ਗਉੜੀ ਮਹਲਾ ੫ ॥
Gauree, Fifth Mehl:
 
ਗਰੀਬਾ ਉਪਰਿ ਜਿ ਖਿੰਜੈ ਦਾੜੀ ॥
(ਹੇ ਭਾਈ ! ਵੇਖ ਉਸ ਦਾ ਨਿਆਂ !) ਜੇਹੜੀ ਦਾੜ੍ਹੀ ਗਰੀਬਾਂ ਉਤੇ ਖਿੱਝਦੀ ਰਹਿੰਦੀ ਹੈ
The bearded emperor who struck down the poor,
 
ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥
ਪਾਰਬ੍ਰਹਮ-ਪ੍ਰਭੂ ਨੇ ਉਹ ਦਾੜ੍ਹੀ ਅੱਗ ਵਿਚ ਸਾੜ ਦਿੱਤੀ (ਹੁੰਦੀ) ਹੈ (ਭਾਵ, ਜੇਹੜਾ ਮਨੁੱਖ ਅਹੰਕਾਰ ਵਿਚ ਆ ਕੇ ਦੂਜਿਆਂ ਨੂੰ ਦੁੱਖੀ ਕਰਦਾ ਹੈ, ਉਹ ਆਪ ਭੀ ਕ੍ਰੋਧ-ਅੱਗ ਵਿਚ ਸੜਦਾ ਰਹਿੰਦਾ ਹੈ) ।੧।
has been burnt in the fire by the Supreme Lord God. ||1||
 
ਪੂਰਾ ਨਿਆਉ ਕਰੇ ਕਰਤਾਰੁ ॥
(ਹੇ ਭਾਈ !) ਜੀਵਾਂ ਨੂੰ ਪੈਦਾ ਕਰਨ ਵਾਲਾ ਪਰਮਾਤਮਾ (ਸਦਾ) ਨਿਆਂ ਕਰਦਾ ਹੈ (ਐਸਾ ਨਿਆਂ) ਜਿਸ ਵਿਚ ਕੋਈ ਉਕਾਈ ਨਹੀਂ ਹੁੰਦੀ ।
The Creator administers true justice.
 
ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥
ਉਹ ਕਰਤਾਰ ਆਪਣੇ ਸੇਵਕਾਂ ਦੀ ਸਹਾਇਤਾ ਕਰਨ ਦੀ ਸਮਰੱਥਾ ਵਾਲਾ ਹੈ ।੧।ਰਹਾਉ।
He is the Saving Grace of His slaves. ||1||Pause||
 
ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥
(ਹੇ ਭਾਈ ! ਜਗਤ ਦੇ) ਸ਼ੁਰੂ ਤੋਂ, ਜੁਗਾਂ ਦੇ ਸ਼ੁਰੂ ਤੋਂ ਹੀ ਪਰਮਾਤਮਾ ਦਾ ਤੇਜ-ਪਰਤਾਪ ਪਰਗਟ ਹੁੰਦਾ ਆਇਆ ਹੈ
In the beginning, and throughout the ages, His glory is manifest.
 
ਨਿੰਦਕੁ ਮੁਆ ਉਪਜਿ ਵਡ ਤਾਪੁ ॥੨॥
(ਕਿ ਦੂਜਿਆਂ ਦੀ) ਨਿੰਦਾ ਕਰਨ ਵਾਲਾ ਮਨੁੱਖ (ਆਪ) ਆਤਮਕ ਮੌਤੇ ਮਰਿਆ ਰਹਿੰਦਾ ਹੈ, (ਉਸ ਦੇ ਆਪਣੇ ਅੰਦਰ ਨਿੰਦਾ ਦੇ ਕਾਰਨ) ਬੜਾ ਦੁੱਖ-ਕਲੇਸ਼ ਬਣਿਆ ਰਹਿੰਦਾ ਹੈ ।੨।
The slanderer died after contracting the deadly fever. ||2||
 
ਤਿਨਿ ਮਾਰਿਆ ਜਿ ਰਖੈ ਨ ਕੋਇ ॥
(ਹੇ ਭਾਈ ! ਗਰੀਬਾਂ ਉਤੇ ਵਧੀਕੀ ਕਰਨ ਵਾਲੇ ਮਨੁੱਖ ਨੂੰ) ਉਸ ਪਰਮਾਤਮਾ ਨੇ (ਆਪ) ਆਤਮਕ ਮੌਤੇ ਮਾਰ ਦਿੱਤਾ ਹੁੰਦਾ ਹੈ ਜਿਸ ਤੋਂ (ਪਰਮਾਤਮਾ ਤੋਂ ਬਿਨਾ) ਹੋਰ ਕੋਈ ਬਚਾ ਨਹੀਂ ਸਕਦਾ,
He is killed, and no one can save him.
 
ਆਗੈ ਪਾਛੈ ਮੰਦੀ ਸੋਇ ॥੩॥
(ਅਜੇਹੇ ਮਨੁੱਖ ਦੀ) ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ ਬਦਨਾਮੀ ਹੀ ਹੁੰਦੀ ਹੈ ।੩।
Here and hereafter, his reputation is evil. ||3||
 
ਅਪੁਨੇ ਦਾਸ ਰਾਖੈ ਕੰਠਿ ਲਾਇ ॥
ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ (ਭਾਵ, ਉਹਨਾਂ ਦੇ ਉੱਚੇ ਆਤਮਕ ਜੀਵਨ ਦਾ ਪੂਰਾ ਧਿਆਨ ਰੱਖਦਾ ਹੈ) ।
The Lord hugs His slaves close in His Embrace.
 
ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥
ਹੇ ਨਾਨਕ ! ਉਸ ਪਰਮਾਤਮਾ ਦੀ ਸਰਨ ਪਉ, ਤੇ ਉਸ ਪਰਮਾਤਮਾ ਦਾ ਨਾਮ (ਸਦਾ) ਸਿਮਰ ।੪।੯੮।੧੬੭।
Nanak seeks the Lord's Sanctuary, and meditates on the Naam. ||4||98||167||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by