ਗਉੜੀ ਮਹਲਾ ੫ ॥
Gauree, Fifth Mehl:
ਧੋਤੀ ਖੋਲਿ ਵਿਛਾਏ ਹੇਠਿ ॥
(ਪਰ, ਹੇ ਭਾਈ! ਬ੍ਰਾਹਮਣ ਆਪਣੇ ਜਜਮਾਨਾਂ ਨੂੰ ਇਹੀ ਦੱਸਦਾ ਹੈ ਕਿ ਬ੍ਰਾਹਮਣ ਨੂੰ ਦਿੱਤਾ ਦਾਨ ਹੀ ਮੋਖ-ਪਦਵੀ ਮਿਲਣ ਦਾ ਰਸਤਾ ਹੈ ।ਉਹ ਬ੍ਰਾਹਮਣ ਸਰਾਧ ਆਦਿਕ ਦੇ ਸਮੇ ਜਜਮਾਨ ਦੇ ਘਰ ਜਾ ਕੇ ਚੌਕੇ ਵਿਚ ਬੈਠ ਕੇ) ਆਪਣੀ ਧੋਤੀ ਦਾ ਉਪਰਲਾ ਅੱਧਾ ਹਿੱਸਾ ਲਾਹ ਕੇ ਹੇਠਾਂ ਧਰ ਲੈਂਦਾ ਹੈ
He opens his loin-cloth, and spreads it out beneath him.
ਗਰਧਪ ਵਾਂਗੂ ਲਾਹੇ ਪੇਟਿ ॥੧॥
ਤੇ ਖੋਤੇ ਵਾਂਗ (ਦਬਾਦਬ ਖੀਰ ਆਦਿਕ) ਆਪਣੇ ਢਿੱਡ ਵਿਚ ਪਾਈ ਜਾਂਦਾ ਹੈ ।੧।
Like a donkey, he gulps down all that comes his way. ||1||
ਬਿਨੁ ਕਰਤੂਤੀ ਮੁਕਤਿ ਨ ਪਾਈਐ ॥
(ਹੇ ਭਾਈ!) ਨਾਮ ਸਿਮਰਨ ਦੀ ਕਮਾਈ ਕਰਨ ਤੋਂ ਬਿਨਾ ਮੋਖ-ਪਦਵੀ ਨਹੀਂ ਮਿਲਦੀ ।
Without good deeds, liberation is not obtained.
ਮੁਕਤਿ ਪਦਾਰਥੁ ਨਾਮੁ ਧਿਆਈਐ ॥੧॥ ਰਹਾਉ ॥
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ । ਇਹ ਐਸਾ ਪਦਾਰਥ ਹੈ ਜੋ ਵਿਕਾਰਾਂ ਤੋਂ ਖ਼ਲਾਸੀ ਦੇਂਦਾ ਹੈ ।।੧।ਰਹਾਉ।
The wealth of liberation is only obtained by meditating on the Naam, the Name of the Lord. ||1||Pause||
ਪੂਜਾ ਤਿਲਕ ਕਰਤ ਇਸਨਾਨਾਂ ॥
ਉਹ ਪੂਜਾ ਤੇ ਇਸ਼ਨਾਨ ਕਰਦਾ ਹੈ ਅਤੇ ਆਪਣੇ ਮੱਥੇ ਉਤੇ ਟਿੱਕਾ ਲਾਉਂਦਾ ਹੈ।
He performs worship ceremonies, applies the ceremonial tilak mark to his forehead, and takes his ritual cleansing baths;
ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥
ਪੁੰਨ ਦਾਨ ਲੈਣ ਲਈ ਉਹ ਆਪਣੇ ਹੱਥ ਵਿੱਚ ਕਰਦ ਕਢ ਲੇਂਦਾ ਹੈ।
he pulls out his knife, and demands donations. ||2||
ਬੇਦੁ ਪੜੈ ਮੁਖਿ ਮੀਠੀ ਬਾਣੀ ॥
(ਬ੍ਰਾਹਮਣ) ਮੂੰਹੋਂ ਤਾਂ ਮਿੱਠੀ ਸੁਰ ਨਾਲ ਵੇਦ (-ਮੰਤ੍ਰ) ਪੜ੍ਹਦਾ ਹੈ,
With his mouth, he recites the Vedas in sweet musical measures,
ਜੀਆਂ ਕੁਹਤ ਨ ਸੰਗੈ ਪਰਾਣੀ ॥੩॥
ਪਰ ਆਪਣੇ ਜਜਮਾਨਾਂ ਨਾਲ ਧੋਖਾ ਕਰਦਿਆਂ ਰਤਾ ਨਹੀਂ ਝਿਜਕਦਾ ।੩।
and yet he does not hesitate to take the lives of others. ||3||
ਕਹੁ ਨਾਨਕ ਜਿਸੁ ਕਿਰਪਾ ਧਾਰੈ ॥
(ਪਰ) ਹੇ ਨਾਨਕ! ਆਖ—(ਬ੍ਰਾਹਮਣ ਦੇ ਭੀ ਕੀਹ ਵੱਸ?) ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ
Says Nanak, when God showers His Mercy,
ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥੪॥੧੦੭॥
ਉਹ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਵਸਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਸ ਦਾ ਹਿਰਦਾ ਪਵਿੱਤਰ ਹੋ ਜਾਂਦਾ ਹੈ (ਤੇ ਉਹ ਕਿਸੇ ਨਾਲ ਠੱਗੀ-ਫ਼ਰੇਬ ਨਹੀਂ ਕਰਦਾ) ।੪।੧੦੭।
even his heart becomes pure, and he contemplates God. ||4||107||