ਗਉੜੀ ਮਹਲਾ ੫ ॥
Gauree, Fifth Mehl:
 
ਮਹਜਰੁ ਝੂਠਾ ਕੀਤੋਨੁ ਆਪਿ ॥
(ਹੇ ਭਾਈ ! ਵੇਖੋ, ਸਾਡੇ ਵਿਰੱੁਧ ਤਿਆਰ ਕੀਤਾ ਹੋਇਆ) ਮੇਜਰਨਾਮਾ ਕਰਤਾਰ ਨੇ ਆਪ ਝੂਠਾ (ਸਾਬਤ) ਕਰ ਦਿੱਤਾ,
The memorandum was proven to be false by the Lord Himself.
 
ਪਾਪੀ ਕਉ ਲਾਗਾ ਸੰਤਾਪੁ ॥੧॥
(ਤੇ ਝੂਠ ਅਨਰਥ ਥੱਪਣ ਵਾਲੇ) ਪਾਪੀਆਂ ਨੂੰ (ਆਤਮਕ ਤੌਰ ਤੇ) ਬੜਾ ਦੁੱਖ-ਕਲੇਸ਼ ਹੋਇਆ ।੧।
The sinner is now suffering in despair. ||1||
 
ਜਿਸਹਿ ਸਹਾਈ ਗੋਬਿਦੁ ਮੇਰਾ ॥
(ਹੇ ਭਾਈ !) ਮੇਰਾ ਗੋਬਿੰਦ ਜਿਸ ਮਨੁੱਖ ਦਾ ਸਹਾਈ ਬਣਦਾ ਹੈ,
Those who have my Lord of the Universe as their support
 
ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥
ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ ।੧।ਰਹਾਉ।
- death does not even approach them. ||1||Pause||
 
ਸਾਚੀ ਦਰਗਹ ਬੋਲੈ ਕੂੜੁ ॥
(ਹੇ ਭਾਈ !) ਜੇਹੜਾ ਮਨੁੱਖ (ਕਿਸੇ ਨੂੰ ਹਾਨੀ ਪੁਚਾਣ ਵਾਸਤੇ) ਝੂਠ ਬੋਲਦਾ ਹੈ
In the True Court, they lie;
 
ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥
ਉਹ ਅੰਨ੍ਹਾ ਮੂਰਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਦਰਗਾਹ ਵਿਚ ਆਪਣਾ ਸਿਰ ਆਪਣਾ ਹੱਥਾਂ ਨਾਲ ਪਿੱਟਦਾ ਹੈ (ਭਾਵ, ਉਹ ਪਛੁਤਾਵੇ ਕਰਦਾ ਹੈ) ।੨।
the blind fools strike their own heads with their own hands. ||2||
 
ਰੋਗ ਬਿਆਪੇ ਕਰਦੇ ਪਾਪ ॥
ਜੇਹੜੇ ਮਨੁੱਖ ਮੰਦੇ ਕੰਮ ਕਰਦੇ ਹਨ (ਉਸ ਦੇ ਨਿਆਂ ਅਨੁਸਾਰ) ਉਹ ਅਨੇਕਾਂ ਰੋਗਾਂ ਵਿਚ ਗ੍ਰਸੇ ਰਹਿੰਦੇ ਹਨ
Sickness afflicts those who commit sins;
 
ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥
(ਹੇ ਭਾਈ !) ਪਰਮਾਤਮਾ ਆਪ ਨਿਆਂ ਕਰਨ ਵਾਲਾ ਬਣ ਕੇ (ਕਚਹਿਰੀ ਲਾਈ) ਬੈਠਾ ਹੋਇਆ ਹੈ (ਉਸ ਨਾਲ ਕੋਈ ਠੱਗੀ ਨਹੀਂ ਹੋ ਸਕਦੀ) । ।੩।
God Himself sits as the Judge. ||3||
 
ਅਪਨ ਕਮਾਇਐ ਆਪੇ ਬਾਧੇ ॥
(ਹੇ ਭਾਈ ! ਧਨ ਆਦਿਕ ਦੀ ਖ਼ਾਤਰ ਜੀਵ ਪਾਪ ਕਰਮ ਕਰਦੇ ਹਨ, ਪਰ) ਸਾਰਾ ਹੀ ਧਨ ਜਿੰਦ ਦੇ ਨਾਲ ਹੀ (ਜੀਵ ਦੇ ਹੱਥੋਂ) ਚਲਾ ਜਾਂਦਾ ਹੈ,
By their own actions, they are bound and gagged.
 
ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥
ਤੇ ਆਪਣੇ ਕੀਤੇ ਕਰਮਾਂ ਅਨੁਸਾਰ ਜੀਵ ਆਪ ਹੀ (ਮੋਹ ਦੇ ਬੰਧਨਾਂ ਵਿਚ) ਬੱਝੇ ਰਹਿੰਦੇ ਹਨ ।੪।
All their wealth is gone, along with their lives. ||4||
 
ਨਾਨਕ ਸਰਨਿ ਪਰੇ ਦਰਬਾਰਿ ॥
ਹੇ ਨਾਨਕ ! (ਆਖ—) ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪੈਂਦੇ ਹਨ ਪਰਮਾਤਮਾ ਦੇ ਦਰ ਤੇ ਡਿੱਗਦੇ ਹਨ,
Nanak has taken to the Sanctuary of the Lord's Court;
 
ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥
ਉਹਨਾਂ ਦੀ ਇੱਜ਼ਤ ਮੇਰੇ ਕਰਤਾਰ ਨੇ ਸਦਾ ਹੀ ਰੱਖ ਲਈ ਹੈ ।੫।੯੯।੧੬੮।
my Creator has preserved my honor. ||5||99||168||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by