ਸਿਰੀਰਾਗੁ ਮਹਲਾ ੧ ॥
Siree Raag, First Mehl:
ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥
ਜਿਸ ਜੀਵ-ਇਸਤ੍ਰੀ ਨੇ ਆਪਣੇ ਹਿਰਦੇ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਵਸਾਈ ਹੋਈ ਹੈ ਉਹ ਪ੍ਰਭੂ ਦੇ ਗੁਣਾਂ ਦੀ ਹੀ ਕਥਾ ਵਾਰਤਾ ਕਰਦੀ ਹੈ, ਪਰ ਜਿਸ ਦੇ ਅੰਦਰ (ਮਾਇਆ ਦੇ ਮੋਹ ਦੇ ਕਾਰਨ) ਔਗੁਣ ਹੀ ਔਗੁਣ ਹਨ ਉਹ (ਆਪਣੇ ਹੀ ਔਗੁਣਾਂ ਦੇ ਪ੍ਰਭਾਵ ਹੇਠ) ਸਦਾ ਝੂਰਦੀ ਰਹਿੰਦੀ ਹੈ ।
The virtuous wife exudes virtue; the unvirtuous suffer in misery.
ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥
ਹੇ ਜੀਵ-ਇਸਤ੍ਰੀ ! ਜੇ ਤੂੰ ਖਸਮ-ਪ੍ਰਭੂ ਨੂੰ ਮਿਲਣਾ ਚਾਹੁੰਦੀ ਹੈਂ, ਤਾਂ (ਚੇਤੇ ਰੱਖ ਕਿ) ਕੂੜੇ ਮੋਹ ਵਿਚ ਫਸੇ ਰਿਹਾਂ ਪਤੀ-ਪ੍ਰਭੂ ਨੂੰ ਨਹੀਂ ਮਿਲ ਸਕਦੀ
If you long for your Husband Lord, O soul-bride, you must know that He is not met by falsehood.
ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥
(ਤੂੰ ਤਾਂ ਮੋਹ ਦੇ ਸਮੰੁਦਰ ਵਿਚ ਗੋਤੇ ਖਾ ਰਹੀ ਹੈਂ) ਤੇਰੇ ਪਾਸ ਨਾਹ ਬੇੜੀ ਹੈ, ਨਾਹ ਤੁਲਹਾ ਹੈ, ਇਸ ਤਰ੍ਹਾਂ ਪਤੀ-ਪ੍ਰਭੂ ਨਹੀਂ ਲੱਭ ਸਕਦਾ, (ਕਿਉਂਕਿ) ਉਹ ਤਾਂ (ਇਸ ਸੰਸਾਰ-ਸਮੁੰਦਰ ਤੋਂ ਪਾਰ ਹੈ,) ਦੂਰ ਹੈ ।੧।
No boat or raft can take you to Him. Your Husband Lord is far away. ||1||
ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥
ਮੇਰੇ ਪਾਲਣਹਾਰ ਪ੍ਰਭੂ ਦਾ ਅਹਿੱਲ ਟਿਕਾਣਾ ਉਸ ਤਖ਼ਤ ਉੱਤੇ ਹੈ ਜੇਹੜਾ (ਪ੍ਰਭੂ ਵਾਂਗ ਹੀ) ਸੰਪੂਰਨ ਹੈ (ਜਿਸ ਵਿਚ ਕੋਈ ਉਕਾਈ ਨਹੀਂ ਹੈ)। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਉਸ ਦਾ ਤੋਲ-ਮਾਪ ਦੱਸਿਆ ਨਹੀਂ ਜਾ ਸਕਦਾ
My Lord and Master is Perfect; His Throne is Eternal and Immovable.
ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ ॥
ਪੂਰਾ ਗੁਰੂ ਜੇ ਮਿਹਰ ਕਰੇ, ਤਾਂ ਹੀ ਉਹ ਮਿਲ ਸਕਦਾ ਹੈ ।੧।ਰਹਾਉ।
One who attains perfection as Gurmukh, obtains the Immeasurable True Lord. ||1||Pause||
ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥
ਹਰੀ-ਪਰਮਾਤਮਾ (ਮਾਨੋ) ਇਕ ਸੋਹਣਾ ਮੰਦਰ ਹੈ ਜਿਸ ਵਿਚ ਮਾਣਕ ਲਾਲ ਮੋਤੀ ਤੇ ਚਮਕਦੇ ਹੀਰੇ ਹਨ (ਜਿਸ ਦੇ ਦੁਆਲੇ) ਸੋਨੇ ਦੇ ਸੁੰਦਰ ਕਿਲੇ੍ਹ ਹਨ
The Palace of the Lord God is so beautiful. Within it, there are gems, rubies, pearls and flawless diamonds. A fortress of gold surrounds this Source of Nectar.
ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥
ਪਰ ਉਸ (ਮੰਦਰ-) ਕਿਲੇ੍ਹ ਉਤੇ ਪਉੜੀ ਤੋਂ ਬਿਨਾ ਚੜ੍ਹਿਆ ਨਹੀਂ ਜਾ ਸਕਦਾ । (ਹਾਂ,) ਜੇ ਗੁਰੂ-ਚਰਨਾਂ ਦਾ ਧਿਆਨ ਧਰਿਆ ਜਾਏ, ਜੇ ਪ੍ਰਭੂ-ਚਰਨਾਂ ਦਾ ਧਿਆਨ ਧਰਿਆ ਜਾਏ, ਤਾਂ ਦਰਸਨ ਹੋ ਜਾਂਦਾ ਹੈ ।੨।
How can I climb up to the Fortress without a ladder? By meditating on the Lord, through the Guru, I am blessed and exalted. ||2||
ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥
ਉਸ (ਹਰਿ-ਮੰਦਰ-ਕਿਲੇ੍ਹ ਉੱਤੇ ਚੜ੍ਹਨ ਵਾਸਤੇ) ਗੁਰੂ ਪਉੜੀ ਹੈ, (ਇਸ ਸੰਸਾਰ-ਸਮੰੁਦਰ ਤੋਂ ਪਾਰ ਲੰਘਣ ਵਾਸਤੇ) ਗੁਰੂ ਬੇੜੀ ਹੈ, ਪ੍ਰਭੂ ਦਾ ਨਾਮ (ਦੇਣ ਵਾਲਾ) ਗੁਰੂ ਹੀ ਤੁਲਹਾ ਹੈ
The Guru is the Ladder, the Guru is the Boat, and the Guru is the Raft to take me to the Lord's Name.
ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥
ਗੁਰੂ ਸਰੋਵਰ ਹੈ, ਗੁਰੂ ਸਮੰੁਦਰ ਹੈ, ਗੁਰੂ ਹੀ ਜਹਾਜ਼ ਹੈ, ਗੁਰੂ ਹੀ ਤੀਰਥ ਹੈ ਤੇ ਦਰੀਆ ਹੈ
The Guru is the Boat to carry me across the world-ocean; the Guru is the Sacred Shrine of Pilgrimage, the Guru is the Holy River.
ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥
ਜੇ ਪ੍ਰਭੂ ਦੀ ਰਜ਼ਾ ਹੋਵੇ, ਤਾਂ (ਗੁਰੂ ਨੂੰ ਮਿਲ ਕੇ) ਮਨੁੱਖ ਦੀ ਮਤਿ ਸ਼ੁੱਧ ਹੋ ਜਾਂਦੀ ਹੈ (ਕਿਉਂਕਿ) ਮਨੁੱਖ ਸਾਧ ਸੰਗਤਿ ਸਰੋਵਰ ਵਿਚ (ਮਾਨਸਕ) ਇਸ਼ਨਾਨ ਕਰਨ ਜਾਣ ਲੱਗ ਪੈਂਦਾ ਹੈ ।੩।
If it pleases Him, I bathe in the Pool of Truth, and become radiant and pure. ||3||
ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥
ਹਰ ਕੋਈ ਆਖਦਾ ਹੈ ਕਿ ਪਰਮਾਤਮਾ ਵਿਚ ਕੋਈ ਉਕਾਈ ਨਹੀਂ ਹੈ, ਉਸ ਦਾ ਨਿਵਾਸ ਭੀ ਐਸੇ ਤਖ਼ਤ ਉੱਤੇ ਹੈ ਜਿਸ ਵਿਚ ਕੋਈ ਘਾਟ ਨਹੀਂ ਹ
He is called the Most Perfect of the Perfect. He sits upon His Perfect Throne.
ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥
ਉਹ ਪੂਰਾ ਪ੍ਰਭੂ ਸੋਹਣੇ ਉਕਾਈ-ਹੀਣ ਥਾਂ ਤੇ ਬੈਠਾ ਹੈ ਤੇ ਟੁੱਟੇ ਦਿਲਾਂ ਵਾਲੇ ਬੰਦਿਆਂ ਦੀਆਂ ਆਸਾਂ ਪੂਰੀਆਂ ਕਰਦਾ ਹੈ ।
He looks so Beautiful in His Perfect Place. He fulfills the hopes of the hopeless.
ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥
ਹੇ ਨਾਨਕ ! ਉਹ ਪੂਰਨ ਪ੍ਰਭੂ ਜੇ ਮਨੁੱਖ ਨੂੰ ਮਿਲ ਪਏ ਤਾਂ ਉਸ ਦੇ ਗੁਣਾਂ ਵਿਚ ਭੀ ਕਿਵੇਂ ਕੋਈ ਘਾਟ ਆ ਸਕਦੀ ਹੈ ?।੪।੯।
O Nanak, if one obtains the Perfect Lord, how can his virtues decrease? ||4||9||