ਗਉੜੀ ਮਹਲਾ ੫ ॥
Gauree, Fifth Mehl:
ਸਾਂਤਿ ਭਈ ਗੁਰ ਗੋਬਿਦਿ ਪਾਈ ॥
ਹੇ ਮੇਰੇ ਵੀਰ ! ਗੋਬਿੰਦ ਦੇ ਰੂਪ ਗੁਰੂ ਨੇ (ਜਿਸ ਮਨੁੱਖ ਨੂੰ ਨਾਮ ਦੀ ਦਾਤਿ) ਬਖ਼ਸ਼ ਦਿੱਤੀ, ਉਸ ਦੇ ਅੰਦਰ ਠੰਢ ਪੈ ਗਈ,
Peace and tranquility have come; the Guru, the Lord of the Universe, has brought it.
ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥
ਉਸ ਦੇ ਸਾਰੇ ਦੁੱਖ-ਕਲੇਸ਼ ਤੇ ਪਾਪ ਨਾਸ ਹੋ ਗਏ ।੧।ਰਹਾਉ।
The burning sins have departed, O my Siblings of Destiny. ||1||Pause||
ਰਾਮ ਨਾਮੁ ਨਿਤ ਰਸਨ ਬਖਾਨ ॥
(ਹੇ ਭਾਈ ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਪਰਮਾਤਮਾ ਦਾ ਨਾਮ ਉਚਾਰਨ ਕਰਦਾ ਹੈ,
With your tongue, continually chant the Lord's Name.
ਬਿਨਸੇ ਰੋਗ ਭਏ ਕਲਿਆਨ ॥੧॥
ਉਸ ਦੇ ਸਾਰੇ ਰੋਗ ਦੂਰ ਹੋ ਜਾਂਦੇ ਹਨ, ਉਸ ਦੇ ਅੰਦਰ ਆਨੰਦ ਹੀ ਆਨੰਦ ਬਣੇ ਰਹਿੰਦੇ ਹਨ ।੧।
Disease shall depart, and you shall be saved. ||1||
ਪਾਰਬ੍ਰਹਮ ਗੁਣ ਅਗਮ ਬੀਚਾਰ ॥
(ਹੇ ਭਾਈ !) ਜੇਹੜਾ ਮਨੁੱਖ ਅਪਹੁੰਚ ਪਾਰਬ੍ਰਹਮ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰਦਾ ਰਹਿੰਦਾ ਹੈ,
Contemplate the Glorious Virtues of the Unfathomable Supreme Lord God.
ਸਾਧੂ ਸੰਗਮਿ ਹੈ ਨਿਸਤਾਰ ॥੨॥
ਗੁਰੂ ਦੀ ਸੰਗਤਿ ਵਿਚ ਰਹਿ ਕੇ ਉਸ ਦਾ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ ।੨।
In the Saadh Sangat, the Company of the Holy, you shall be emancipated. ||2||
ਨਿਰਮਲ ਗੁਣ ਗਾਵਹੁ ਨਿਤ ਨੀਤ ॥
ਹੇ (ਮੇਰੇ) ਮਿੱਤਰ ! ਸਦਾ ਪਰਮਾਤਮਾ ਦੇ ਗੁਣ ਗਾਂਦੇ ਰਹੋ ।
Sing the Glories of God each and every day;
ਗਈ ਬਿਆਧਿ ਉਬਰੇ ਜਨ ਮੀਤ ॥੩॥
(ਜੇਹੜੇ ਮਨੁੱਖ ਗੁਣ ਗਾਂਦੇ ਹਨ, ਉਹਨਾਂ ਦਾ ਹਰੇਕ) ਰੋਗ ਦੂਰ ਹੋ ਜਾਂਦਾ ਹੈ, ਉਹ ਮਨੁੱਖ (ਰੋਗਾਂ ਵਿਕਾਰਾਂ ਤੋਂ) ਬਚੇ ਰਹਿੰਦੇ ਹਨ ।੩।
your afflictions shall be dispelled, and you shall be saved, my humble friend. ||3||
ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥
ਮੈਂ ਆਪਣੇ ਮਨ ਦੀ ਰਾਹੀਂ ਬਚਨਾਂ ਦੀ ਰਾਹੀਂ ਤੇ ਕਰਮਾਂ ਦੀ ਰਾਹੀਂ ਸਦਾ ਆਪਣੇ ਮਾਲਕ-ਪ੍ਰਭੂ ਨੂੰ ਸਿਮਰਦਾ ਰਹਾਂ
In thought, word and deed, I meditate on my God.
ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥
ਹੇ ਨਾਨਕ ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ ਤੇ ਆਖ—ਹੇ ਪ੍ਰਭੂ !) ਮੈਂ ਤੇਰਾ ਦਾਸ ਤੇਰੀ ਸਰਨ ਆਇਆ ਹਾਂ (ਮਿਹਰ ਕਰ) ।੪।੧੦੨।੧੭੧।
Slave Nanak has come to Your Sanctuary. ||4||102||171||