ਗਉੜੀ ਮਹਲਾ ੫ ॥
Gauree, Fifth Mehl:
ਰਾਮ ਰਸਾਇਣਿ ਜੋ ਜਨ ਗੀਧੇ ॥
(ਹੇ ਭਾਈ !) ਜੇਹੜੇ ਮਨੁੱਖ ਸਭ ਤੋਂ ਸ੍ਰੇਸ਼ਟ ਹਰਿ-ਨਾਮ-ਰਸ ਵਿਚ ਮਸਤ ਰਹਿੰਦੇ ਹਨ
Those humble beings who are accustomed to the Lord's sublime essence,
ਚਰਨ ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥
ਉਹ ਮਨੁੱਖ ਪਰਮਾਤਮਾ ਦੇ ਸੁਹਣੇ ਚਰਨਾਂ ਦੀ ਪ੍ਰੇਮ-ਭਗਤੀ ਵਿੱਚ ਵਿੱਝੇ ਰਹਿੰਦੇ ਹਨ (ਜਿਵੇਂ ਭੌਰਾ ਫੁੱਲ ਵਿਚ ਵਿੱਝ ਜਾਂਦਾ ਹੈ) ।੧।ਰਹਾਉ।
are pierced through with loving devotional worship of the Lord's Lotus Feet. ||1||Pause||
ਆਨ ਰਸਾ ਦੀਸਹਿ ਸਭਿ ਛਾਰੁ ॥
(ਹੇ ਭਾਈ ! ਉਹਨਾਂ ਮਨੁੱਖਾਂ ਨੂੰ ਦੁਨੀਆ ਦੇ) ਹੋਰ ਸਾਰੇ ਰਸ (ਪ੍ਰਭੂ-ਨਾਮ-ਰਸ ਦੇ ਟਾਕਰੇ ਤੇ) ਸੁਆਹ ਦਿੱਸਦੇ ਹਨ,
All other pleasures look like ashes;
ਨਾਮ ਬਿਨਾ ਨਿਹਫਲ ਸੰਸਾਰ ॥੧॥
ਪਰਮਾਤਮਾ ਦੇ ਨਾਮ ਤੋਂ ਬਿਨਾ ਸੰਸਾਰ ਦੇ ਸਾਰੇ ਪਦਾਰਥ ਉਹਨਾਂ ਨੂੰ ਵਿਅਰਥ ਜਾਪਦੇ ਹਨ ।੧।
without the Naam, the Name of the Lord, the world is fruitless. ||1||
ਅੰਧ ਕੂਪ ਤੇ ਕਾਢੇ ਆਪਿ ॥
ਆਪ (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ ਵਿਚੋਂ ਕੱਢ ਲੈਂਦਾ ਹੈ
He Himself rescues us from the deep dark well.
ਗੁਣ ਗੋਵਿੰਦ ਅਚਰਜ ਪਰਤਾਪ ॥੨॥
(ਹੇ ਭਾਈ !) ਗੋਬਿੰਦ ਦੇ ਗੁਣ ਅਸਚਰਜ ਪਰਤਾਪ ਵਾਲੇ ਹਨ (ਜੇਹੜੇ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਹਨ ਉਹਨਾਂ ਨੂੰ ਪਰਮਾਤਮਾ) ।੨।
Wondrous and Glorious are the Praises of the Lord of the Universe. ||2||
ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥
(ਹੇ ਭਾਈ ! ਹਰਿ-ਨਾਮ-ਰਸ ਵਿਚ ਮਸਤ ਬੰਦਿਆਂ ਨੂੰ) ਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ ਵਣ ਵਿਚ ਤ੍ਰਿਣ ਵਿਚ ਤਿੰਨ-ਭਵਨੀ ਸੰਸਾਰ ਵਿਚ ਵਿਆਪਕ ਦਿੱਸਦਾ ਹੈ,
In the woods and meadows, and throughout the three worlds, the Sustainer of the Universe is pervading.
ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥
ਉਹਨਾਂ ਨੂੰ ਇਹ ਸਾਰਾ ਜਗਤ ਪਰਮਾਤਮਾ ਦਾ ਖਿਲਾਰਾ ਦਿੱਸਦਾ ਹੈ, ਪਰਮਾਤਮਾ ਸਭ ਜੀਵਾਂ ਦੇ ਅੰਗ-ਸੰਗ ਪ੍ਰਤੀਤ ਹੁੰਦਾ ਹੈ, ਤੇ ਦਇਆ ਦਾ ਘਰ ਦਿੱਸਦਾ ਹੈ ।੩।
The Expansive Lord God is Merciful to all beings. ||3||
ਕਹੁ ਨਾਨਕ ਸਾ ਕਥਨੀ ਸਾਰੁ ॥
ਹੇ ਨਾਨਕ ! ਆਖ—(ਹੇ ਭਾਈ ! ਤੂੰ ਭੀ ਆਪਣੇ ਹਿਰਦੇ ਵਿਚ) ਉਹ ਸਿਫ਼ਤਿ-ਸਾਲਾਹ ਸੰਭਾਲ
Says Nanak, that speech alone is excellent,
ਮਾਨਿ ਲੇਤੁ ਜਿਸੁ ਸਿਰਜਨਹਾਰੁ ॥੪॥੯੪॥੧੬੩॥
ਜਿਸ (ਸਿਫ਼ਤਿ-ਸਾਲਾਹ-ਰੂਪ ਕਥਨੀ) ਨੂੰ ਸਿਰਜਣਹਾਰ ਪ੍ਰਭੂ ਆਦਰ-ਸਤਕਾਰ ਦੇਂਦਾ ਹੈ ।੪।੯੪।੧੬੩।
which is approved by the Creator Lord. ||4||94||163||