ਗਉੜੀ ਮਹਲਾ ੫ ॥
Gauree, Fifth Mehl:
ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥
(ਹੇ ਭੈਣ!) ਪਰਮਾਤਮਾ ਨੂੰ ਮਿਲਣ ਵਾਸਤੇ ਮੇਰੇ ਮਨ ਵਿਚ ਪ੍ਰੀਤਿ ਪੈਦਾ ਹੋ ਗਈ ਹੈ ।
The loving desire to meet my Beloved has arisen within my mind.
ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥
(ਪਰਮਾਤਮਾ ਨਾਲ ਮਿਲਾ ਸਕਣ ਵਾਲਾ ਜੇ) ਵੱਡੇ ਭਾਗਾਂ ਵਾਲਾ (ਗੁਰੂ-) ਸੰਤ ਮੈਨੂੰ ਮਿਲ ਪਏ, ਤਾਂ ਮੈਂ ਉਸ ਦੇ ਪੈਰੀਂ ਲੱਗਾਂ, ਮੈਂ ਉਸ ਅਗੇ ਬੇਨਤੀ ਕਰਾਂ (ਕਿ ਮੈਨੂੰ ਪਰਮਾਤਮਾ ਨਾਲ ਮਿਲਾ ਦੇ) ।੧।ਰਹਾਉ।
I touch His Feet, and offer my prayer to Him. If only I had the great good fortune to meet the Saint. ||1||Pause||
ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥
ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ, ਮੈਂ ਆਪਣਾ ਧਨ ਉਸ ਦੇ ਅੱਗੇ ਰੱਖ ਦਿਆਂ । (ਹੇ ਭੈਣ!) ਮੈਂ ਆਪਣੇ ਮਨ ਦੀ ਸਾਰੀ ਚਤੁਰਾਈ ਛੱਡ ਦਿੱਤੀ ਹੈ ।
I surrender my mind to Him; I place my wealth before Him. I totally renounce my selfish ways.
ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥
(ਹੇ ਭੈਣ!) ਜੇਹੜਾ (ਵਡਭਾਗੀ ਸੰਤ ਮੈਨੂੰ) ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਰਹੇ, ਮੈਂ ਹਰ ਵੇਲੇ ਉਸ ਦੇ ਪਿੱਛੇ ਪਿੱਛੇ ਪ੍ਰੇਮ ਵਿਚ ਕਮਲੀ ਹੋਈ ਫਿਰਦੀ ਰਹਾਂ
One who teaches me the Sermon of the Lord God - night and day, I shall follow Him. ||1||
ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥
ਹੇ ਨਾਨਕ! (ਆਖ—) ਪਹਿਲੇ ਜਨਮਾਂ ਵਿਚ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਦੇ ਅੰਗੂਰ ਜਿਸ ਜੀਵ-ਇਸਤ੍ਰੀ ਦੇ ਉੱਘੜ ਪਏ, ਉਸ ਨੂੰ ਉਹ ਸਰਬ-ਵਿਆਪਕ ਪ੍ਰਭੂ ਮਿਲ ਪਿਆ ਹੈ ਜੋ ਸਾਰੇ ਜੀਵਾਂ ਵਿਚ ਬੈਠਾ ਸਭ ਰਸ ਮਾਣਨ ਵਾਲਾ ਹੈ ਤੇ ਜੋ ਰਸਾਂ ਤੋਂ ਨਿਰਲੇਪ ਭੀ ਹੈ ।
When the seed of the karma of past actions sprouted, I met the Lord; He is both the Enjoyer and the Renunciate.
ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥
ਪਰਮਾਤਮਾ ਨੂੰ ਮਿਲਦਿਆਂ ਹੀ ਉਸ ਜੀਵ-ਇਸਤ੍ਰੀ ਦੇ ਅੰਦਰੋਂ ਮਾਇਆ ਦੇ ਮੋਹ ਦਾ ਹਨੇਰਾ ਦੂਰ ਹੋ ਜਾਂਦਾ ਹੈ, ਉਹ ਅਨੇਕਾਂ ਜਨਮਾਂ ਤੋਂ ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜਾਗ ਪੈਂਦੀ ਹੈ ।੨।੨।੧੧੯।
My darkness was dispelled when I met the Lord. O Nanak, after being asleep for countless incarnations, I have awakened. ||2||2||119||