ਗਉੜੀ ਮਹਲਾ ੫ ॥
Gauree, Fifth Mehl:
ਬਿਖੈ ਰਾਜ ਤੇ ਅੰਧੁਲਾ ਭਾਰੀ ॥
(ਹੇ ਭਾਈ !) ਵਿਸ਼ਿਆਂ ਦੇ ਪ੍ਰਭਾਵ ਨਾਲ (ਮਨੱੁਖ ਵਿਕਾਰਾਂ ਵਿਚ) ਬਹੁਤ ਅੰਨ੍ਹਾ ਹੋ ਜਾਂਦਾ ਹੈ (ਤਦੋਂ ਉਸ ਨੂੰ ਪਰਮਾਤਮਾ ਦਾ ਨਾਮ ਕਦੇ ਭੀ ਨਹੀਂ ਸੁੱਝਦਾ,
The blind beggar is better off than the vicious king.
ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥੧॥
ਪਰ ਵਿਕਾਰਾਂ ਦੇ ਕਾਰਨ ਜਦੋਂ ਉਹ) ਦੁੱਖ ਵਿਚ ਫਸਦਾ ਹੈ, ਤਦੋਂ ਪਰਮਾਤਮਾ ਦਾ ਨਾਮ ਚੇਤੇ ਕਰਦਾ ਹੈ ।੧।
Overcome by pain, the blind man invokes the Lord's Name. ||1||
ਤੇਰੇ ਦਾਸ ਕਉ ਤੁਹੀ ਵਡਿਆਈ ॥
(ਹੇ ਪ੍ਰਭੂ !) ਤੇਰੇ ਦਾਸ ਦੇ ਵਾਸਤੇ ਤੇਰਾ ਨਾਮ ਹੀ (ਲੋਕ-ਪਰਲੋਕ ਵਿਚ) ਇੱਜ਼ਤ ਹੈ ।
You are the glorious greatness of Your slave.
ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ ॥
(ਤੇਰਾ ਦਾਸ ਜਾਣਦਾ ਹੈ ਕਿ) ਮਾਇਆ ਵਿਚ ਮਸਤ ਮਨੱੁਖ ਨੂੰ (ਮਾਇਆ) ਨਰਕ ਵਿਚ ਲੈ ਜਾਂਦੀ ਹੈ (ਸਦਾ ਦੁਖੀ ਰੱਖਦੀ ਹੈ) ।੧।ਰਹਾਉ।
The intoxication of Maya leads the others to hell. ||1||Pause||
ਰੋਗ ਗਿਰਸਤ ਚਿਤਾਰੇ ਨਾਉ ॥
(ਹੇ ਭਾਈ !) ਰੋਗਾਂ ਨਾਲ ਘਿਰਿਆ ਹੋਇਆ ਮਨੱੁਖ ਪਰਮਾਤਮਾ ਦਾ ਨਾਮ ਚੇਤੇ ਕਰਦਾ ਹੈ,
Gripped by disease, they invoke the Name.
ਬਿਖੁ ਮਾਤੇ ਕਾ ਠਉਰ ਨ ਠਾਉ ॥੨॥
ਪਰ ਵਿਕਾਰਾਂ ਦੀ ਜ਼ਹਿਰ ਵਿਚ ਮਸਤ ਹੋਏ ਮਨੁੱਖ ਦੇ ਆਤਮਕ ਜੀਵਨ ਦਾ ਕਿਤੇ ਨਾਮ-ਨਿਸ਼ਾਨ ਨਹੀਂ ਲੱਭਦਾ, (ਵਿਕਾਰਾਂ ਦੀ ਜ਼ਹਿਰ ਉਸ ਦੇ ਆਤਮਕ ਜੀਵਨ ਨੂੰ ਮਾਰ-ਮੁਕਾਂਦੀ ਹੈ) ।੨।
But those who are intoxicated with vice shall find no home, no place of rest. ||2||
ਚਰਨ ਕਮਲ ਸਿਉ ਲਾਗੀ ਪ੍ਰੀਤਿ ॥
(ਹੇ ਭਾਈ ! ਪਰਮਾਤਮਾ ਦੇ) ਸੋਹਣੇ ਚਰਨਾਂ ਨਾਲ (ਜਿਸ ਮਨੱੁਖ ਦੀ) ਪ੍ਰੀਤਿ ਬਣ ਜਾਂਦੀ ਹੈ,
One who is in love with the Lord's Lotus Feet,
ਆਨ ਸੁਖਾ ਨਹੀ ਆਵਹਿ ਚੀਤਿ ॥੩॥
ਉਸ ਨੂੰ ਦੁਨੀਆ ਵਾਲੇ ਹੋਰ ਹੋਰ ਸੁਖ ਚੇਤੇ ਨਹੀਂ ਆਉਂਦੇ ।੩।
does not think of any other comforts. ||3||
ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥
ਮੈਂ ਸਦਾ ਹੀ ਤੈਨੂੰ ਸਿਮਰਦਾ ਰਹਾਂ
Forever and ever, meditate on God, your Lord and Master.
ਮਿਲੁ ਨਾਨਕ ਹਰਿ ਅੰਤਰਜਾਮੀ ॥੪॥੮੨॥੧੫੧॥
ਹੇ ਨਾਨਕ ! (ਅਰਦਾਸ ਕਰ ਤੇ ਆਖ)—ਹੇ ਪ੍ਰਭੂ ! ਹੇ ਸੁਆਮੀ ! ਹੇ ਅੰਤਰਜਾਮੀ ਹਰੀ ! (ਮੈਨੂੰ) ਮਿਲ ।੪।੮੨।੧੫੧।
O Nanak, meet with the Lord, the Inner-knower, the Searcher of hearts. ||4||82||151||