ਗਉੜੀ ਮਹਲਾ ੫ ॥
Gauree, Fifth Mehl:
ਆਠ ਪਹਰ ਸੰਗੀ ਬਟਵਾਰੇ ॥
(ਹੇ ਭਾਈ ! ਕਾਮਾਦਿਕ ਪੰਜੇ) ਡਾਕੂ ਅੱਠੇ ਪਹਰ (ਮਨੱੁਖ ਦੇ ਨਾਲ) ਸਾਥੀ ਬਣੇ ਰਹਿੰਦੇ ਹਨ (ਤੇ ਇਸ ਦੇ ਆਤਮਕ ਜੀਵਨ ਉਤੇ ਡਾਕਾ ਮਾਰਦੇ ਰਹਿੰਦੇ ਹਨ ।
Twenty-four hours a day, the highway robbers are my companions.
ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥੧॥
ਜਿਨ੍ਹਾਂ ਨੂੰ ਬਚਾਇਆ ਹੈ) ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਬਚਾ ਲਿਆ ਹੈ ।੧।
Granting His Grace, God has driven them away. ||1||
ਐਸਾ ਹਰਿ ਰਸੁ ਰਮਹੁ ਸਭੁ ਕੋਇ ॥
ਹਰੇਕ ਜੀਵ ਅਜੇਹੀ ਸਮਰੱਥਾ ਵਾਲੇ ਪ੍ਰਭੂ ਦੇ ਨਾਮ ਦਾ ਰਸ ਮਾਣੋ
Everyone should dwell on the Sweet Name of such a Lord.
ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ ॥
(ਹੇ ਭਾਈ !) ਉਹ ਪਰਮਾਤਮਾ ਸਾਰੀਆਂ ਮੁਕੰਮਲ ਤਾਕਤਾਂ ਦਾ ਮਾਲਕ ਹੈ (ਜੇਹੜਾ ਮਨੱੁਖ ਉਸ ਦਾ ਪੱਲਾ ਫੜਦਾ ਹੈ, ਉਹ ਕਿਸੇ ਵਿਕਾਰ ਨੂੰ ਉਸ ਦੇ ਨੇੜੇ ਨਹੀਂ ਢੁੱਕਣ ਦੇਂਦਾ) । ੧।ਰਹਾਉ।
God is overflowing with all power. ||1||Pause||
ਮਹਾ ਤਪਤਿ ਸਾਗਰ ਸੰਸਾਰ ॥
(ਹੇ ਭਾਈ ! ਕਾਮਾਦਿਕ ਵਿਕਾਰਾਂ ਦੀ) ਸੰਸਾਰ-ਸਮੰੁਦਰ ਵਿਚ ਬੜੀ ਤਪਸ਼ ਪੈ ਰਹੀ ਹੈ
The world-ocean is burning hot!
ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥
(ਇਸ ਤਪਸ਼ ਤੋਂ ਬਚਣ ਲਈ ਪ੍ਰਭੂ ਦਾ ਹੀ ਆਸਰਾ ਲਵੋ) ਪ੍ਰਭੂ ਇਕ ਖਿਨ ਵਿਚ ਇਸ ਸੜਨ ਵਿਚੋਂ ਪਾਰ ਲੰਘਾਣ ਦੀ ਤਾਕਤ ਰੱਖਣ ਵਾਲਾ ਹੈ ।੨।
In an instant, God saves us, and carries us across. ||2||
ਅਨਿਕ ਬੰਧਨ ਤੋਰੇ ਨਹੀ ਜਾਹਿ ॥
(ਹੇ ਭਾਈ ! ਮਾਇਆ ਦੇ ਮੋਹ ਦੀਆਂ ਇਹ ਵਿਕਾਰ ਆਦਿਕ) ਅਨੇਕਾਂ ਫਾਹੀਆਂ ਹਨ (ਮਨੱੁਖਾਂ ਪਾਸੋਂ ਆਪਣੇ ਜਤਨ ਨਾਲ ਇਹ ਫਾਹੀਆਂ) ਤੋੜੀਆਂ ਨਹੀਂ ਜਾ ਸਕਦੀਆਂ ।
There are so many bonds, they cannot be broken.
ਸਿਮਰਤ ਨਾਮ ਮੁਕਤਿ ਫਲ ਪਾਹਿ ॥੩॥
ਪਰ ਪਰਮਾਤਮਾ ਦਾ ਨਾਮ ਸਿਮਰਦਿਆਂ ਇਹਨਾਂ ਫਾਹੀਆਂ ਤੋਂ ਖ਼ਲਾਸੀ-ਰੂਪ ਫਲ ਹਾਸਲ ਕਰ ਲੈਂਦੇ ਹਨ ।੩।
Remembering the Naam, the Name of the Lord, the fruit of liberation is obtained. ||3||
ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥
ਹੇ ਨਾਨਕ ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ—ਹੇ ਪ੍ਰਭੂ !) ਇਸ ਜੀਵ ਪਾਸੋਂ ਕੋਈ ਅਜੇਹੀ ਸਿਆਣਪ ਕੋਈ ਅਜੇਹੀ ਦਲੀਲ ਨਹੀ ਚੱਲ ਸਕਦੀ (ਜਿਸ ਕਰਕੇ ਇਹ ਇਹਨਾਂ ਡਾਕੂਆਂ ਦੇ ਪੰਜੇ ਤੋਂ ਬਚ ਸਕੇ ।
By clever devices, nothing is accomplished.
ਕਰਿ ਕਿਰਪਾ ਨਾਨਕ ਗੁਣ ਗਾਹਿ ॥੪॥੮੩॥੧੫੨॥
ਹੇ ਪ੍ਰਭੂ ! ਤੂੰ ਆਪ) ਕਿਰਪਾ ਕਰ, ਜੀਵ ਤੇਰੇ ਗੁਣ ਗਾਵਣ (ਤੇ ਇਹਨਾਂ ਤੋਂ ਬਚ ਸਕਣ) ।੪।੮੩।੧੫੨।
Grant Your Grace to Nanak, that he may sing the Glories of God. ||4||83||152||