ਗਉੜੀ ਮਹਲਾ ੫ ॥
Gauree, Fifth Mehl:
ਤੂੰਹੈ ਮਸਲਤਿ ਤੂੰਹੈ ਨਾਲਿ ॥
ਹੇ ਪ੍ਰਭੂ ! ਤੂੰ (ਹਰ ਥਾਂ ਮੇਰਾ) ਸਲਾਹਕਾਰ ਹੈਂ, ਤੂੰ ਹੀ (ਹਰ ਥਾਂ) ਮੇਰੇ ਨਾਲ ਵੱਸਦਾ ਹੈਂ ।
You are my Advisor; You are always with me.
ਤੂਹੈ ਰਾਖਹਿ ਸਾਰਿ ਸਮਾਲਿ ॥੧॥
ਤੂੰ ਹੀ (ਜੀਵਾਂ ਦੀ) ਸਾਰ ਲੈ ਕੇ ਸੰਭਾਲ ਕਰ ਕੇ ਰੱਖਿਆ ਕਰਦਾ ਹੈਂ ।੧।
You preserve, protect and care for me. ||1||
ਐਸਾ ਰਾਮੁ ਦੀਨ ਦੁਨੀ ਸਹਾਈ ॥
ਹੇ ਮੇਰੇ ਵੀਰ ! ਪਰਮਾਤਮਾ ਇਸ ਲੋਕ ਤੇ ਪਰਲੋਕ ਵਿਚ ਅਜਿਹਾ ਸਾਥੀ ਹੈ
Such is the Lord, our Help and Support in this world and the next.
ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥
ਕਿ ਉਹ ਆਪਣੇ ਸੇਵਕ ਦੀ ਇੱਜ਼ਤ (ਹਰ ਥਾਂ) ਰੱਖਦਾ ਹੈ ।੧।ਰਹਾਉ।
He protects the honor of His slave, O my Sibling of Destiny. ||1||Pause||
ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥
(ਹੇ ਭਾਈ !) ਜਿਸ ਪਰਮਾਤਮਾ ਦੇ ਵੱਸ ਵਿਚ ਸਾਡਾ ਇਹ ਲੋਕ ਹੈ, ਉਹੀ ਆਪ ਪਰਲੋਕ ਵਿਚ ਭੀ (ਸਾਡਾ ਰਾਖਾ) ਹੈ ।
He alone exists hereafter; this place is in His Power.
ਆਠ ਪਹਰ ਮਨੁ ਹਰਿ ਕਉ ਜਾਪੈ ॥੨॥
(ਹੇ ਭਾਈ !) ਮੇਰਾ ਮਨ ਤਾਂ ਅੱਠੇ ਪਹਿਰ ਉਸ ਪਰਮਾਤਮਾ ਦਾ ਨਾਮ ਜਪਦਾ ਹੈ ।੨।
Twenty-four hours a day, O my mind, chant and meditate on the Lord. ||2||
ਪਤਿ ਪਰਵਾਣੁ ਸਚੁ ਨੀਸਾਣੁ ॥
ਹੇ ਪ੍ਰਭੂ ! ਜਿਸ (ਸੇਵਕ) ਦੇ ਵਾਸਤੇ ਤੂੰ ਆਪ ਹੁਕਮ ਕਰਦਾ ਹੈਂ, ਉਸ ਨੂੰ (ਤੇਰੇ ਦਰਬਾਰ ਵਿਚ) ਇੱਜ਼ਤ ਮਿਲਦੀ ਹੈ, ਉਹ (ਤੇਰੇ ਦਰ ਤੇ) ਕਬੂਲ ਹੁੰਦਾ ਹੈ,
His honor is acknowledged, and he bears the True Insignia;
ਜਾ ਕਉ ਆਪਿ ਕਰਹਿ ਫੁਰਮਾਨੁ ॥੩॥
ਉਸ ਨੂੰ (ਜੀਵਨ-ਸਫ਼ਰ ਵਿਚ) ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ, ਰਾਹਦਾਰੀ (ਵਜੋਂ) ਮਿਲਦਾ ਹੈ ।੩।
the Lord Himself issues His Royal Command. ||3||
ਆਪੇ ਦਾਤਾ ਆਪਿ ਪ੍ਰਤਿਪਾਲਿ ॥
ਪਰਮਾਤਮਾ ਆਪ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈ, ਆਪ ਹੀ (ਸਭ ਦੀ) ਪਾਲਣਾ ਕਰਨ ਵਾਲਾ ਹੈ ।
He Himself is the Giver; He Himself is the Cherisher.
ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥
ਹੇ ਨਾਨਕ ! ਤੂੰ ਸਦਾ ਹੀ ਉਸ ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ ।੪।੧੦੫।੧੭੪।
Continually, continuously, O Nanak, dwell upon the Name of the Lord. ||4||105||174||