ਗਉੜੀ ਮਹਲਾ ੫ ॥
Gauree, Fifth Mehl:
ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥
(ਹੇ ਭੈਣ!) ਪ੍ਰਭੂ-ਪਤੀ ਦਾ ਦਰਸਨ ਕਰਨ ਵਾਸਤੇ ਮੇਰਾ ਮਨ ਉਸ ਦਾ ਸਿਮਰਨ ਕਰ ਰਿਹਾ ਹੈ ।
My mind yearns to behold the Lord in meditation.
ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥
ਉਸ ਦੇ ਦਰਸਨ ਦੀ ਆਸ ਨਾਲ ਵਿਆਕੁਲ ਹੋਈ ਮੈਂ ਦਿਨ ਰਾਤ ਉਸ ਦਾ ਨਾਮ ਚਿਤਾਰਦੀ ਰਹਿੰਦੀ ਹਾਂ । (ਹੇ ਭੈਣ! ਮੈਨੂੰ) ਕੋਈ ਐਸਾ ਸੰਤ (ਮਿਲ ਜਾਏ, ਜੇਹੜਾ ਮੈਨੂੰ ਉਸ ਪ੍ਰਭੂ-ਪਤੀ ਨਾਲ) ਨੇੜੇ ਹੀ ਮਿਲਾ ਦੇਵੇ ।੧।ਰਹਾਉ।
I think of Him, I hope and thirst for Him, day and night; is there any Saint who may bring Him near me? ||1||Pause||
ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥
(ਹੇ ਭੈਣ! ਜੇ ਉਹ ਗੁਰੂ-ਸੰਤ ਮਿਲ ਪਏ ਤਾਂ) ਮੈਂ ਉਸ ਦੇ ਦਾਸਾਂ ਦੀ ਸੇਵਾ ਕਰਾਂ, ਮੈਂ ਅਨੇਕਾਂ ਤਰੀਕਿਆਂ ਨਾਲ ਉਸ ਅੱਗੇ ਤਰਲੇ ਕਰਾਂ ।
I serve the slaves of His slaves; in so many ways, I beg of Him.
ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥
(ਹੇ ਭੈਣ!) ਤੱਕੜੀ ਉਤੇ ਰੱਖ ਕੇ ਮੈਂ (ਦੁਨੀਆ ਦੇ) ਸਾਰੇ ਸੁਖ ਤੋਲੇ ਹਨ, ਪ੍ਰਭੂ-ਪਤੀ ਦੇ ਦਰਸਨ ਤੋਂ ਬਿਨਾ ਇਹ ਸਾਰੇ ਹੀ ਸੁਖ (ਦਰਸਨ ਦੇ ਸੁਖ ਨਾਲੋਂ) ਹੌਲੇ ਹਨ ।੧।
Setting them upon the scale, I have weighed all comforts and pleasures; without the Lord's Blessed Vision, they are all totally inadequate. ||1||
ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਗੁਣਾਂ ਦੇ ਸਮੁੰਦਰ ਪਰਮਾਤਮਾ ਦੇ ਗੁਣ ਗਾਂਦਾ ਹੈ (ਗੁਰੂ ਪਰਮੇਸਰ ਉਸ ਨੂੰ) ਅਨੇਕਾਂ ਜਨਮਾਂ ਦੇ ਭਟਕਦੇ ਨੂੰ (ਜਨਮ ਮਰਨ ਦੇ ਗੇੜ ਵਿਚੋਂ) ਮੋੜ ਲਿਆਉਂਦਾ ਹੈ ।
By the Grace of the Saints, I sing the Praises of the Ocean of virtue; after countless incarnations, I have been released.
ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥
ਹੇ ਨਾਨਕ! ਪਰਮਾਤਮਾ ਨੂੰ ਮਿਲਿਆਂ ਬੇਅੰਤ ਸੁਖ ਆਨੰਦ ਪ੍ਰਾਪਤ ਹੋ ਜਾਂਦੇ ਹਨ, ਮਨੁੱਖਾ ਜਨਮ ਦਾ ਮਨੋਰਥ ਪੂਰਾ ਹੋ ਜਾਂਦਾ ਹੈ ਜਨਮ ਵੇਲੇ-ਸਿਰ (ਇਸੇ ਜਨਮ ਵਿਚ) ਸਫਲ ਹੋ ਜਾਂਦਾ ਹੈ ।੨।੪।੧੨੧।
Meeting the Lord, Nanak has found peace and bliss; his life is redeemed, and prosperity dawns for him. ||2||4||121||