ਗਉੜੀ ਮਹਲਾ ੫ ॥
Gauree, Fifth Mehl:
ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥
(ਹੇ ਭਾਈ !) ਉਹ (ਧਾਰਮਿਕ) ਉੱਦਮ ਕਰ, ਜਿਸ ਦੇ ਕਰਨ ਨਾਲ ਤੇਰੇ ਮਨ ਨੂੰ ਵਿਕਾਰਾਂ ਦੀ ਮੈਲ ਨ ਲੱਗ ਸਕੇ,
Do only that, by which no filth or pollution shall stick to you.
ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥
ਤੇ ਤੇਰਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹੇ ।੧।ਰਹਾਉ।
Let your mind remain awake and aware, singing the Kirtan of the Lord's Praises. ||1||Pause||
ਏਕੋ ਸਿਮਰਿ ਨ ਦੂਜਾ ਭਾਉ ॥
(ਹੇ ਭਾਈ !) ਸਿਰਫ਼ ਇਕ ਪਰਮਾਤਮਾ ਦਾ ਨਾਮ ਜਪ, ਕਿਸੇ ਹੋਰ ਦਾ ਪਿਆਰ (ਆਪਣੇ ਮਨ ਵਿਚ) ਨਾਹ ਲਿਆ ।
Meditate in remembrance on the One Lord; do not be in love with duality.
ਸੰਤਸੰਗਿ ਜਪਿ ਕੇਵਲ ਨਾਉ ॥੧॥
ਸਾਧ ਸੰਗਤਿ ਵਿਚ ਟਿਕ ਕੇ ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ ।੧।
In the Society of the Saints, chant only the Name. ||1||
ਕਰਮ ਧਰਮ ਨੇਮ ਬ੍ਰਤ ਪੂਜਾ ॥
(ਹੇ ਭਾਈ ! ਮਿਥੇ ਹੋਏ) ਧਾਰਮਿਕ ਕਰਮ, ਵਰਤ ਪੂਜਾ ਆਦਿਕ (ਬਣਾਏ ਹੋਏ)
The karma of good actions, the Dharma of righteous living, religious rituals, fasts and worship
ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥
ਨੇਮ—ਪਰਮਾਤਮਾ ਦੇ ਸਿਮਰਨ ਤੋਂ ਬਿਨਾ ਅਜੇਹੇ ਕਿਸੇ ਦੂਜੇ ਕੰਮ ਨੂੰ (ਉੱਚੇ ਆਤਮਕ ਜੀਵਨ ਵਾਸਤੇ ਸਹਾਇਕ) ਨਾਹ ਸਮਝ ।੨।
- practice these, but do not know any other than the Supreme Lord God. ||2||
ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥
(ਹੇ ਭਾਈ ! ਸਿਰਫ਼) ਉਸ ਮਨੁੱਖ ਦੀ ਮਿਹਨਤ ਸਫਲ ਹੁੰਦੀ ਹੈ, ਜਿਸ ਦੀ ਪੀ੍ਰਤਿ ਆਪਣੇ ਪਰਮਾਤਮਾ ਦੇ ਨਾਲ ਬਣੀ ਹੋਈ ਹੈ ।੩।
Those who place their love in God - their works are brought to fruition. ||3||
ਸੋ ਬੈਸਨੋ ਹੈ ਅਪਰ ਅਪਾਰੁ ॥
(ਕਰਮ ਧਰਮ ਨੇਮ ਬ੍ਰਤ ਪੂਜਾ ਕਰਨ ਵਾਲਾ ਮਨੁੱਖ ਅਸਲ ਬੈਸਨੋ ਨਹੀਂ ਹੈ) ਉਹ ਬੈਸਨੋ ਪਰੇ ਤੋਂ ਪਰੇ ਤੇ ਸ੍ਰੇਸ਼ਟ ਹੈ,
Infinitely invaluable is that Vaishnaav, that worshipper of Vishnu,
ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥
ਹੇ ਨਾਨਕ ! (ਜਿਸ ਨੇ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ ਆਪਣੇ ਅੰਦਰੋਂ) ਸਾਰੇ ਵਿਕਾਰ ਦੂਰ ਕਰ ਲਏ ਹਨ ।੪।੯੬।੧੬੫।
says Nanak, who has renounced corruption. ||4||96||165||