ਗਉੜੀ ਮਹਲਾ ੫ ॥
Gauree, Fifth Mehl:
ਸਾ ਮਤਿ ਨਿਰਮਲ ਕਹੀਅਤ ਧੀਰ ॥
ਹੇ ਭਾਈ ! ਉਹ ਅਕਲ ਪਵਿਤ੍ਰ ਆਖੀ ਜਾਂਦੀ ਹੈ ਧੀਰਜ ਵਾਲੀ ਆਖੀ ਜਾਂਦੀ ਹੈ,
Pure and steady is that intellect,
ਰਾਮ ਰਸਾਇਣੁ ਪੀਵਤ ਬੀਰ ॥੧॥
(ਜਿਸ ਦਾ ਆਸਰਾ ਲੈ ਕੇ ਮਨੁੱਖ) ਸਭ ਰਸਾਂ ਤੋਂ ਸ੍ਰੇਸ਼ਟ ਪ੍ਰਭੂ-ਨਾਮ ਦਾ ਰਸ ਪੀਂਦਾ ਹੈ ।੧।
which drinks in the Lord's sublime essence. ||1||
ਹਰਿ ਕੇ ਚਰਣ ਹਿਰਦੈ ਕਰਿ ਓਟ ॥
(ਹੇ ਭਾਈ !) ਆਪਣੇ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਆਸਰਾ ਬਣਾ,
Keep the Support of the Lord's Feet in your heart,
ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥
(ਇਉਂ ਕੀਤਿਆਂ) ਜਨਮ ਮਰਨ ਦੇ ਗੇੜ ਤੋਂ ਖ਼ਲਾਸੀ ਹੋ ਜਾਂਦੀ ਹੈ ।੧।ਰਹਾਉ।
and you shall be saved from the cycle of birth and death. ||1||Pause||
ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥
(ਹੇ ਭਾਈ !) ਉਹ ਸਰੀਰ ਪਵਿਤ੍ਰ ਹੈ ਜਿਸ ਵਿਚ ਕੋਈ ਪਾਪ ਨਹੀਂ ਪੈਦਾ ਹੁੰਦਾ ।
Pure is that body, in which sin does not arise.
ਰਾਮ ਰੰਗਿ ਨਿਰਮਲ ਪਰਤਾਪੁ ॥੨॥
ਪਰਮਾਤਮਾ ਦੇ ਪ੍ਰੇਮ-ਰੰਗ ਦੀ ਬਰਕਤਿ ਨਾਲ ਪਵਿਤ੍ਰ ਹੋਏ ਮਨੁੱਖ ਦਾ ਤੇਜ-ਪਰਤਾਪ (ਚਮਕਦਾ ਹੈ) ।੨।
In the Love of the Lord is pure glory. ||2||
ਸਾਧਸੰਗਿ ਮਿਟਿ ਜਾਤ ਬਿਕਾਰ ॥
(ਹੇ ਭਾਈ ! ਸਾਧ ਸੰਗਤਿ ਕਰਿਆ ਕਰ) ਸਾਧ ਸੰਗਤਿ ਵਿਚ ਰਿਹਾਂ (ਅੰਦਰੋਂ) ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ।
In the Saadh Sangat, the Company of the Holy, corruption is eradicated.
ਸਭ ਤੇ ਊਚ ਏਹੋ ਉਪਕਾਰ ॥੩॥
(ਸਾਧ ਸੰਗਤਿ ਦਾ) ਸਭ ਤੋਂ ਉੱਚਾ ਇਹੀ ਉਪਕਾਰ ਹੈ ।੩।
This is the greatest blessing of all. ||3||
ਪ੍ਰੇਮ ਭਗਤਿ ਰਾਤੇ ਗੋਪਾਲ ॥
ਜੇਹੜੇ ਮਨੁੱਖ ਪਰਮਾਤਮਾ ਦੀ ਪ੍ਰੇਮ-ਭਗਤੀ ਦੇ ਰੰਗ ਵਿਚ ਰੰਗੇ ਰਹਿੰਦੇ ਹਨ,
Imbued with loving devotional worship of the Sustainer of the Universe,
ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥
ਨਾਨਕ ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ।੪।੯੨।੧੬੧।
Nanak asks for the dust of the feet of the Holy. ||4||92||161||