ਗਉੜੀ ਮਹਲਾ ੫ ॥
Gauree, Fifth Mehl:
ਕਰਿ ਕਿਰਪਾ ਭੇਟੇ ਗੁਰ ਸੋਈ ॥
(ਪਰ ਹੇ ਭਾਈ !) ਉਹੀ ਮਨੁੱਖ ਗੁਰੂ ਨੂੰ ਮਿਲਦਾ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ।
The Lord bestowed His Mercy, and led me to meet the Guru.
ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥
। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮਨੁੱਖ ਦੇ ਅੰਦਰ ਆਤਮਕ ਬਲ ਪੈਦਾ ਹੁੰਦਾ ਹੈ) ਉਸ ਬਲ ਦੇ ਕਾਰਨ ਕੋਈ ਰੋਗ ਆਪਣਾ ਜ਼ੋਰ ਨਹੀਂ ਪਾ ਸਕਦਾ ।੧।
By His power, no disease afflicts me. ||1||
ਰਾਮ ਰਮਣ ਤਰਣ ਭੈ ਸਾਗਰ ॥
(ਹੇ ਭਾਈ !) ਪਰਮਾਤਮਾ ਦਾ ਸਿਮਰਨ ਕਰਨ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।
Remembering the Lord, I cross over the terrifying world-ocean.
ਸਰਣਿ ਸੂਰ ਫਾਰੇ ਜਮ ਕਾਗਰ ॥੧॥ ਰਹਾਉ ॥
ਸੂਰਮੇ ਗੁਰੂ ਦੀ ਸਰਨ ਪਿਆਂ ਜਮਾਂ ਦੇ ਲੇਖੇ ਪਾੜੇ ਜਾਂਦੇ ਹਨ, (ਆਤਮਕ ਮੌਤ ਲਿਆਉਣ ਵਾਲੇ ਸਾਰੇ ਸੰਸਕਾਰ ਮਿਟ ਜਾਂਦੇ ਹਨ) ।੧।ਰਹਾਉ।
In the Sanctuary of the spiritual warrior, the account books of the Messenger of Death are torn up. ||1||Pause||
ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥
(ਹੇ ਭਾਈ ! ਜਿਸ ਮਨੁੱਖ ਨੂੰ) ਸਤਿਗੁਰੂ ਨੇ ਪਰਮਾਤਮਾ ਦਾ ਨਾਮ-ਮੰਤ੍ਰ ਦੇ ਦਿੱਤਾ,
The True Guru has given me the Mantra of the Lord's Name.
ਇਹ ਆਸਰ ਪੂਰਨ ਭਏ ਕਾਮ ॥੨॥
ਇਸ ਨਾਮ-ਮੰਤ੍ਰ ਦੇ ਆਸਰੇ ਉਸ ਦੇ ਸਾਰੇ ਮਨੋਰਥ ਪੂਰੇ ਹੋ ਗਏ ।੨।
By this Support, my affairs have been resolved. ||2||
ਜਪ ਤਪ ਸੰਜਮ ਪੂਰੀ ਵਡਿਆਈ ॥ ਗੁਰ ਕਿਰਪਾਲ ਹਰਿ ਭਏ ਸਹਾਈ ॥੩॥
(ਹੇ ਭਾਈ ! ਜਿਸ ਮਨੁੱਖ ਉਤੇ) ਸਤਿਗੁਰੂ ਜੀ ਕਿਰਪਾਲ ਹੋਏ, ਜਿਸ ਦੇ ਮਦਦਗਾਰ ਪ੍ਰਭੂ ਜੀ ਬਣ ਗਏ, ਉਸ ਨੂੰ ਸਾਰੇ ਜਪਾਂ ਦੀ, ਸਾਰੇ ਤਪਾਂ ਦੀ, ਸਾਰੇ ਸੰਜਮਾਂ ਦੀ ਵਡਿਆਈ ਪ੍ਰਾਪਤ ਹੋ ਗਈ ।੩।
Meditation, self-discipline, self-control and perfect greatness were obtained when the Merciful Lord, the Guru, became my Help and Support. ||3||
ਮਾਨ ਮੋਹ ਖੋਏ ਗੁਰਿ ਭਰਮ ॥
ਹੇ ਨਾਨਕ ! ਵੇਖ, ਗੁਰੂ ਨੇ ਜਿਸ ਮਨੁੱਖ ਦੇ ਅਹੰਕਾਰ ਮੋਹ ਆਦਿਕ ਭਰਮ ਨਾਸ ਕਰ ਦਿੱਤੇ,
The Guru has dispelled pride, emotional attachment and superstition.
ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦॥
ਉਸ ਨੂੰ ਪਾਰਬ੍ਰਹਮ ਪ੍ਰਭੂ ਜੀ ਹਰ ਥਾਂ ਵਿਆਪਕ ਦਿੱਸ ਪਏ ।੪।੮੧।੧੫੦।
Nanak sees the Supreme Lord God pervading everywhere. ||4||81||150||