ਗਉੜੀ ਮਹਲਾ ੫ ॥
Gauree, Fifth Mehl:
ਕੋਟਿ ਬਿਘਨ ਹਿਰੇ ਖਿਨ ਮਾਹਿ ॥
(ਹੇ ਭਾਈ !) ਉਹਨਾਂ ਦੀ ਜ਼ਿੰਦਗੀ ਦੇ ਰਾਹ ਵਿਚ ਆਉਣ ਵਾਲੀਆਂ ਕੋ੍ਰੜਾਂ ਰੁਕਾਵਟਾਂ ਇਕ ਖਿਨ ਵਿਚ ਨਾਸ ਹੋ ਜਾਂਦੀਆਂ ਹਨ
Millions of obstacles are removed in an instant,
ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥
ਜੇਹੜੇ ਮਨੁੱਖ ਸਾਧ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਦੇ ਹਨ ।੧।
for those who listen to the Sermon of the Lord, Har, Har, in the Saadh Sangat, the Company of the Holy. ||1||
ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥
(ਹੇ ਭਾਈ !) ਪਰਮਾਤਮਾ ਦਾ ਨਾਮ-ਰਸ ਪੀਂਦਿਆਂ, ਪਰਮਾਤਮਾ ਦੇ ਆਤਮਕ ਜੀਵਨ ਦੇਣ ਵਾਲੇ ਗੁਣਾਂ ਦਾ ਜਸ ਗਾਂਦਿਆਂ,
They drink in the sublime essence of the Lord's Name, the Ambrosial Elixir.
ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥ ਰਹਾਉ ॥
ਪਰਮਾਤਮਾ ਦੇ ਚਰਨ ਜਪ ਕੇ (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।੧।ਰਹਾਉ।
Meditating on the Lord's Feet, hunger is taken away. ||1||Pause||
ਸਰਬ ਕਲਿਆਣ ਸੁਖ ਸਹਜ ਨਿਧਾਨ ॥
ਉਸ ਨੂੰ ਸਾਰੇ ਸੁਖਾਂ ਦੇ ਖ਼ਜ਼ਾਨੇ ਤੇ ਆਤਮਕ ਅਡੋਲਤਾ ਦੇ ਆਨੰਦ ਮਿਲ ਜਾਂਦੇ ਹਨ
The treasure of all happiness, celestial peace and poise,
ਜਾ ਕੈ ਰਿਦੈ ਵਸਹਿ ਭਗਵਾਨ ॥੨॥
ਹੇ ਭਗਵਾਨ ! ਉਸ ਮਨੁੱਖ ਦੇ ਹਿਰਦੇ ਵਿਚ ਤੂੰ ਵੱਸ ਪੈਂਦਾ ਹੈਂ ।੨।
are obtained by those, whose hearts are filled with the Lord God. ||2||
ਅਉਖਧ ਮੰਤ੍ਰ ਤੰਤ ਸਭਿ ਛਾਰੁ ॥
(ਇਸ ਦੇ ਟਾਕਰੇ ਤੇ ਹੋਰ) ਸਾਰੇ ਦਾਰੂ ਸਾਰੇ ਮੰਤਰ ਤੇ ਟੂਣੇ ਤੁੱਛ ਹਨ
All medicines and remedies, mantras and tantras are nothing more than ashes.
ਕਰਣੈਹਾਰੁ ਰਿਦੇ ਮਹਿ ਧਾਰੁ ॥੩॥
(ਹੇ ਭਾਈ !) ਸਿਰਜਣਹਾਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖ ।੩।
Enshrine the Creator Lord within your heart. ||3||
ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥
ਜਿਸ ਮਨੁੱਖ ਨੇ ਸਾਰੇ ਭਰਮ ਤਿਆਗ ਕੇ ਪਾਰਬ੍ਰਹਮ ਪ੍ਰਭੂ ਦਾ ਭਜਨ ਕੀਤਾ ਹੈ
Renounce all your doubts, and vibrate upon the Supreme Lord God.
ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦॥੧੪੯॥
ਹੇ ਨਾਨਕ ! ਆਖ— (ਉਸ ਨੇ ਵੇਖ ਲਿਆ ਹੈ ਕਿ ਭਜਨ-ਸਿਮਰਨ ਵਾਲਾ) ਧਰਮ ਐਸਾ ਹੈ ਜੋ ਕਦੇ ਫਲ ਦੇਣੋਂ ਉਕਾਈ ਨਹੀਂ ਖਾਂਦਾ ।੪।੮੦।੧੪੯।
Says Nanak, this path of Dharma is eternal and unchanging. ||4||80||149||