ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫
Gauree Bairaagan, Chhants Of Rehoay, Fifth Mehl:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਹੈ ਕੋਈ ਰਾਮ ਪਿਆਰੋ ਗਾਵੈ ॥
(ਹੇ ਭਾਈ!) ਕੋਈ ਵਿਰਲਾ ਭਾਗਾਂ ਵਾਲਾ ਮਨੁੱਖ ਪਿਆਰੇ ਦੇ ਗੁਣ ਗਾਂਦਾ ਹੈ,
Is there anyone who will sing of the Beloved Lord?
 
ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥
ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ਸਾਰੇ ਆਨੰਦ ਮਾਣਦਾ ਹੈ, ਸਦਾ-ਥਿਰ ਪਰਮਾਤਮਾ ਨੂੰ ਮਿਲ ਪੈਂਦਾ ਹੈ ।ਰਹਾਉ।
Surely, this will bring all pleasures and comforts. ||Pause||
 
ਬਨੁ ਬਨੁ ਖੋਜਤ ਫਿਰਤ ਬੈਰਾਗੀ ॥
(ਹੇ ਭਾਈ! ਪਰਮਾਤਮਾ ਨੂੰ ਮਿਲਣ ਵਾਸਤੇ ਜੇ) ਕੋਈ ਮਨੁੱਖ ਗ੍ਰਿਹਸਤ ਤੋਂ ਉਪਰਾਮ ਹੋ ਕੇ ਹਰੇਕ ਜੰਗਲ ਢੂੰਡਦਾ ਫਿਰਦਾ ਹੈ (ਤਾਂ ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲਦਾ) ।
The renunciate goes out into the woods, searching for Him.
 
ਬਿਰਲੇ ਕਾਹੂ ਏਕ ਲਿਵ ਲਾਗੀ ॥
ਕਿਸੇ ਵਿਰਲੇ ਮਨੁੱਖ ਦੀ ਇਕ ਪਰਮਾਤਮਾ ਨਾਲ ਲਗਨ ਲੱਗਦੀ ਹੈ ।
But those who embrace love for the One Lord are very rare.
 
ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥
ਜਿਸ ਜਿਸ ਮਨੁੱਖ ਨੇ ਪ੍ਰਭੂ ਨੂੰ ਲੱਭ ਲਿਆ ਹੈ, ਉਹ ਸਾਰੇ ਵੱਡੇ ਭਾਗਾਂ ਵਾਲੇ ਹਨ ।੧।
Those who find the Lord are very fortunate and blessed. ||1||
 
ਬ੍ਰਹਮਾਦਿਕ ਸਨਕਾਦਿਕ ਚਾਹੈ ॥
(ਹੇ ਭਾਈ!) ਬ੍ਰਹਮਾ ਅਤੇ ਹੋਰ ਵੱਡੇ ਦੇਵਤੇ, ਸਨਕ ਅਤੇ ਉਸ ਦੇ ਭਰਾ ਸਨੰਦਨ ਸਨਾਤਨ ਸਨਤ ਕੁਮਾਰ—ਇਹਨਾਂ ਵਿਚੋਂ ਹਰੇਕ ਪ੍ਰਭੂ-ਮਿਲਾਪ ਚਾਹੁੰਦਾ ਹੈ ।
The Gods like Brahma and Sanak yearn for Him;
 
ਜੋਗੀ ਜਤੀ ਸਿਧ ਹਰਿ ਆਹੈ ॥
ਜੋਗੀ ਜਤੀ ਸਿੱਧ—ਹਰੇਕ ਪਰਮਾਤਮਾ ਨੂੰ ਮਿਲਣ ਦੀ ਤਾਂਘ ਕਰਦਾ ਹੈ,
the Yogis, celibates and Siddhas yearn for the Lord.
 
ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥
(ਪਰ ਜਿਸ ਨੂੰ ਧੁਰੋਂ) ਇਹ ਦਾਤਿ ਮਿਲੀ ਹੈ, ਉਹੀ ਪ੍ਰਭੂ ਦੇ ਗੁਣ ਗਾਂਦਾ ਹੈ ।੨।
One who is so blessed, sings the Glorious Praises of the Lord. ||2||
 
ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥
(ਹੇ ਭਾਈ!) ਉਹਨਾਂ ਦੀ ਸਰਨ ਪਈਏ, ਜਿਨ੍ਹਾਂ ਨੂੰ ਪਰਮਾਤਮਾ ਕਦੇ ਭੁੱਲਦਾ ਨਹੀਂ ।
I seek the Sanctuary of those who have not forgotten Him.
 
ਵਡਭਾਗੀ ਹਰਿ ਸੰਤ ਮਿਲਾਹੀ ॥
ਪਰਮਾਤਮਾ ਦੇ ਸੰਤਾਂ ਨੂੰ ਕੋਈ ਵੱਡੇ ਭਾਗਾਂ ਵਾਲੇ ਹੀ ਮਿਲ ਸਕਦੇ ਹਨ ।
By great good fortune, one meets the Lord's Saint.
 
ਜਨਮ ਮਰਣ ਤਿਹ ਮੂਲੇ ਨਾਹੀ ॥੩॥
ਉਹਨਾਂ ਸੰਤ ਜਨਾਂ ਨੂੰ ਜਨਮ ਮਰਨ ਦੇ ਗੇੜ ਕਦੇ ਭੀ ਨਹੀਂ ਵਿਆਪਦੇ ।੩।
They are not subject to the cycle of birth and death. ||3||
 
ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥
ਹੇ ਪਿਆਰੇ ਪ੍ਰੀਤਮ ਪ੍ਰਭੂ! (ਮੇਰੇ ਉਤੇ) ਕਿਰਪਾ ਕਰ ਤੇ (ਮੈਨੂੰ) ਮਿਲ ।
Show Your Mercy, and lead me to meet You, O my Darling Beloved.
 
ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥
ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! (ਮੇਰੀ ਇਹ) ਬੇਨਤੀ ਸੁਣ ।
Hear my prayer, O Lofty and Infinite God;
 
ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥
(ਤੇਰਾ ਦਾਸ) ਨਾਨਕ (ਤੈਥੋਂ ਤੇਰਾ) ਨਾਮ (ਹੀ ਜ਼ਿੰਦਗੀ ਦਾ) ਆਸਰਾ ਮੰਗਦਾ ਹੈ ।੪।੧।੧੧੭।
Nanak begs for the Support of Your Name. ||4||1||117||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by