ਗਉੜੀ ਮਹਲਾ ੫ ॥
Gauree, Fifth Mehl:
ਹਰਿ ਸੰਗਿ ਰਾਤੇ ਭਾਹਿ ਨ ਜਲੈ ॥
ਹੇ ਭਾਈ!) ਪਰਮਾਤਮਾ ਨਾਲ ਰੱਤੇ ਰਿਹਾਂ (ਮਨੁੱਖ ਤ੍ਰਿਸ਼ਨਾ ਦੀ) ਅੱਗ ਵਿਚ ਨਹੀਂ ਸੜਦਾ
One who is attuned to the Lord, shall not be burned in the fire.
ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥
ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਿਹਾਂ (ਮਨੁੱਖ ਨੂੰ) ਮਾਇਆ ਠੱਗ ਨਹੀਂ ਸਕਦੀ,
One who is attuned to the Lord, shall not be enticed by Maya.
ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥
ਪਰਮਾਤਮਾ ਦੀ ਯਾਦ ਵਿਚ ਮਸਤ ਰਿਹਾਂ ਮਨੁੱਖ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਪਾਣੀਆਂ ਵਿਚ ਗ਼ਰਕ ਨਹੀਂ ਹੁੰਦਾ
One who is attuned to the Lord, shall not be drowned in water.
ਹਰਿ ਸੰਗਿ ਰਾਤੇ ਸੁਫਲ ਫਲਾ ॥੧॥
ਮਨੁੱਖਾ ਜਨਮ ਦਾ ਸੋਹਣਾ ਮਨੋਰਥ ਪ੍ਰਾਪਤ ਕਰ ਲੈਂਦਾ ਹੈ ।੧।
One who is attuned to the Lord, is prosperous and fruitful. ||1||
ਸਭ ਭੈ ਮਿਟਹਿ ਤੁਮਾਰੈ ਨਾਇ ॥
ਹੇ ਪ੍ਰਭੂ!) ਤੇਰੇ ਨਾਮ ਵਿਚ ਜੁੜਿਆਂ (ਮਨੁੱਖਾਂ ਦੇ ਸਾਰੇ) ਡਰ ਦੂਰ ਹੋ ਜਾਂਦੇ ਹਨ ।
All fear is eradicated by Your Name.
ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥ ਰਹਾਉ ॥
ਹੇ ਭਾਈ!) ਪ੍ਰਭੂ ਦੀ ਸੰਗਤਿ ਵਿਚ ਰਿਹਾਂ (ਚਰਨਾਂ ਵਿਚ ਜੁੜਿਆਂ) ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੧।ਰਹਾਉ।
Joining the Sangat, the Holy Congregation, sing the Glorious Praises of the Lord, Har, Har. ||Pause||
ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥
ਹੇ ਭਾਈ!) ਪਰਮਾਤਮਾ ਦੀ ਯਾਦ ਵਿਚ ਜੁੜੇ ਰਿਹਾਂ (ਮਨੁੱਖ ਦੀ) ਹਰੇਕ ਕਿਸਮ ਦੀ ਚਿੰਤਾ ਮਿਟ ਜਾਂਦੀ ਹੈ
One who is attuned to the Lord, is free of all anxieties.
ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥
ਹੇ ਭਾਈ!) ਪਰਮਾਤਮਾ ਦੀ ਯਾਦ ਵਿਚ ਜੁੜੇ ਰਿਹਾਂ (ਮਨੁੱਖ ਦੀ) ਹਰੇਕ ਕਿਸਮ ਦੀ ਚਿੰਤਾ ਮਿਟ ਜਾਂਦੀ ਹੈ
One who is attuned to the Lord, is blessed with the Mantra of the Holy.
ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥
ਹੈ ਪਰਮਾਤਮਾ ਨਾਲ ਰੱਤੇ ਰਿਹਾਂ ਮੌਤ ਦਾ ਸਹਮ ਨਹੀਂ ਰਹਿੰਦਾ
One who is attuned to the Lord, is not haunted by the fear of death.
ਹਰਿ ਸੰਗਿ ਰਾਤੇ ਪੂਰਨ ਆਸ ॥੨॥
ਤੇ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ ।੨।
One who is attuned to the Lord, sees all his hopes fulfilled. ||2||
ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥
(ਹੇ ਭਾਈ!) ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਿਹਾਂ ਕੋਈ ਦੁੱਖ ਪੋਹ ਨਹੀਂ ਸਕਦਾ ।
One who is attuned to the Lord, does not suffer in pain.
ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥
ਜੇਹੜਾ ਮਨੁੱਖ ਪਰਮਾਤਮਾ ਦੀ ਯਾਦ ਵਿਚ ਮਸਤ ਰਹਿੰਦਾ ਹੈ, ਉਹ ਹਰ ਵੇਲੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ,
One who is attuned to the Lord, remains awake and aware, night and day.
ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥
ਉਹ ਮਨੁੱਖ ਆਤਮਕ ਅਡੋਲਤਾ ਦੀ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।
One who is attuned to the Lord, dwells in the home of intuitive peace.
ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥੩॥
ਪਰਮਾਤਮਾ ਦੀ ਯਾਦ ਵਿਚ ਜੁੜੇ ਰਿਹਾਂ ਮਨੁੱਖ ਦੀ ਹਰੇਕ ਕਿਸਮ ਦੀ ਭਟਕਣਾ ਮੁੱਕ ਜਾਂਦੀ ਹੈ, ਹਰੇਕ ਸਹਮ ਦੂਰ ਹੋ ਜਾਂਦਾ ਹੈ ।੩।
One who is attuned to the Lord, sees his doubts and fears run away. ||3||
ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥
(ਹੇ ਭਾਈ!) ਪਰਮਾਤਮਾ ਦੀ ਯਾਦ ਵਿਚ ਰੱਤੇ ਰਿਹਾਂ ਮਨੁੱਖ ਦੀ ਅਕਲ ਸੁਅੱਛ ਹੋ ਜਾਂਦੀ ਹੈ ।
One who is attuned to the Lord, has the most sublime and exalted intellect.
ਹਰਿ ਸੰਗਿ ਰਾਤੇ ਨਿਰਮਲ ਸੋਇ ॥
ਪਰਮਾਤਮਾ ਦੀ ਯਾਦ ਵਿਚ ਜੁੜੇ ਮਨੁੱਖ ਦੀ ਬੇ-ਦਾਗ਼ ਸੋਭਾ (ਜਗਤ ਵਿਚ ਖਿਲਰਦੀ ਹੈ) ।
One who is attuned to the Lord, has a pure and spotless reputation.
ਕਹੁ ਨਾਨਕ ਤਿਨ ਕਉ ਬਲਿ ਜਾਈ ॥ ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥
ਹੇ ਨਾਨਕ! ਆਖ—ਮੈਂ ਉਹਨਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੂੰ ਮੇਰਾ ਪਰਮਾਤਮਾ ਕਦੇ ਭੁੱਲਦਾ ਨਹੀਂ ।੪।੧੦੯।
Says Nanak, I am a sacrifice to those who do not forget my God. ||4||109||