ਸਿਰੀਰਾਗੁ ਮਹਲਾ ੧ ॥
Siree Raag, First Mehl:
ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥
ਜਿਸ ਮਨੱੁਖ ਦਾ ਸਰੀਰ ਕੇਸਰ (ਵਰਗਾ ਸੁੱਧ ਵਿਕਾਰ-ਰਹਿਤ) ਹੋਵੇ, ਜਿਸ ਦੀ ਜੀਭ (ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਜੜੀ ਹੋਵੇ, ਜਿਸ ਦੇ ਸਰੀਰ ਵਿਚ ਹਰੇਕ ਸੁਆਸ ਉਸ ਦੀ ਲਕੜੀ ਦੀ ਸੁਗੰਧੀ ਵਾਲਾ ਹੋਵੇ (ਭਾਵ, ਪ੍ਰਭੂ ਦੇ ਨਾਮ ਦੀ ਯਾਦ ਨਾਲ ਸੁਗੰਧਿਤ ਹੋਵੇ)
With the body of saffron, and the tongue a jewel, and the breath of the body pure fragrant incense;
ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥
ਜਿਸ ਮਨੱੁਖ ਦੇ ਮੱਥੇ ਉੱਤੇ ਅਠਾਹਠ ਹੀ ਤੀਰਥਾਂ ਦਾ ਟਿੱਕਾ ਹੋਵੇ (ਭਾਵ, ਜੋ ਪ੍ਰਭੂ ਦਾ ਨਾਮ ਜਪ ਕੇ ਅਠਾਹਠ ਤੀਰਥਾਂ ਨਾਲੋਂ ਵਧੀਕ ਪਵਿਤ੍ਰ ਹੋ ਚੁਕਾ ਹੋਵੇ)
with the face anointed at the sixty-eight holy places of pilgrimage, and the heart illuminated with wisdom
ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥
ਉਸ ਮਨੱੁਖ ਦੇ ਅੰਦਰ ਮਤਿ ਖਿੜਦੀ ਹੈ, ਉਸ ਖਿੜੀ ਹੋਈ ਮਤਿ ਨਾਲ ਹੀ ਸੱਚਾ ਨਾਮ ਸਲਾਹਿਆ ਜਾ ਸਕਦਾ ਹੈ, ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸਲਾਹਿਆ ਜਾ ਸਕਦਾ ਹੈ ।
-with that wisdom, chant the Praises of the True Name, the Treasure of Excellence. ||1||
ਬਾਬਾ ਹੋਰ ਮਤਿ ਹੋਰ ਹੋਰ ॥
ਹੇ ਭਾਈ ! ਪ੍ਰਭੂ ਦੇ ਨਾਮ ਤੋਂ ਖੰੁਝੀ ਹੋਈ ਮਤਿ ਹੋਰ ਹੋਰ ਪਾਸੇ ਹੀ ਲੈ ਜਾਂਦੀ ਹੈ
O Baba, other wisdom is useless and irrelevant.
ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥
ਸਿਫ਼ਤਿ-ਸਾਲਾਹ ਛੱਡ ਕੇ ਜੇ ਹੋਰ ਕਰਮ ਸੈਂਕੜੇ ਵਾਰੀ ਭੀ ਕਰੀਏ (ਤਾਂ ਕੁਝ ਨਹੀਂ ਬਣਦਾ, ਕਿਉਂਕਿ) ਕੂੜਾ ਕਰਮ ਕਰਨ ਨਾਲ ਕੂੜ ਦਾ ਹੀ ਜ਼ੋਰ ਵਧਦਾ ਹੈ ।੧।ਰਹਾਉ।
If falsehood is practiced a hundred times, it is still false in its effects. ||1||Pause||
ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥
ਜੇ ਕੋਈ ਮਨੁੱਖ ਪੀਰ ਅਖਵਾਣ ਲੱਗ ਪਏ, ਸਾਰਾ ਸੰਸਾਰ ਆ ਕੇ ਉਸ ਦਾ ਦਰਸ਼ਨ ਕਰੇ, ਉਸ ਦੀ ਪੂਜਾ ਹੋਣ ਲੱਗ ਪਏ
You may be worshipped and adored as a Pir (a spiritual teacher); you may be welcomed by all the world;
ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥
ਜੇ ਉਹ ਪੁੱਗਿਆ ਹੋਇਆ (ਕਰਾਮਾਤੀ) ਜੋਗੀ ਗਿਣਿਆ ਜਾਣ ਲੱਗ ਪਏ, ਵੱਡੇ ਨਾਮਣੇ ਵਾਲਾ ਸਦਾਣ ਲੱਗ ਪਏ
you may adopt a lofty name, and be known to have supernatural spiritual powers
ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥
(ਤਾਂ ਭੀ ਇਹ ਸਭ ਕੁਝ ਕਿਸੇ ਅਰਥ ਨਹੀਂ, ਕਿਉਂਕਿ) ਜੇ ਪ੍ਰਭੂ ਦੀ ਹਜ਼ੂਰੀ ਵਿਚ ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਉਸ ਨੂੰ ਇੱਜ਼ਤ ਨਹੀਂ ਮਿਲਦੀ, ਤਾਂ (ਦੁਨੀਆ ਵਿਚ ਹੋਈ) ਸਾਰੀ ਪੂਜਾ ਖ਼ੁਆਰ ਹੀ ਕਰਦੀ ਹੈ ।੨।
-even so, if you are not accepted in the Court of the Lord, then all this adoration is false. ||2||
ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥
ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਸ਼ਾਬਾਸ਼ੇ ਦਿੱਤੀ ਹੈ, ਉਹਨਾਂ ਦੀ ਉਸ ਇੱਜ਼ਤ ਨੂੰ ਕੋਈ ਮਿਟਾ ਨਹੀਂ ਸਕਦਾ
No one can overthrow those who have been established by the True Guru.
ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥
(ਕਿਉਂਕਿ) ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਖ਼ਜ਼ਾਨਾ ਵੱਸਦਾ ਹੈ, ਉਹਨਾਂ ਦੇ ਅੰਦਰ ਨਾਮ ਹੀ ਉੱਘੜਦਾ ਹੈ
The Treasure of the Naam, the Name of the Lord, is within them, and through the Naam, they are radiant and famous.
ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥
(ਇਹ ਪੱਕਾ ਨਿਯਮ ਜਾਣੋ ਕਿ) ਪ੍ਰਭੂ ਦਾ ਨਾਮ ਹੀ ਪੂਜਿਆ ਜਾਂਦਾ ਹੈ, ਨਾਮ ਹੀ ਸਤਕਾਰਿਆ ਜਾਂਦਾ ਹੈ । ਪ੍ਰਭੂ ਹੀ ਸਦਾ ਇਕ-ਰਸ ਸਦਾ-ਥਿਰ ਰਹਿਣ ਵਾਲਾ ਹੈ ।੩।
They worship the Naam, and they believe in the Naam. The True One is forever Intact and Unbroken. ||3||
ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥
(ਜਿਨ੍ਹਾਂ ਮਨੱੁਖਾਂ ਨੇ ਕਦੇ ਨਾਮ ਨਾਹ ਜਪਿਆ, ਉਹਨਾਂ ਦਾ ਸਰੀਰ ਜਦੋਂ) ਮਿੱਟੀ ਹੋ ਕੇ ਮਿੱਟੀ ਵਿਚ ਰਲਿਆ, ਤਾਂ (ਨਾਮ-ਹੀਣ) ਜਿੰਦ ਦਾ ਹਾਲ ਭੈੜਾ ਹੀ ਹੁੰਦਾ ਹੈ
When the body mingles with dust, what happens to the soul?
ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥
(ਦੁਨੀਆ ਵਿਚ ਕੀਤੀਆਂ) ਸਾਰੀਆਂ ਚਤੁਰਾਈਆਂ ਸੁਆਹ ਹੋ ਜਾਂਦੀਆਂ ਹਨ, ਜਗਤ ਤੋਂ ਜੀਵ ਦੁਖੀ ਹੋ ਕੇ ਹੀ ਤੁਰਦਾ ਹੈ ।
All clever tricks are burnt away, and you shall depart crying.
ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥
ਹੇ ਨਾਨਕ ! ਜੇ ਪ੍ਰਭੂ ਦਾ ਨਾਮ ਭੁਲਾ ਦੇਈਏ, ਤਾਂ ਪ੍ਰਭੂ ਦੇ ਦਰ ਤੇ ਪਹੁੰਚ ਕੇ ਭੈੜਾ ਹਾਲ ਹੀ ਹੁੰਦਾ ਹੈ ।੪।੭।
O Nanak, those who forget the Naam-what will happen when they go to the Court of the Lord? ||4||8||