ਗਉੜੀ ਮਹਲਾ ੫ ॥
Gauree, Fifth Mehl:
 
ਜੀਵਤ ਛਾਡਿ ਜਾਹਿ ਦੇਵਾਨੇ ॥
ਹੇ ਝੱਲੇ ਮਨੁੱਖ ! ਜੇਹੜੇ ਮਾਇਕ ਪਦਾਰਥ ਮਨੁੱਖ ਨੂੰ ਜੀਊਂਦੇ ਨੂੰ ਹੀ ਛੱਡ ਜਾਂਦੇ ਹਨ,
They desert you even when you are alive, O madman;
 
ਮੁਇਆ ਉਨ ਤੇ ਕੋ ਵਰਸਾਂਨੇ ॥੧॥
ਮੌਤ ਆਉਣ ਤੇ ਉਹਨਾਂ ਪਾਸੋਂ ਕੌਣ ਕੋਈ ਲਾਭ ਉਠਾ ਸਕਦਾ ਹੈ ? ।੧।
what good can they do when someone is dead? ||1||
 
ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥
(ਹੇ ਭਾਈ !) ਪਰਮਾਤਮਾ ਦਾ ਨਾਮ ਸਿਮਰ, (ਇਹ ਸਿਮਰਨ-ਲੇਖ ਹੀ ਧੁਰੋਂ ਰੱਬੀ ਨਿਯਮ ਅਨੁਸਾਰ ਤੇਰੇ ਮਨ ਵਿਚ ਤੇਰੇ ਹਿਰਦੇ ਵਿਚ (ਸਦਾ ਲਈ) ਉੱਕਰਿਆ ਰਹਿ ਸਕਦਾ ਹੈ,
Meditate in remembrance on the Lord of the Universe in your mind and body - this is your pre-ordained destiny.
 
ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥
ਪਰ ਇਹ ਮਾਇਆ (ਜਿਸ ਦੀ ਖ਼ਾਤਰ ਸਾਰੀ ਉਮਰ ਦੌੜ-ਭੱਜ ਕਰਦਾ ਹੈਂ, ਆਖ਼ਿਰ) ਕਿਸੇ ਕੰਮ ਨਹੀਂ ਆਉਂਦੀ ।੧।ਰਹਾਉ।
The poison of Maya is of no use at all. ||1||Pause||
 
ਬਿਖੈ ਠਗਉਰੀ ਜਿਨਿ ਜਿਨਿ ਖਾਈ ॥
(ਹੇ ਭਾਈ ! ਚੇਤੇ ਰੱਖ) ਜਿਸ ਜਿਸ ਮਨੁੱਖ ਨੇ ਵਿਸ਼ਿਆਂ ਦੀ ਠਗ-ਬੂਟੀ ਖਾ ਲਈ ਹੈ,
Those who have eaten this poison of deception
 
ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥
(ਵਿਕਾਰਾਂ ਦੀ) ਉਸ ਦੀ ਤ੍ਰਿਸ਼ਨਾ ਕਦੇ ਭੀ ਮਿਟਦੀ ਨਹੀਂ ।੨।
- their thirst shall never depart. ||2||
 
ਦਾਰਨ ਦੁਖ ਦੁਤਰ ਸੰਸਾਰੁ ॥
(ਹੇ ਭਾਈ !) ਇਸ ਸੰਸਾਰ (-ਸਮੁੰਦਰ) ਤੋਂ ਪਾਰ ਲੰਘਣਾ ਬਹੁਤ ਔਖਾ ਹੈ । ਇਹ ਬੜੇ ਭਿਆਨਕ ਦੁੱਖਾਂ ਨਾਲ ਭਰਪੂਰ ਹੈ ।
The treacherous world-ocean is filled with terrible pain.
 
ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥
ਤੂੰ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸ ਤਰ੍ਹਾਂ ਇਸ ਤੋਂ ਪਾਰ ਲੰਘ ਸਕੇਂਗਾ ? ।੩।
Without the Lord's Name, how can anyone cross over? ||3||
 
ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥
ਇਹ ਲੋਕ ਤੇ ਪਰਲੋਕ ਦੋਵੇਂ ਹੀ ਸੰਵਾਰ ਲੈ
Joining the Saadh Sangat, the Company of the Holy, you shall be saved here and hereafter.
 
ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥
ਹੇ ਨਾਨਕ ! (ਆਖ—ਹੇ ਭਾਈ !) ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰ ।੪।੯੭।੧੬੬।
O Nanak, worship and adore the Name of the Lord. ||4||97||166||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by