ਗਉੜੀ ਮਹਲਾ ੫ ॥
Gauree, Fifth Mehl:
ਥਾਤੀ ਪਾਈ ਹਰਿ ਕੋ ਨਾਮ ॥
(ਹੇ ਭਾਈ ! ਜੇ ਤੂੰ ਪਰਮਾਤਮਾ ਦੀ ਕਿਰਪਾ ਨਾਲ) ਪਰਮਾਤਮਾ ਦੇ ਨਾਮ-ਧਨ ਦੀ ਥੈਲੀ ਹਾਸਲ ਕਰ ਲਈ ਹੈ,
Those who obtain the wealth of the Lord's Name
ਬਿਚਰੁ ਸੰਸਾਰ ਪੂਰਨ ਸਭਿ ਕਾਮ ॥੧॥
ਤਾਂ ਤੂੰ ਸੰਸਾਰ ਦੇ ਕਾਰ-ਵਿਹਾਰਾਂ ਵਿਚ ਭੀ (ਨਿਸੰਗ ਹੋ ਕੇ) ਤੁਰ ਫਿਰ । ਤੇਰੇ ਸਾਰੇ ਕੰਮ ਸਿਰੇ ਚੜ੍ਹ ਜਾਣਗੇ ।੧।
move freely in the world; all their affairs are resolved. ||1||
ਵਡਭਾਗੀ ਹਰਿ ਕੀਰਤਨੁ ਗਾਈਐ ॥
(ਹੇ ਭਾਈ !) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਵੱਡੇ ਭਾਗਾਂ ਨਾਲ ਗਾਇਆ ਜਾ ਸਕਦਾ ਹੈ ।
By great good fortune, the Kirtan of the Lord's Praises are sung.
ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥੧॥ ਰਹਾਉ ॥
ਹੇ ਪਾਰਬ੍ਰਹਮ ਪ੍ਰਭੂ ! ਜੇ ਤੂੰ ਆਪ ਸਾਨੂੰ ਜੀਵਾਂ ਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਵੇਂ ਤਾਂ ਹੀ ਸਾਨੂੰ ਮਿਲ ਸਕਦੀ ਹੈ ।੧।ਰਹਾਉ।
O Supreme Lord God, as You give, so do I receive. ||1||Pause||
ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥
(ਹੇ ਭਾਈ !) ਪਰਮਾਤਮਾ ਦੇ ਚਰਨ ਆਪਣੇ ਹਿਰਦੇ ਵਿਚ ਦਿਲ ਵਿਚ ਟਿਕਾਈ ਰੱਖ ।
Enshrine the Lord's Feet within your heart.
ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥
(ਪ੍ਰਭੂ-ਚਰਨ-ਰੂਪ ਜਹਾਜ਼ ਉਤੇ) ਚੜ੍ਹ ਕੇ ਤੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਏਂਗਾ ।੨।
Get aboard this boat, and cross over the terrifying world-ocean. ||2||
ਸਾਧੂ ਸੰਗੁ ਕਰਹੁ ਸਭੁ ਕੋਇ ॥
(ਹੇ ਭਾਈ !) ਹਰੇਕ ਪ੍ਰਾਣੀ ਗੁਰੂ ਦੀ ਸੰਗਤਿ ਕਰੋ ।
Everyone who joins the Saadh Sangat, the Company of the Holy,
ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥੩॥
(ਗੁਰੂ ਦੀ ਸੰਗਤਿ ਵਿਚ ਰਿਹਾਂ) ਸਦਾ ਸੁਖ ਹੀ ਸੁਖ ਹੋਣਗੇ, ਮੁੜ ਕੋਈ ਦੱੁਖ ਪੋਹ ਨਹੀਂ ਸਕੇਗਾ ।੩।
obtains eternal peace; pain does not afflict them any longer. ||3||
ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥
ਪ੍ਰੇਮ-ਭਰੀ ਭਗਤੀ ਨਾਲ ਸਾਰੇ ਗੁਣਾਂ ਦੇ ਖ਼ਜਾਨੇ ਪਰਮਾਤਮਾ ਦਾ ਭਜਨ ਕਰ,
With loving devotional worship, meditate on the treasure of excellence.
ਨਾਨਕ ਦਰਗਹ ਪਾਈਐ ਮਾਨੁ ॥੪॥੮੪॥੧੫੩॥
ਹੇ ਨਾਨਕ ! (ਇਸ ਤਰ੍ਹਾਂ) ਪਰਮਾਤਮਾ ਦੀ ਹਜ਼ੂਰੀ ਵਿਚ ਆਦਰ-ਮਾਣ ਮਿਲਦਾ ਹੈ ।੪।੮੪।੧੫੩।
O Nanak, you shall be honored in the Court of the Lord. ||4||84||153||