ਸਿਰੀਰਾਗੁ ਮਹਲਾ ੧ ॥
Siree Raag, First Mehl:
ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥
(ਮੇਰੇ ਵਾਸਤੇ ਬਹੁਤ) ਚੰਗਾ ਹੋਇਆ ਕਿ ਮੇਰੀ ਜਿੰਦ ਵਿਕਾਰਾਂ ਤੋਂ ਬਚ ਗਈ, ਮੇਰੇ ਹਿਰਦੇ ਵਿਚੋਂ ਹਉਮੈ ਮਰ ਗਈ
It all worked out-I was saved, and the egotism within my heart was subdued.
ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥
ਮੈਨੂੰ ਆਪਣੇ ਗੁਰੂ ਦੀ ਥਾਪਣਾ ਮਿਲੀ, ਤੇ ਵਿਕਾਰ (ਮੈਨੂੰ ਖ਼ੁਆਰ ਕਰਨ ਦੇ ਥਾਂ) ਉਲਟੇ ਮੇਰੇ ਵੱਸ ਵਿਚ ਹੋ ਗਏ
The evil energies have been made to serve me, since I placed my faith in the True Guru.
ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥
ਸਦਾ-ਥਿਰ ਰਹਿਣ ਵਾਲਾ ਬੇ-ਪਰਵਾਹ ਪ੍ਰਭੂ (ਮੈਨੂੰ ਮਿਲ ਪਿਆ), ਮੈਂ (ਮਾਇਆ-ਮੋਹ ਦੀ) ਵਿਅਰਥ ਕਲਪਣਾ ਛੱਡ ਦਿੱਤੀ ।੧।
I have renounced my useless schemes, by the Grace of the True, Carefree Lord. ||1||
ਮਨ ਰੇ ਸਚੁ ਮਿਲੈ ਭਉ ਜਾਇ ॥
ਹੇ (ਮੇਰੇ) ਮਨ ! ਜਦੋਂ ਸਦਾ-ਥਿਰ ਪ੍ਰਭੂ ਮਿਲ ਪਏ, ਤਾਂ ਦੁਨੀਆ ਦਾ ਡਰ-ਸਹਮ ਦੂਰ ਹੋ ਜਾਂਦਾ ਹੈ
O mind, meeting with the True One, fear departs.
ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥
ਜਦ ਤਕ ਪਰਮਾਤਮਾ ਦਾ ਡਰ-ਅਦਬ ਮਨ ਵਿਚ ਨਾਹ ਹੋਵੇ, ਮਨੁੱਖ ਦੁਨੀਆ ਦੇ ਡਰਾਂ ਤੋਂ ਬਚ ਹੀ ਨਹੀਂ ਸਕਦਾ (ਤੇ ਪਰਮਾਤਮਾ ਦਾ ਡਰ-ਅਦਬ ਤਦੋਂ ਹੀ ਪੈਦਾ ਹੁੰਦਾ ਹੈ ਜਦੋਂ ਜੀਵ) ਗੁਰੂ ਦੀ ਰਾਹੀਂ ਸ਼ਬਦ ਵਿਚ ਜੁੜਦਾ ਹੈ ।੧।ਰਹਾਉ।
Without the Fear of God, how can anyone become fearless? Become Gurmukh, and immerse yourself in the Shabad. ||1||Pause||
ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥
ਮਨੁੱਖ ਦੁਨੀਆ ਵਾਲੀ ਮੰਗ ਕਿਤਨੀ ਹੀ ਮੰਗਦਾ ਰਹਿੰਦਾ ਹੈ, ਮੰਗ ਮੰਗਣ ਵਿਚ ਕਮੀ ਹੁੰਦੀ ਹੀ ਨਹੀਂ (ਭਾਵ, ਦੁਨੀਆਵੀ ਮੰਗ ਮੁੱਕਦੀ ਹੀ ਨਹੀਂ)
How can we describe Him with words? There is no end to the descriptions of Him.
ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥
ਫਿਰ) ਬੇਅੰਤ ਜੀਵ ਹਨ ਮੰਗਾਂ ਮੰਗਣ ਵਾਲੇ, ਤੇ ਦੇਣ ਵਾਲਾ ਸਿਰਫ਼ ਇਕੋ ਪਰਮਾਤਮਾ ਹੈ
There are so many beggars, but He is the only Giver.
ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥
ਜਿਸ ਪਰਮਾਤਮਾ ਨੇ ਜਿੰਦ ਪ੍ਰਾਣ ਦਿੱਤੇ ਹੋਏ ਹਨ, ਜੇ ਉਹ ਮਨੁੱਖ ਦੇ ਮਨ ਵਿਚ ਵੱਸ ਪਏ, ਤਦੋਂ ਹੀ ਸੁਖ ਹੁੰਦਾ ਹੈ ।੩।
He is the Giver of the soul, and the praanaa, the breath of life; when He dwells within the mind, there is peace. ||2||
ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥
ਜਗਤ (ਮਾਨੋ) ਸੁਪਨਾ ਹੈ, ਜਗਤ ਇਕ ਖੇਡ ਬਣੀ ਹੋਈ ਹੈ, ਜੀਵ ਇਕ ਖਿਨ ਵਿਚ (ਜ਼ਿੰਦਗੀ ਦੀ) ਖੇਡ ਖੇਡ ਕੇ ਚਲਾ ਜਾਂਦਾ ਹੈ
The world is a drama, staged in a dream. In a moment, the play is played out.
ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥
(ਪ੍ਰਭੂ ਦੀ) ਸੰਜੋਗ-ਸੱਤਿਆ ਨਾਲ ਪ੍ਰਾਣੀ ਮਿਲ ਕੇ ਇਕੱਠੇ ਹੁੰਦੇ ਹਨ, ਵਿਜੋਗ-ਸੱਤਿਆ ਅਨੁਸਾਰ ਜੀਵ (ਇਥੋਂ) ਉੱਠ ਕੇ ਤੁਰ ਪੈਂਦਾ ਹੈ
Some attain union with the Lord, while others depart in separation.
ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥
ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ, (ਉਸ ਦੇ ਉਲਟ) ਹੋਰ ਕੁਝ ਨਹੀਂ ਕੀਤਾ ਜਾ ਸਕਦਾ ।੩।
Whatever pleases Him comes to pass; nothing else can be done. ||3||
ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਅਸਲ ਸੌਦਾ ਹੈ ਤੇ ਪੂੰਜੀ ਹੈ (ਜੋ ਵਿਹਾਝਣ ਲਈ ਜੀਵ ਇਥੇ ਆਇਆ ਹੈ) ਇਹ ਸੌਦਾ ਗੁਰੂ ਦੀ ਰਾਹੀਂ ਹੀ ਖ਼ਰੀਦਿਆ ਜਾ ਸਕਦਾ ਹੈ
The Gurmukhs purchase the Genuine Article. The True Merchandise is purchased with the True Capital.
ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥
ਜਿਨ੍ਹਾਂ ਬੰਦਿਆਂ ਨੇ ਇਹ ਸੱਚਾ ਸੌਦਾ ਖ਼ਰੀਦਿਆ ਹੈ ਉਹਨਾਂ ਨੂੰ ਪੂਰੇ ਗੁਰੂ ਦੀ ਥਾਪਣਾ ਮਿਲਦੀ ਹੈ
Those who purchase this True Merchandise through the Perfect Guru are blessed.
ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥
ਹੇ ਨਾਨਕ ! ਜਿਸ ਦੇ ਪਾਸ ਇਹ ਸੱਚਾ ਸੌਦਾ ਹੁੰਦਾ ਹੈ, ਇਸ ਵਸਤ ਦੀ ਕਦਰ ਭੀ ਉਹੀ ਜਾਣਦਾ ਹੈ ।੪।੧੧।
O Nanak, one who stocks this True Merchandise shall recognize and realize the Genuine Article. ||4||11||