ਗਉੜੀ ਮਹਲਾ ੫ ॥
Gauree, Fifth Mehl:
ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥
(ਹੇ ਭਾਈ !) ਪਰਮਾਤਮਾ ਦੇ ਨਾਮ-ਸਰ ਵਿਚ ਸਦਾ ਹੀ ਇਸ਼ਨਾਨ ਕਰਨਾ ਚਾਹੀਦਾ ਹੈ ।
Every day, take your bath in the Sacred Pool of the Lord.
ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥
(ਪਰਮਾਤਮਾ ਦੇ ਨਾਮ ਦਾ ਰਸ) ਸਭ ਤੋਂ ਸ੍ਰੇਸ਼ਟ ਰਸ ਹੈ, ਆਤਮਕ ਜੀਵਨ ਦੇਣ ਵਾਲੇ ਇਸ ਹਰਿ-ਨਾਮ-ਰਸ ਨੂੰ ਬੜੇ ਪ੍ਰੇਮ ਨਾਲ ਪੀਣਾ ਚਾਹੀਦਾ ਹੈ ।੧।ਰਹਾਉ।
Mix and drink in the most delicious, sublime Ambrosial Nectar of the Lord. ||1||Pause||
ਨਿਰਮਲ ਉਦਕੁ ਗੋਵਿੰਦ ਕਾ ਨਾਮ ॥
(ਹੇ ਭਾਈ !) ਪਰਮਾਤਮਾ ਦਾ ਨਾਮ ਪਵਿਤ੍ਰ ਜਲ ਹੈ, (ਇਸ ਜਲ ਵਿਚ) ਇਸ਼ਨਾਨ ਕਰਦਿਆਂ
The water of the Name of the Lord of the Universe is immaculate and pure.
ਮਜਨੁ ਕਰਤ ਪੂਰਨ ਸਭਿ ਕਾਮ ॥੧॥
ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਸਭ ਵਾਸ਼ਨਾਂ ਮੁੱਕ ਜਾਂਦੀਆਂ ਹਨ) ।੧।
Take your cleansing bath in it, and all your affairs shall be resolved. ||1||
ਸੰਤਸੰਗਿ ਤਹ ਗੋਸਟਿ ਹੋਇ ॥
(ਹੇ ਭਾਈ !) ਉਥੇ (ਉਸ ਹਰਿ-ਨਾਮ-ਜਲ ਵਿਚ ਚੁੱਭੀ ਲਾਂਦਿਆਂ) ਪ੍ਰਭੂ-ਸੰਤ ਨਾਲ ਮਿਲਾਪ ਹੋ ਜਾਂਦਾ ਹੈ
In the Society of the Saints, spiritual conversations take place.
ਕੋਟਿ ਜਨਮ ਕੇ ਕਿਲਵਿਖ ਖੋਇ ॥੨॥
(ਤੇ, ਮਨੁੱਖ ਆਪਣੇ) ਕ੍ਰੋੜਾਂ ਜਨਮਾਂ ਦੇ (ਕੀਤੇ ਹੋਏ) ਪਾਪ ਦੂਰ ਕਰ ਲੈਂਦਾ ਹੈ ।੨।
The sinful mistakes of millions of incarnations are erased. ||2||
ਸਿਮਰਹਿ ਸਾਧ ਕਰਹਿ ਆਨੰਦੁ ॥
(ਹੇ ਭਾਈ ! ਜੇਹੜੇ) ਗੁਰਮੁਖ ਬੰਦੇ (ਹਰਿ-ਨਾਮ) ਸਿਮਰਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ,
The Holy Saints meditate in remembrance, in ecstasy.
ਮਨਿ ਤਨਿ ਰਵਿਆ ਪਰਮਾਨੰਦੁ ॥੩॥
ਉਹਨਾਂ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਸਭ ਤੋਂ ਸ੍ਰੇਸ਼ਟ ਆਨੰਦ ਦਾ ਮਾਲਕ ਪਰਮਾਤਮਾ ਹਰ ਵੇਲੇ ਮੌਜੂਦ ਦਿੱਸਦਾ ਹੈ ।੩।
Their minds and bodies are immersed in supreme ecstasy. ||3||
ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥ ਨਾਨਕ ਦਾਸ ਤਿਸਹਿ ਕੁਰਬਾਨ ॥੪॥੯੫॥੧੬੪॥
ਹੇ ਨਾਨਕ ! (ਆਖ—) ਪਰਮਾਤਮਾ ਦੇ ਚਰਨਾਂ ਦੇ ਖ਼ਜ਼ਾਨੇ ਜਿਸ ਮਨੁੱਖ ਨੂੰ ਲੱਭ ਪੈਂਦੇ ਹਨ, ਉਸ ਮਨੁੱਖ ਤੋਂ ਪ੍ਰਭੂ ਦੇ ਭਗਤ-ਸੇਵਕ ਕੁਰਬਾਨ ਜਾਂਦੇ ਹਨ ।੪।੯੫।੧੬੪।
Slave Nanak is a sacrifice to those who have obtained the treasure of the Lord's Feet. ||4||95||164||