ਗਉੜੀ ਮਹਲਾ ੫ ॥
Gauree, Fifth Mehl:
ਪਉ ਸਰਣਾਈ ਜਿਨਿ ਹਰਿ ਜਾਤੇ ॥
(ਹੇ ਭਾਈ !) ਜਿਸ ਮਨੁੱਖ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ ਉਸ ਦੀ ਸਰਨ ਪਿਆ ਰਹੁ
Seek the Sanctuary of those who have come to know the Lord.
ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥
(ਕਿਉਂਕਿ) ਪ੍ਰਭੂ-ਚਰਨਾਂ ਵਿਚ ਪਿਆਰ ਪਾਇਆਂ ਮਨ ਸ਼ਾਂਤ ਹੋ ਜਾਂਦਾ ਹੈ ਸਰੀਰ (ਭਾਵ, ਹਰੇਕ ਇੰਦ੍ਰਾ) ਸ਼ਾਂਤ ਹੋ ਜਾਂਦਾ ਹੈ ।੧।
Your mind and body shall become cool and peaceful, imbued with the Feet of the Lord. ||1||
ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥
(ਹੇ ਭਾਈ ! ਜੇਹੜੇ ਮਨੁੱਖ) ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਨਹੀਂ ਵਸਾਂਦੇ,
If God, the Destroyer of fear, does not dwell within your mind,
ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥
ਉਹਨਾਂ ਦੇ ਅਨੇਕਾਂ ਜਨਮ ਇਹਨਾਂ ਡਰਾਂ ਤੋਂ ਕੰਬਦਿਆਂ ਹੀ ਬੀਤ ਜਾਂਦੇ ਹਨ ।੧।ਰਹਾਉ।
you shall spend countless incarnations in fear and dread. ||1||Pause||
ਜਾ ਕੈ ਰਿਦੈ ਬਸਿਓ ਹਰਿ ਨਾਮ ॥
(ਹੇ ਭਾਈ !) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ
Those who have the Lord's Name dwelling within their hearts
ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥
ਉਸ ਦੇ ਸਾਰੇ ਕੰਮ ਸਾਰੇ ਮਨੋਰਥ ਸਫਲ ਹੋ ਜਾਂਦੇ ਹਨ ।੨।
have all their desires and tasks fulfilled. ||2||
ਜਨਮੁ ਜਰਾ ਮਿਰਤੁ ਜਿਸੁ ਵਾਸਿ ॥
(ਹੇ ਭਾਈ !) ਸਾਡਾ ਜੀਊਣ, ਸਾਡਾ ਬੁਢੇਪਾ ਤੇ ਸਾਡੀ ਮੌਤ ਜਿਸ ਪਰਮਾਤਮਾ ਦੇ ਵੱਸ ਵਿਚ ਹੈ,
Birth, old age and death are in His Power,
ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥
ਉਸ ਸਭ ਤਾਕਤਾਂ ਦੇ ਮਾਲਕ ਪ੍ਰਭੂ ਨੂੰ ਹਰੇਕ ਸਾਹ ਦੇ ਨਾਲ ਤੇ ਹਰੇਕ ਗਿਰਾਹੀ ਦੇ ਨਾਲ ਸਿਮਰਦਾ ਰਹੁ ।੩।
so remember that All-powerful Lord with each breath and morsel of food. ||3||
ਮੀਤੁ ਸਾਜਨੁ ਸਖਾ ਪ੍ਰਭੁ ਏਕ ॥
ਇਕ ਪਰਮਾਤਮਾ ਹੀ (ਸਾਡਾ ਜੀਵਾਂ ਦਾ) ਮਿੱਤਰ ਹੈ ਸੱਜਣ ਹੈ ਸਾਥੀ ਹੈ ।
The One God is my Intimate, Best Friend and Companion.
ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥
ਹੇ ਨਾਨਕ ! (ਆਖ—ਹੇ ਭਾਈ !) ਉਸ ਮਾਲਕ-ਪ੍ਰਭੂ ਦਾ ਨਾਮ ਹੀ (ਸਾਡੀ ਜ਼ਿੰਦਗੀ ਦਾ) ਸਹਾਰਾ ਹੈ ।੪।੮੭।੧੫੬।
The Naam, the Name of my Lord and Master, is Nanak's only Support. ||4||87||156||