ਗਉੜੀ ਮਹਲਾ ੫ ॥
Gauree, Fifth Mehl:
ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
ਹੇ ਬਲੀ ਬਾਹਾਂ ਵਾਲੇ ਸੂਰਮੇ ਪ੍ਰਭੂ! ਹੇ ਸੁਖਾਂ ਦੇ ਸਮੁੰਦਰ ਪਾਰਬ੍ਰਹਮ! (ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ) ਟੋਏ ਵਿਚ ਡਿਗਦੇ ਦੀ (ਮੇਰੀ) ਉਂਗਲੀ ਫੜ ਲੈ ।੧।ਰਹਾਉ।
O Brave and Powerful God, Ocean of Peace, I fell into the pit - please, take my hand. ||1||Pause||
ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥
(ਹੇ ਪ੍ਰਭੂ! ਮੇਰੇ) ਕੰਨ ਵਿਚ (ਤੇਰੀ ਸਿਫ਼ਤਿ-ਸਾਲਾਹ) ਸੁਣਨ (ਦੀ ਸੂਝ) ਨਹੀਂ, ਮੇਰੀਆਂ ਅੱਖਾਂ (ਅਜੇਹੀਆਂ) ਸੋਹਣੀਆਂ ਨਹੀਂ (ਕਿ ਹਰ ਥਾਂ ਤੇਰਾ ਦੀਦਾਰ ਕਰ ਸਕਣ), ਮੈਂ ਤੇਰੀ ਸਾਧ ਸੰਗਤਿ ਵਿਚ ਜਾਣ ਜੋਗਾ ਨਹੀਂ ਹਾਂ, ਮੈਂ ਪਿੰਗਲਾ ਹੋ ਚੁਕਾ ਹਾਂ ਤੇ ਦੁੱਖੀ ਹੋ ਕੇ ਤੇਰੇ ਦਰ ਤੇ ਪੁਕਾਰ ਕਰਦਾ ਹਾਂ (ਮੈਨੂੰ ਵਿਕਾਰਾਂ ਦੇ ਟੋਏ ਵਿਚੋਂ ਬਚਾ ਲੈ) ।੧।
My ears do not hear, and my eyes are not beautiful. I am in such pain; I am a poor cripple, crying at Your Door. ||1||
ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥
ਹੇ ਨਾਨਕ! (ਆਖ)—ਹੇ ਗਰੀਬਾਂ ਦੇ ਖਸਮ! ਹੇ ਯਤੀਮਾਂ ਉਤੇ ਤਰਸ ਕਰਨ ਵਾਲੇ! ਹੇ ਸੱਜਣ! ਹੇ ਮਿੱਤਰ ਪ੍ਰਭੂ! ਹੇ ਮੇਰੇ ਪਿਤਾ! ਹੇ ਮੇਰੀ ਮਾਂ ਪ੍ਰਭੂ!
O Master of the poor and helpless, O Embodiment of Compassion, You are my Friend and Intimate, my Father and Mother.
ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥
ਤੇਰੇ ਸੰਤ ਤੇਰੇ ਸੋਹਣੇ ਚਰਨ ਆਪਣੇ ਹਿਰਦੇ ਵਿਚ ਰੱਖ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਹਨ, (ਮਿਹਰ ਕਰ, ਮੈਨੂੰ ਭੀ ਆਪਣੇ ਚਰਨਾਂ ਦਾ ਪਿਆਰ ਬਖ਼ਸ਼ ਤੇ ਮੈਨੂੰ ਭੀ ਪਾਰ ਲੰਘਾ ਲੈ) ।੨।੨।੧੧੫।
Nanak holds tight to the Lord's Lotus Feet in his heart; thus the Saints cross over the terrifying world-ocean. ||2||2||115||