰ (ਦੀ ਨਜ਼ਰ) ਮੇਰੇ ਲਈ ਉੱਚੀ ਕੁਲ ਹੈ ।੩।
To be distinguished with honor is my drum and banner. Your Mercy is my social status. ||3||
ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥
ਹੇ ਭਾਈ ! ਉਹ ਘੋੜ-ਸਵਾਰੀ ਤੇ ਉਸ ਦਾ ਚਾਉ ਖ਼ੁਆਰ ਕਰਦਾ ਹੈ
O Baba, the pleasures of other rides are false.
ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥
ਹੇ ਭਾਈ ! ਜਿਸ ਘੋੜ-ਸਵਾਰੀ ਕਰਨ ਨਾਲ ਸਰੀਰ ਔਖਾ ਹੋਵੇ, ਮਨ ਵਿਚ ਭੀ (ਅਹੰਕਾਰ ਆਦਿਕ ਦੇ) ਕਈ ਵਿਕਾਰ ਪੈਦਾ ਹੋ ਜਾਣ, ਉਹ ਘੋੜ-ਸਵਾਰੀ ਤੇ ਉਸ ਦਾ ਚਾਉ ਖ਼ੁਆਰ ਕਰਦਾ ਹੈ ।੧।ਰਹਾਉ।
By such rides, the body is ruined, and wickedness and corruption enter into the mind. ||1||Pause||
ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥
ਮਹਲ-ਮਾੜੀਆਂ ਦਾ ਵਸੇਬਾ (ਮੇਰੇ ਵਾਸਤੇ) ਤੇਰਾ ਨਾਮ ਜਪਣ ਤੋਂ ਪੈਦਾ ਹੋਈ ਖ਼ੁਸ਼ੀ ਹੀ ਹੈ । ਤੇਰੀ ਮਿਹਰ ਦੀ ਨਜ਼ਰ ਮੇਰਾ ਕੁਟੰਬ ਹੈ (ਜੋ ਖ਼ੁਸ਼ੀ ਮੈਨੂੰ ਆਪਣਾ ਪਰਵਾਰ ਦੇਖ ਕੇ ਹੁੰਦੀ ਹੈ, ਉਹੀ ਤੇਰੀ ਮਿਹਰ ਦੀ ਨਜ਼ਰ ਵਿਚੋਂ ਮਿਲੇਗੀ)
The Naam, the Name of the Lord, is the pleasure of houses and mansions. Your Glance of Grace is my family, Lord.
ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥
(ਦੂਜਿਆਂ ਪਾਸੋਂ ਆਪਣਾ) ਹੁਕਮ (ਮਨਾਣਾ) ਤੇ (ਹੁਕਮ ਦੇ) ਹੋਰ ਹੋਰ ਬੋਲ ਬੋਲਣੇ (ਤੇ ਇਸ ਵਿਚ ਖ਼ੁਸ਼ੀ ਮਹਿਸੂਸ ਕਰਨੀ ਮੇਰੇ ਵਾਸਤੇ) ਤੇਰੀ ਰਜ਼ਾ ਵਿਚ ਰਾਜ਼ੀ ਰਹਿਣਾ ਹੈ
The Hukam of Your Command is the pleasure of Your Will, Lord. To say anything else is far beyond anyone's reach.
ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥
ਹੇ ਨਾਨਕ ! ਸਦਾ-ਥਿਰ ਪ੍ਰਭੂ ਪਾਤਿਸ਼ਾਹ ਐਸੇ ਜੀਵਨ ਵਾਲੇ ਦੀ ਹੋਰ ਪੁੱਛ-ਵਿਚਾਰ ਨਹੀਂ ਕਰਦਾ (ਭਾਵ, ਉਸ ਦਾ ਜੀਵਨ ਉਸ ਦੀਆਂ ਨਜ਼ਰਾਂ ਬਿਵ ਪਰਵਾਨ ਹੈ) ।੪।
O Nanak, the True King does not seek advice from anyone else in His decisions. ||4||
ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥
ਹੇ ਭਾਈ ! (ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਖ਼ੁਸ਼ੀ ਛੱਡ ਕੇ) ਹੋਰ ਐਸ਼-ਇਸ਼ਰਤ ਦੀ ਖ਼ੁਸ਼ੀ ਖ਼ੁਆਰ ਕਰਦੀ ਹੈ
O Baba, the pleasure of other sleep is false.
ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥
ਕਿੳਂੁਂਿਕ ਹੋਰ ਹੋਰ ਐਸ਼-ਇਸ਼ਰਤ ਸਰੀਰ ਨੂੰ ਰੋਗੀ ਕਰਦੀ ਹੈ ਤੇ ਮਨ ਵਿਚ ਭੀ ਵਿਕਾਰ ਚੱਲ ਪੈਂਦੇ ਹਨ ।੧।ਰਹਾਉ।੪।੭।
By such sleep, the body is ruined, and wickedness and corruption enter into the mind. ||1||Pause||4||7||