ਗਉੜੀ ਮਹਲਾ ੫ ॥
Gauree, Fifth Mehl:
ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥
ਹੇ ਪਿਆਰੇ ਭਗਤ ਜਨੋ! ਆਪਣੇ ਹਿਰਦੇ ਵਿਚ ਇਹ ਪੂਰੀ ਸਰਧਾ ਬਣਾਓ
Remain steady in the home of your own self, O beloved servant of the Lord.
ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥
ਕਿ ਸਤਿਗੁਰੂ ਨੇ ਸਾਡੇ ਸਾਰੇ ਕਾਰਜ ਸਵਾਰ ਦਿੱਤੇ ਹਨ (ਕਿ ਸਤਿਗੁਰੂ ਸਰਨ ਪਿਆਂ ਦੇ ਕਾਰਜ ਸਿਰੇ ਚਾੜ੍ਹ ਦੇਂਦਾ ਹੈ) ।੧।ਰਹਾਉ।
The True Guru shall resolve all your affairs. ||1||Pause||
ਦੁਸਟ ਦੂਤ ਪਰਮੇਸਰਿ ਮਾਰੇ ॥
(ਹੇ ਸੰਤ ਜਨੋ! ਇਹ ਨਿਸ਼ਚਾ ਧਾਰੋ ਕਿ ਜੇਹੜਾ ਮਨੁੱਖ ਹੋਰ ਆਸਰੇ ਛੱਡ ਕੇ ਪਰਮੇਸਰ ਦਾ ਆਸਰਾ ਤੱਕਦਾ ਹੈ) ਪਰਮੇਸਰ ਨੇ ਉਸ ਦੇ ਦੋਖੀ ਵੈਰੀ ਸਭ ਮੁਕਾ ਦਿੱਤੇ ਹਨ
The Transcendent Lord has struck down the wicked and the evil.
ਜਨ ਕੀ ਪੈਜ ਰਖੀ ਕਰਤਾਰੇ ॥੧॥
ਕਰਤਾਰ ਨੇ ਆਪਣੇ ਸੇਵਕ ਦੀ ਇੱਜ਼ਤ ਜ਼ਰੂਰ ਰੱਖੀ ਹੈ ।੧।
The Creator has preserved the honor of His servant. ||1||
ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥
(ਹੇ ਸੰਤ ਜਨੋ! ਪਰਮੇਸਰ ਨੇ ਆਪਣੇ ਸੇਵਕਾਂ ਨੂੰ) ਦੁਨੀਆ ਦੇ ਸ਼ਾਹਾਂ ਬਾਦਸ਼ਾਹਾਂ ਵਲੋਂ ਬੇ-ਮੁਥਾਜ ਕਰ ਦਿੱਤਾ ਹੈ
The kings and emperors are all under his power;
ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥
ਪਰਮੇਸਰ ਦੇ ਸੇਵਕ ਆਤਮਕ ਜੀਵਨ ਦੇਣ ਵਾਲਾ ਪਰਮੇਸਰ ਦਾ ਸਭ ਰਸਾਂ ਤੋਂ ਮਿੱਠਾ ਨਾਮ-ਰਸ ਪੀਂਦੇ ਰਹਿੰਦੇ ਹਨ ।੨।
he drinks deeply of the most sublime essence of the Ambrosial Naam. ||2||
ਨਿਰਭਉ ਹੋਇ ਭਜਹੁ ਭਗਵਾਨ ॥
(ਹੇ ਪਿਆਰੇ ਭਗਤ-ਜਨੋ! ਪਰਮਾਤਮਾ ਨੇ ਤੁਹਾਡੇ ਉਤੇ) ਨਾਮ ਦੀ ਬਖ਼ਸ਼ਸ਼ ਕੀਤੀ ਹੈ
Meditate fearlessly on the Lord God.
ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥
ਤੁਸੀ ਸਾਧ ਸੰਗਤਿ ਵਿਚ ਮਿਲ ਕੇ ਨਿਡਰ ਹੋ ਕੇ ਭਗਵਾਨ ਦਾ ਨਾਮ ਸਿਮਰਦੇ ਰਹੋ ।੩।
Joining the Saadh Sangat, the Company of the Holy, this gift is given. ||3||
ਸਰਣਿ ਪਰੇ ਪ੍ਰਭ ਅੰਤਰਜਾਮੀ ॥
ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ—) ਹੇ ਅੰਤਰਜਾਮੀ ਪ੍ਰਭੂ! ਹੇ ਸੁਆਮੀ ਪ੍ਰਭੂ! ਮੈਂ ਤੇਰੀ ਸਰਨ ਪਿਆ ਹਾਂ,
Nanak has entered the Sanctuary of God, the Inner-knower, the Searcher of hearts;
ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥
ਮੈਂ ਤੇਰਾ ਆਸਰਾ ਲਿਆ ਹੈ (ਮੈਨੂੰ ਆਪਣੇ ਨਾਮਿ ਦੀ ਦਾਤਿ ਬਖ਼ਸ਼) ।੪।੧੦੮।
he grasps the Support of God, his Lord and Master. ||4||108||