ਗਉੜੀ ਮਹਲਾ ੫ ॥
Gauree, Fifth Mehl:
ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥
(ਹੇ ਭਾਈ!) ਅਭੁੱਲ ਗੁਰੂ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ,
When the Perfect True Guru becomes merciful,
ਹਿਰਦੈ ਵਸਿਆ ਸਦਾ ਗੁਪਾਲੁ ॥੧॥
ਸ੍ਰਿਸ਼ਟੀ ਦੇ ਰੱਖਿਅਕ ਪਰਮਾਤਮਾ (ਦਾ ਨਾਮ) ਸਦਾ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ ।੧।
the Lord of the World abides in the heart forever. ||1||
ਰਾਮੁ ਰਵਤ ਸਦ ਹੀ ਸੁਖੁ ਪਾਇਆ ॥
ਪਰਮਾਤਮਾ ਦਾ ਨਾਮ ਸਿਮਰਦਿਆਂ ਉਸ ਨੇ ਸਦਾ ਹੀ ਆਤਮਕ ਆਨੰਦ ਮਾਣਿਆ ਹੈ
Meditating on the Lord, I have found eternal peace.
ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥
(ਹੇ ਭਾਈ!) ਜਿਸ ਮਨੁੱਖ ਉੱਤੇ ਸਰਬ-ਵਿਆਪਕ ਪ੍ਰਭੂ-ਪਾਤਿਸ਼ਾਹ ਨੇ ਮਿਹਰ ਕੀਤੀ ਹੈ।੧।ਰਹਾਉ।
The Sovereign Lord, the Perfect King, has shown His Mercy to me. ||1||Pause||
ਕਹੁ ਨਾਨਕ ਜਾ ਕੇ ਪੂਰੇ ਭਾਗ ॥
ਹੇ ਨਾਨਕ! ਆਖ—ਜਿਸ ਮਨੁੱਖ ਦੇ (ਮੱਥੇ ਉਤੇ) ਪੂਰੇ ਭਾਗ ਜਾਗ ਪੈਂਦੇ ਹਨ,
Says Nanak, one whose destiny is perfect,
ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥
ਉਹ ਸਦਾ ਪਰਮਾਤਮਾ ਦਾ ਨਾਮ ਜਪਦਾ ਹੈ, (ਉਸ ਦੇ ਸਿਰ ਤੇ) ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਖਸਮ (ਆਪਣਾ ਹੱਥ ਰੱਖਦਾ ਹੈ) ।੨।੧੦੬।
meditates on the Name of the Lord, Har, Har, the Everlasting Husband. ||2||106||