ਗਉੜੀ ਮਹਲਾ ੫ ॥
Gauree, Fifth Mehl:
ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥
ਹੇ ਗੁਰਦੇਵ ! ਜਿਸ ਮਨੁੱਖ ਦੀਆਂ (ਆਤਮਕ) ਅੱਖਾਂ ਨੂੰ ਤੂੰ (ਗਿਆਨ ਦਾ) ਚਾਨਣ ਬਖ਼ਸ਼ਿਆ,
The Divine Guru has opened his eyes.
ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥
ਉਸ ਦੇ ਸਾਰੇ ਵਹਮ (ਥਾਂ ਥਾਂ ਦੇ ਭਟਕਣ) ਦੂਰ ਹੋ ਗਏ, ਤੇਰੇ ਦਰ ਤੇ ਟਿਕ ਕੇ ਕੀਤੀ ਹੋਈ ਉਸ ਦੀ) ਸੇਵਾ ਸਿਰੇ ਚੜ੍ਹ ਗਈ ।੧।ਰਹਾਉ।
Doubt has been dispelled; my service has been successful. ||1||Pause||
ਸੀਤਲਾ ਤੇ ਰਖਿਆ ਬਿਹਾਰੀ ॥
ਹੇ ਸੁੰਦਰ ਸਰੂਪ ! ਹੇ ਪਾਰਬ੍ਰਹਮ ! ਹੇ ਪ੍ਰਭੂ ! ਤੂੰ ਹੀ ਸੀਤਲਾ ਤੋਂ ਬਚਾਇਆ ਹੈ
The Giver of joy has saved him from smallpox.
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
ਕਿਰਪਾ ਕਰ ਕੇ
The Supreme Lord God has granted His Grace. ||1||
ਨਾਨਕ ਨਾਮੁ ਜਪੈ ਸੋ ਜੀਵੈ ॥
ਹੇ ਨਾਨਕ ! (ਆਖ—ਹੇ ਭਾਈ !) ਜੇਹੜਾ ਮਨੁੱਖ (ਹੋਰ ਸਾਰੇ ਆਸਰੇ ਛੱਡ ਕੇ) ਪਰਮਾਤਮਾ ਦਾ ਨਾਮ ਜਪਦਾ ਹੈ,
O Nanak, he alone lives, who chants the Naam, the Name of the Lord.
ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥
ਉਹ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਕਿਉਂਕਿ) ਉਹ ਸਾਧ ਸੰਗਤਿ ਵਿਚ ਰਹਿ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ ।੨।੧੦੩।੧੭੨।
In the Saadh Sangat, the Company of the Holy, drink deeply of the Lord's Ambrosial Nectar. ||2||103||172||