ਸਿਰੀਰਾਗੁ ਮਹਲਾ ੧ ॥
Siree Raag, First Mehl:
ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥
ਹੇ ਸਤ ਸੰਗਣ ਭੈਣੋ ਤੇ ਸਹੇਲੀਹੋ ! ਆਓ, ਪਿਆਰ ਨਾਲ (ਸਤ-ਸੰਗ ਵਿਚ) ਇਕੱਠੀਆਂ ਹੋਵੀਏ
Come, my dear sisters and spiritual companions; hug me close in your embrace.
ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥
ਸਤਸੰਗ ਵਿਚ ਮਿਲ ਕੇ ਉਸ ਖਸਮ-ਪ੍ਰਭੂ ਦੀਆਂ ਗੱਲਾਂ ਕਰੀਏ ਜੋ ਸਾਰੀਆਂ ਤਾਕਤਾਂ ਵਾਲਾ ਹੈ
Let's join together, and tell stories of our All-powerful Husband Lord.
ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥
(ਹੇ ਸਹੇਲੀਹੋ !) ਉਸ ਸਦਾ-ਥਿਰ ਮਾਲਕ ਵਿਚ ਸਾਰੇ ਗੁਣ ਹੀ ਗੁਣ ਹਨ (ਉਸ ਤੋਂ ਵਿੱਛੁੜ ਕੇ ਹੀ) ਸਾਰੇ ਔਗੁਣ ਸਾਡੇ ਵਿਚ ਆ ਜਾਂਦੇ ਹਨ ।੧।
All Virtues are in our True Lord and Master; we are utterly without virtue. ||1||
ਕਰਤਾ ਸਭੁ ਕੋ ਤੇਰੈ ਜੋਰਿ ॥
ਹੇ ਕਰਤਾਰ ! ਹਰੇਕ ਜੀਵ ਤੇਰੇ ਹੁਕਮ ਵਿਚ (ਹੀ ਤੁਰ ਸਕਦਾ ਹੈ)
O Creator Lord, all are in Your Power.
ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥
ਜਦੋਂ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਵਿਚਾਰਦਾ ਹੈ (ਤਾਂ ਇਹ ਸਮਝ ਪੈਂਦੀ ਹੈ ਕਿ) ਜਦੋਂ ਤੂੰ (ਸਾਡੇ ਸਿਰ ਉੱਤੇ ਰਾਖਾ) ਹੈਂ, ਤਾਂ ਹੋਰ ਕੋਈ ਸਾਡਾ ਕੀਹ ਵਿਗਾੜ ਸਕਦੇ ਹਨ ।੧।ਰਹਾਉ।
I dwell upon the One Word of the Shabad. You are mine-what else do I need? ||1||Pause||
ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀਂ ॥
(ਹੇ ਸਤਸੰਗਣ ਭੈਣੋ ! ਬੇ-ਸ਼ੱਕ) ਜਾ ਕੇ ਸੁਹਾਗਣ (ਜੀਵ-ਇਸਤ੍ਰੀਆਂ) ਨੂੰ ਪੁੱਛ ਲਵੋ ਕਿ ਤੁਸਾਂ ਕਿਨ੍ਹਾਂ ਗੁਣਾਂ ਦੀ ਰਾਹੀਂ ਪ੍ਰਭੂ-ਮਿਲਾਪ ਹਾਸਲ ਕੀਤਾ ਹੈ
Go, and ask the happy soul-brides, "By what virtuous qualities do you enjoy your Husband Lord?"
ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥
ਉਥੋਂ ਇਹੀ ਪਤਾ ਮਿਲੇਗਾ ਕਿ ਉਹ ਅਡੋਲਤਾ ਨਾਲ ਸੰਤੋਖ ਨਾਲ ਮਿੱਠੇ ਬੋਲਾਂ ਨਾਲ ਸਿੰਗਾਰੀਆਂ ਹੋਈਆਂ ਹਨ (ਤਾਹੀਏਂ ਉਹਨਾਂ ਨੂੰ ਮਿਲ ਪਿਆ)
We are adorned with intuitive ease, contentment and sweet words.
ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥
ਉਹ ਆਨੰਦ-ਦਾਤਾ ਪ੍ਰਭੂ-ਪਤੀ ਤਦੋਂ ਹੀ ਮਿਲਦਾ ਹੈ, ਜਦੋਂ ਗੁਰੂ ਦਾ ਉਪਦੇਸ਼ ਗਹੁ ਨਾਲ ਸੁਣਿਆ ਜਾਏ (ਤੇ ਸੰਤੋਖ ਮਿਠ-ਬੋਲਾ-ਪਨ ਆਦਿਕ ਗੁਣ ਧਾਰੇ ਜਾਣ) ।੨।
We meet with our Beloved, the Source of Joy, when we listen to the Word of the Guru's Shabad."||2||
ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥
ਹੇ ਪ੍ਰਭੂ ! ਤੇਰੀਆਂ ਬੇਅੰਤ ਤਾਕਤਾਂ ਹਨ, ਤੇਰੀਆਂ ਬੇਅੰਤ ਬਖ਼ਸ਼ਸ਼ਾਂ ਹਨ
You have so many Creative Powers, Lord; Your Bountiful Blessings are so Great.
ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥
ਬੇਅੰਤ ਜੀਵ ਦਿਨ ਰਾਤ ਤੇਰੀਆਂ ਸਿਫ਼ਤਾਂ ਕਰ ਰਹੇ ਹਨ
So many of Your beings and creatures praise You day and night.
ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥
ਤੇਰੇ ਬੇਅੰਤ ਹੀ ਰੂਪ ਰੰਗ ਹਨ, ਤੇਰੇ ਪੈਦਾ ਕੀਤੇ ਬੇਅੰਤ ਜੀਵ ਹਨ, ਜੋ ਕੋਈ ਉੱਚੀਆਂ ਤੇ ਕੋਈ ਨੀਵੀਆਂ ਜਾਤਾਂ ਵਿਚ ਹਨ ।੩।
You have so many forms and colors, so many classes, high and low. ||3||
ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥
ਹੇ ਨਾਨਕ ! ਜੇ ਮਨੱੁਖ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਲੀਨ ਰਹੇ, ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ, ਪਰਮਾਤਮਾ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹ
Meeting the True One, Truth wells up. The truthful are absorbed into the True Lord.
ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥
ਉਸ ਦੀ ਸੁਰਤਿ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ, (ਪ੍ਰਭੂ ਦੇ ਦਰ ਤੇ) ਉਸ ਨੂੰ ਆਦਰ ਮਿਲਦਾ ਹੈ, ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਸੰਸਾਰਕ ਡਰ ਮੁਕਾ ਲੈਂਦਾ ਹ
Intuitive understanding is obtained and one is welcomed with honor, through the Guru's Word, filled with the Fear of God.
ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥
ਤੇ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਉਸ ਨੂੰ ਆਪ ਹੀ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੪।੧੦।
O Nanak, the True King absorbs us into Himself. ||4||10||